ਜਾਣੋ ਕੈਪਟਨ ਕਦੋਂ ਤੇ ਕਿਉਂ ਜਾ ਰਹੇ ਹਨ ਦਿੱਲੀ

Tuesday, Nov 30, 2021 - 11:30 PM (IST)

ਜਾਣੋ ਕੈਪਟਨ ਕਦੋਂ ਤੇ ਕਿਉਂ ਜਾ ਰਹੇ ਹਨ ਦਿੱਲੀ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇ. ਪੀ. ਨੱਡਾ ਨੂੰ ਮਿਲਣ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਕੈਪਟਨ 4 ਦਸੰਬਰ ਨੂੰ ਜੇ. ਪੀ. ਨੱਡਾ ਨਾਲ ਮੁਲਾਕਾਤ ਕਰਨਗੇ। ਇਸ ਮੀਟਿੰਗ ਦੌਰਾਨ ਕੈਪਟਨ ਜੇ. ਪੀ. ਨੱਡਾ ਨਾਲ ਪੰਜਾਬ ਦੇ ਸਿਆਸੀ ਹਾਲਾਤ ਬਾਰੇ ਗੱਲਬਾਤ ਕਰਨਗੇ। ਇਸ ਦੌਰਾਨ ਭਾਜਪਾ ਨਾਲ ਗਠਜੋੜ ਨੂੰ ਲੈ ਕੇ ਵੀ ਚਰਚਾ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਬੱਸ ਤੇ ਟਰੱਕ 'ਚ ਭਿਆਨਕ ਟੱਕਰ, ਇਕ ਦੀ ਮੌਤ (ਵੀਡੀਓ)

ਜ਼ਿਕਰਯੋਗ ਹੈ ਕਿ ਸੂਬੇ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਭਾਜਪਾ ਦੇ ਕਈ ਵੱਡੇ ਆਗੂਆਂ ਨਾਲ ਮੀਟਿੰਗਾਂ ਕਰ ਚੁੱਕੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੀਟਿੰਗ ਕੀਤੀ ਸੀ। ਜਿਸ ਤੋਂ ਬਾਅਦ ਅਟਕਲਾਂ ਲਾਈਆਂ ਜਾ ਰਹੀਆਂ ਸਨ ਕਿ ਕੈਪਟਨ ਅਮਰਿੰਦਰ ਸਿੰਘ ਭਾਜਪਾ ਨਾਲ ਗਠਜੋੜ ਕਰ​ਸਕਦੇ ਹਨ।

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ


author

Bharat Thapa

Content Editor

Related News