ਕੈਪਟਨ ਅੱਜ ਕਰਨਗੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ (ਦੇਖੋ 23 ਜੁਲਾਈ ਦੀਆਂ ਖਾਸ ਖਬਰਾਂ)

07/23/2019 1:10:03 AM

ਜਲੰਧਰ— ਪੰਜਾਬ ਦੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਮੰਗਲਵਾਰ ਨੂੰ ਸੰਗਰੂਰ ਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਦਾ ਹਵਾਈ ਸਰਵੇਖਣ ਕਰਨਗੇ। ਪਿਛਲੇ ਕੁੱਝ ਦਿਨਾਂ ਤੋਂ ਭਾਰੀ ਮੀਂਹ ਕਾਰਨ ਘੱਗਰ ਦਰਿਆ 'ਚ ਪਾੜ ਪੈਣ ਕਰ ਕੇ ਇਨ੍ਹਾਂ ਦੋ ਜ਼ਿਲ੍ਹਿਆਂ 'ਚ ਹੜ੍ਹ ਦੀ ਸਥਿਤੀ ਪੈਦਾ ਹੋਈ ਹੈ। ਮੁੱਖ ਮੰਤਰੀ ਸੰਗਰੂਰ ਜ਼ਿਲ੍ਹੇ ਦੀ ਤਹਿਸੀਲ ਦੇ ਪਿੰਡਾਂ ਅਤੇ ਪਟਿਆਲਾ ਜ਼ਿਲ੍ਹੇ ਦੀ ਪਾਤੜਾਂ ਤਹਿਸੀਲ ਦੇ ਬਾਦਸ਼ਾਹਪੁਰ ਵਿਖੇ ਖੜ੍ਹੀਆਂ ਫ਼ਸਲਾਂ ਨੂੰ ਹੋਏ ਨੁਕਸਾਨ ਦਾ ਅਨੁਮਾਨ ਲਾਉਣ ਲਈ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਦੌਰਾ ਕਰਨਗੇ।
ਬਹੁਮਤ ਪ੍ਰੀਖਣ ਦੀ ਮੰਗ ਵਾਲੀ ਅਰਜ਼ੀ 'ਤੇ SC 'ਚ ਸੁਣਵਾਈ ਅੱਜ
ਕਰਨਾਟਕ ਦੀ ਕੁਮਾਰਸਵਾਮੀ ਸਰਕਾਰ ਤੋਂ ਸਮਰਥਨ ਵਾਪਸ ਲੈਣ ਵਾਲੇ 2 ਵਿਧਾਇਕ ਆਰ.ਸ਼ੰਕਰ ਅਤੇ ਐੱਚ ਨਾਗੇਸ਼ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ। ਚੀਫ ਜਸਟਿਸ ਰੰਜਨ ਗੋਗੋਈ ਦੀ ਪ੍ਰਧਾਨਗੀ ਵਾਲੀ ਅਗੁਵਾਈ 'ਤੇ ਸੁਣਵਾਈ ਕਰੇਗੀ।


ਕਿਰਤੀ ਕਿਸਾਨ ਯੂਨੀਅਨ ਵੱਲੋਂ ਪੰਜਾਬ ਭਰ 'ਚ ਵਿਸ਼ਾਲ ਧਰਨੇ ਅੱਜ
ਕਿਰਤੀ ਕਿਸਾਨ ਯੂਨੀਅਨ ਵੱਲੋਂ ਛੋਟੀ ਕਿਸਾਨੀ ਨੂੰ ਬਚਾਉਣ ਅਤੇ ਕਰਜ਼ਾ ਮੁਆਫ ਕਰਵਾਉਣ ਲਈ ਅੱਜ ਜ਼ਿਲਾ ਕੇਂਦਰਾਂ 'ਤੇ ਧਰਨੇ ਦਿੱਤੇ ਜਾ ਰਹੇ ਹਨ। ਇਨ੍ਹਾਂ ਧਰਨਿਆਂ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ ਅਤੇ ਜ਼ਿਲਾ ਪੱਧਰੀ ਧਰਨਾ ਫਰੀਦਕੋਟ ਵਿਖੇ ਦਿੱਤਾ ਜਾਵੇਗਾ। ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਇਨ੍ਹਾਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਉਹ ਸੰਘਰਸ਼ ਜਾਰੀ ਰੱਖਣਗੇ ਅਤੇ ਅੱਜ ਪੂਰੇ ਪੰਜਾਬ ਦੇ ਜ਼ਿਲਾ ਕੇਂਦਰਾਂ 'ਤੇ ਵਿਸ਼ਾਲ ਧਰਨੇ ਲਾਏ ਜਾਣਗੇ ਤਾਂ ਜੋ ਸੁੱਤੀ ਸਰਕਾਰ ਜਾਗ ਕੇ ਕਿਸਾਨਾਂ ਦੇ ਭਲੇ ਲਈ ਫੈਸਲੇ ਲੈ ਸਕੇ।

ਹਾਈ ਕੋਰਟ 'ਚ ਜਲੰਧਰ 350 ਤੋਂ ਵੱਧ ਨਾਜਾਇਜ਼ ਬਿਲਡਿੰਗਾਂ ਦੀ ਸੁਣਵਾਈ ਅੱਜ
ਆਰ. ਟੀ.ਆਈ. ਐਕਟੀਵਿਸਟ ਸਿਮਰਨਜੀਤ ਸਿੰਘ ਵਲੋਂ ਦਾਇਰ ਕੀਤੀ ਗਈ ਪੀ. ਆਈ. ਐੱਲ. ਦੇ ਮਾਮਲੇ ਵਿਚ ਸ਼ਹਿਰ ਦੀਆਂ 350 ਤੋਂ ਵੱਧ ਨਾਜਾਇਜ਼ ਬਿਲਡਿੰਗਾਂ 'ਤੇ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਿਵਚ ਸੁਣਵਾਈ ਮੰਗਲਵਾਰ 23 ਜੁਲਾਈ ਨੂੰ ਹੋਣ ਜਾ ਰਹੀ ਹੈ। ਹਾਈ ਕੋਰਟ ਵਿਚ ਇਹ ਕੇਸ ਅਰਜੈਂਟ ਕੈਟਾਗਰੀ ਵਿਚ ਲੱਗਾ ਹੈ,ਜਿਸ ਦੀ ਸੁਣਵਾਈ ਚੀਫ ਜਸਟਿਸ 'ਤੇ ਆਧਾਰਿਤ ਡਬਲ ਬੈਂਚ ਵਲੋਂ ਕੀਤੀ ਜਾਵੇਗੀ।

ਖੇਡ
ਅੱਜ ਹੋਣ ਵਾਲੇ ਮੁਕਾਬਲੇ

ਮਾਰਸ਼ਲ ਆਰਟ : ਯੂ. ਐੱਫ. ਸੀ. ਰੀਲੋਡੇਡ -2019
ਕਬੱਡੀ : ਕੇ. ਬੀ. ਡੀ. ਜੂਨੀਅਰਸ ਕੁਆਲੀਫਾਇਰ-2019
ਕ੍ਰਿਕਟ : ਤਾਮਿਲਨਾਡੂ ਪ੍ਰੀਮੀਅਰ ਲੀਗ-2019

satpal klair

This news is Content Editor satpal klair