ਕੈਪਟਨ ਨੇ ਕੀਤਾ ਐਲਾਨ ''ਮਨਪ੍ਰੀਤ ਬਾਦਲ ਬਣਨਗੇ ਵਿੱਤ ਮੰਤਰੀ (ਵੀਡੀਓ)

Monday, Jan 23, 2017 - 11:41 PM (IST)

ਬਠਿੰਡਾ— ਪੰਜਾਬ ਵਿਧਾਨ ਸਭਾ ਚੋਣਾਂ ਜਿਵੇਂ-ਜਿਵੇਂ ਨੇੜੇ ਆ ਰਹੀਆਂ ਹਨ ਉਵੇਂ-ਉਵੇਂ ਸਿਆਸੀ ਪਾਰਟੀਆਂ ਵਲੋਂ ਚੋਣ ਪ੍ਰਚਾਰ ਮੁਹਿੰਮ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸੇ ਦੌਰਾਨ ਬਠਿੰਡਾ ਵਿਖੇ ਕਾਂਗਰਸ ਦੇ ਉਮੀਦਵਾਰ ਮਨਪ੍ਰੀਤ ਬਾਦਲ ਦੇ ਹੱਕ ''ਚ ਪ੍ਰਚਾਰ ਕਰਨ ਪਹੁੰਚੇ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਮਨਪ੍ਰੀਤ ਬਾਦਲ ਨੂੰ ਕਾਂਗਰਸ ਸਰਕਾਰ ਦਾ ਵਿੱਤ ਮੰਤਰੀ ਐਲਾਨਿਆ। ਬਕੋਲ ਕੈਪਟਨ ਮੌਜੂਦਾ ਰਾਸ਼ਟਰਪਤੀ ਅਤੇ ਯੂ. ਪੀ. ਏ. ਸਰਕਾਰ ''ਚ ਵਿੱਤ ਮੰਤਰੀ ਰਹੇ ਪ੍ਰਣਬ ਮੁਖਰਜੀ ਨੇ ਵੀ ਮਨਪ੍ਰੀਤ ਬਾਦਲ ਦੀ ਵਕਾਲਤ ਕੀਤੀ ਹੈ। ਇਸ ਦੌਰਾਨ ਕੈਪਟਨ ਨੇ ਕਿਹਾ ਕਿ ਅਕਾਲੀ ਸਰਕਾਰ ਦੌਰਾਨ ਵੀ ਮਨਪ੍ਰੀਤ ਬਾਦਲ ਵਿੱਤ ਮੰਤਰੀ ਸਨ। 
ਜ਼ਿਕਰਯੋਗ ਹੈ ਕਿ ਮਨਪ੍ਰੀਤ ਬਾਦਲ ਅਕਾਲੀ ਸਰਕਾਰ ''ਚ ਵੀ ਬਤੌਰ ਵਿੱਤ ਮੰਤਰੀ ਹੀ ਸਨ, ਜਦੋਂ ਉਨ੍ਹਾਂ ਵਲੋਂ ਸਰਕਾਰ ਦੀ ਕਾਰਜ਼ਸ਼ੈਲੀ ''ਤੇ ਸਵਾਲ ਚੁੱਕੇ ਗਏ ਸਨ।

Related News