ਕੈਪਟਨ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ, ਪ੍ਰਵਾਸੀ ਮਜ਼ਦੂਰਾਂ ਨੂੰ ਭੇਜਣ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣ

Friday, May 01, 2020 - 01:00 PM (IST)

ਚੰਡੀਗੜ੍ਹ (ਅਸ਼ਵਨੀ) : ਕੇਂਦਰ ਸਰਕਾਰ ਵਲੋਂ ਵੱਖ-ਵੱਖ ਸੂਬਿਆਂ 'ਚ ਫਸੇ ਹੋਏ ਮਜ਼ਦੂਰਾਂ ਅਤੇ ਹੋਰ ਲੋਕਾਂ ਦੀ ਘਰ ਵਾਪਸੀ ਬਾਰੇ ਸਲਾਹ ਦੇ ਜਵਾਬ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪ੍ਰਵਾਸੀ ਮਜ਼ਦੂਰਾਂ ਦੀਆਂ ਸੂਬਿਆਂ ਅਨੁਸਾਰ ਸੂਚੀਆਂ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਜੋ ਕਿ ਇਨ੍ਹਾਂ ਨੂੰ ਘਰ ਭੇਜਣ ਲਈ ਵੱਖ-ਵੱਖ ਸੂਬਿਆਂ ਨਾਲ ਤਾਲਮੇਲ ਸਥਾਪਤ ਕੀਤਾ ਜਾ ਸਕੇ।

 ਇਹ ਵੀ ਪੜ੍ਹੋ : ਜਲੰਧਰ 'ਚ ਮੁੜ ਕੋਰੋਨਾ ਦਾ ਧਮਾਕਾ, 16 ਨਵੇਂ ਪਾਜ਼ੇਟਿਵ ਕੇਸ ਆਏ ਸਾਹਮਣੇ

ਇਸ ਦੇ ਨਾਲ ਹੀ ਉਨ੍ਹਾਂ ਪ੍ਰਧਾਨ ਮੰਤਰੀ ਕੋਲੋਂ ਅਜਿਹੇ ਵਿਅਕਤੀਆਂ ਨੂੰ ਉਨ੍ਹਾਂ ਦੇ ਜੱਦੀ ਸੂਬਿਆਂ 'ਚ ਭੇਜਣ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਮੰਗ ਕੀਤੀ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਪ੍ਰਵਾਸੀ ਮਜ਼ਦੂਰਾਂ ਦੀ ਵਾਪਸੀ ਲਈ ਹਰੇਕ ਸੂਬੇ ਨਾਲ ਤਾਲਮੇਲ ਸਥਾਪਤ ਕਰਨ ਲਈ ਇਕ ਅਫਸਰ ਨੂੰ ਨਿਯੁਕਤ ਕੀਤਾ ਜਾਵੇਗਾ। ਸੂਬੇ ਦੇ ਡਿਪਟੀ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼ ਨਾਲ ਵੀਡੀਓ ਕਾਨਫਰੰਸ 'ਚ ਮੁੱਖ ਮੰਤਰੀ ਨੇ ਦੱਸਿਆ ਕਿ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਜੱਦੀ ਸੂਬਿਆਂ 'ਚ ਭੇਜਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਪੱਤਰ ਲਿਖਿਆ ਹੈ। ਉਨ੍ਹਾਂ ਦੱਸਿਆ ਕਿ ਇਕੱਲੇ ਲੁਧਿਆਣਾ 'ਚ ਹੀ 7 ਲੱਖ ਪ੍ਰਵਾਸੀ ਮਜ਼ਦੂਰ ਹਨ, ਜਦਕਿ ਪੂਰੇ ਪੰਜਾਬ 'ਚ ਇਹ ਗਿਣਤੀ 10 ਲੱਖ ਤੋਂ ਵੱਧ ਹੈ। ਇੰਨੀ ਵੱਡੀ ਗਿਣਤੀ 'ਚ ਮਜ਼ਦੂਰਾਂ ਨੂੰ ਸਿਰਫ ਰੇਲ ਗੱਡੀਆਂ ਰਾਹੀਂ ਹੀ ਉਨ੍ਹਾਂ ਦੇ ਜੱਦੀ ਸੂਬਿਆਂ 'ਚ ਭੇਜਿਆ ਜਾ ਸਕਦਾ ਹੈ, ਜਿੱਥੇ ਉਨ੍ਹਾਂ ਦੀ ਸਹੀ ਸਮੇਂ ਜਾਂਚ ਕੀਤੀ ਜਾ ਸਕਦੀ ਹੈ। ਮੁੱਖ ਮੰਤਰੀ ਨੇ ਡੀ.ਸੀਜ਼ ਨੂੰ ਕਿਹਾ ਕਿ ਪ੍ਰਵਾਸੀ ਮਜ਼ਦੂਰਾਂ ਦੀ ਸੁਖਾਲੀ ਘਰ ਵਾਪਸੀ ਲਈ ਉਹਨਾਂ ਦੀਆਂ ਸੂਬਿਆਂ ਅਨੁਸਾਰ ਸੂਚੀਆਂ ਬਣਾ ਲਈਆਂ ਜਾਣ।

 ਇਹ ਵੀ ਪੜ੍ਹੋ : ਅੰਮ੍ਰਿਤਸਰ : ਕਮਿਊਨਿਟੀ ਹੈਲਥ ਸੈਂਟਰ ਦੇ ਲੈਬ ਅਸਿਸਟੈਂਟ ਨੂੰ ਹੋਇਆ ਕੋਰੋਨਾ ਵਾਇਰਸ 

ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਉਨ੍ਹਾਂ ਦੀ ਸਰਕਾਰ ਇੱਥੇ ਫਸੇ ਹੋਏ ਪ੍ਰਵਾਸੀ ਕਾਮਿਆਂ, ਜਿਨ੍ਹਾਂ ਦੀ ਸੂਬੇ ਦੇ ਉਦਯੋਗ ਅਤੇ ਖੇਤੀਬਾੜੀ ਲਈ ਲੋੜ ਹੈ, ਨੂੰ ਭੋਜਨ, ਸ਼ਰਨ ਅਤੇ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾ ਕੇ ਪੂਰੀ ਦੇਖਭਾਲ ਕਰ ਰਹੀ ਹੈ ਪਰ ਬਦਕਿਸਮਤੀ ਨਾਲ ਇਨ੍ਹਾਂ 'ਚੋਂ ਬਹੁਤੇ ਕਾਮੇ ਆਪਣੇ ਜੱਦੀ ਸੂਬਿਆਂ ਨੂੰ ਜਾਣਾ ਲੋਚਦੇ ਹਨ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਪ੍ਰਧਾਨ ਮੰਤਰੀ ਸਮੇਂ ਦੀ ਨਜ਼ਾਕਤ ਨੂੰ ਸਮਝਦਿਆਂ ਰੇਲਵੇ ਨੂੰ ਜਰੂਰੀ ਦਿਸ਼ਾ-ਨਿਰਦੇਸ਼ ਦੇਣਗੇ।


Anuradha

Content Editor

Related News