ਕੋਵਿਡ-19 ਦੇ ਮੱਦੇਨਜ਼ਰ ਲਾਕਡਾਊਨ ਵਿਚਕਾਰ ਕੈਪਟਨ ਨੇ ਮੋਦੀ ਤੇ ਸ਼ਾਹ ਨੂੰ ਲਿਖੀ ਇਹ ਚਿੱਠੀ

Tuesday, Apr 07, 2020 - 12:40 AM (IST)

ਕੋਵਿਡ-19 ਦੇ ਮੱਦੇਨਜ਼ਰ ਲਾਕਡਾਊਨ ਵਿਚਕਾਰ ਕੈਪਟਨ ਨੇ ਮੋਦੀ ਤੇ ਸ਼ਾਹ ਨੂੰ ਲਿਖੀ ਇਹ ਚਿੱਠੀ

ਚੰਡੀਗੜ  : ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਪੈਦਾ ਹੋਏ ਅਣਕਿਆਸੇ ਸੰਕਟ ਨਾਲ ਨਜਿੱਠਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਮੁੱਖ ਮੰਤਰੀ ਨੇ ਜੀ. ਐੱਸ. ਟੀ. ਦੀ ਬਕਾਇਆ ਰਕਮ 6,752.83 ਕਰੋੜ ਰੁਪਏ ਦੀ ਅਦਾਇਗੀ ਦੀ ਮੰਗ ਕੀਤੀ ਹੈ, ਜੋ ਜੁਲਾਈ 2017 ਤੋਂ ਖੜ੍ਹੀ ਹੈ।

ਮੁੱਖ ਮੰਤਰੀ ਨੇ ਇਸ ਵਿਚ ਇਹ ਵੀ ਕਿਹਾ ਹੈ, ''ਤੁਸੀਂ ਇਸ ਗੱਲ ਦਾ ਭਲੀਭਾਂਤੀ ਸਮਰਥਨ ਕਰਦੇ ਹੋਵੋਗੇ ਕਿ ਇਸ ਮਹਾਂਮਾਰੀ ਨਾਲ ਲੜਨ ਲਈ ਵੱਡੇ ਸਰੋਤਾਂ ਦੀ ਲੋੜ ਹੈ, ਖਾਸ ਕਰਕੇ ਲਾਕਡਾਊਨ ਕਰਕੇ ਤੇ ਜਿਵੇਂ ਲੱਗਦਾ ਹੈ ਕਿ ਇਹ ਲੰਬਾ ਖਿੱਚਿਆ ਜਾ ਸਕਦਾ ਹੈ।''

PunjabKesari

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ ਵਿਚ ਉਨ੍ਹਾਂ ਨੇ GST ਬਕਾਇਆ ਤੁਰੰਤ ਦੇਣ ਤੇ ਹੋਰ ਲਟਕਦੇ ਮਾਮਲਿਆਂ ਦੇ ਹੱਲ ਲਈ ਦਖਲ ਦੇਣ ਦੀ ਅਪੀਲ ਕੀਤੀ ਹੈ ਤਾਂ ਜੋ ਕੋਵਿਡ-19 ਮਹਾਂਮਾਰੀ ਦੀ ਸਥਿਤੀ ਵਿਚ ਪ੍ਰਭਾਵਸ਼ਾਲੀ ਤਰੀਕੇ ਨਾਲ ਕਾਰਵਾਈ ਕੀਤੀ ਜਾ ਸਕੇ।

PunjabKesari

ਇਸੇ ਤਰ੍ਹਾਂ ਸ਼ਾਹ ਨੂੰ ਲਿਖਦਿਆਂ ਇਹ ਗੱਲ ਜ਼ੋਰ ਦੇ ਕੇ ਕਹੀ, ''ਇਨ੍ਹਾਂ ਮੁੱਦਿਆਂ 'ਤੇ ਜਲਦੀ ਕਾਰਵਾਈ ਨਾਲ ਕੋਵਿਡ-19 ਦੇ ਪ੍ਰਭਾਵਸ਼ਾਲੀ ਪ੍ਰਬੰਧਨ ਵਿਚ ਮਦਦ ਮਿਲੇਗੀ ਅਤੇ ਇਸ ਸੰਕਟ ਨਾਲ ਪ੍ਰਭਾਵਿਤ ਹੋਏ ਲੋਕਾਂ ਨੂੰ ਲੋੜੀਂਦੀ ਰਾਹਤ ਪ੍ਰਦਾਨ ਕੀਤੀ ਜਾ ਸਕੇਗੀ।'' 

PunjabKesari

GST ਬਕਾਏ ਦੀ ਅਦਾਇਗੀ ਬਹੁਤ ਜ਼ਰੂਰੀ
ਮੁੱਖ ਮੰਤਰੀ ਨੇ ਕਿਹਾ, ''ਸਾਡੇ ਜੀ.ਐਸ.ਟੀ. ਬਕਾਏ ਦੀ ਅਦਾਇਗੀ ਬਹੁਤ ਮਹੱਤਵਪੂਰਨ ਹੈ ਕਿਉਂਕਿ ਸਾਨੂੰ ਗੰਭੀਰ ਵਿੱਤੀ ਰੁਕਾਵਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।'' ਕੈਪਟਨ ਨੇ ਪ੍ਰਧਾਨ ਮੰਤਰੀ ਦੀ ਅਗਵਾਈ ਵਿਚ ਦੇਸ਼ ਨੂੰ ਇਕੱਠੇ ਹੋ ਕੇ ਇਸ ਚੁਣੌਤੀ ਦਾ ਸਾਹਮਣਾ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਕੋਵਿਡ-19 ਸੰਕਟ ਸਾਰਿਆਂ ਲਈ ਬਹੁਤ ਵੱਡੇ ਪੱਧਰ 'ਤੇ ਚੁਣੌਤੀ ਹੈ, ਜਿਸ ਨੇ ਸਾਰੇ ਲੋਕਾਂ ਅਤੇ ਅਰਥਵਿਵਸਥਾ ਦੇ ਸਾਰੇ ਖੇਤਰਾਂ ਨੂੰ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਗਰੀਬ ਸਭ ਤੋਂ ਵੱਧ ਪ੍ਰਭਾਵਿਤ ਹੋਵੇਗਾ। 

PunjabKesari
ਮੁੱਖ ਮੰਤਰੀ ਨੇ ਕਿਹਾ ਕਿ ਸੁਭਾਵਕ ਤੌਰ 'ਤੇ ਇਨ੍ਹਾਂ ਚੁਣੌਤੀਆਂ ਦਾ ਸਾਹਮਣਾ ਸੂਬਿਆਂ ਵਿਚ ਵਧੇਰੇ ਕਰਨਾ ਪੈ ਰਿਹਾ ਹੈ, ਜਿੱਥੇ ਇਕ ਪਾਸੇ ਇਸ ਮਹਾਂਮਾਰੀ ਨੂੰ ਰੋਕਣ ਅਤੇ ਉਪਾਅ ਦੀ ਲੋੜ ਹੈ, ਉੱਥੇ ਹੀ ਦੂਜੇ ਪਾਸੇ ਇਸ ਮਹਾਂਮਾਰੀ ਦੇ ਫੈਲਣ ਕਾਰਨ ਹੋਣ ਵਾਲੀ ਆਰਥਿਕ ਤੰਗੀ ਅਤੇ ਇਸ ਨਾਲ ਪੈਦਾ ਹੋਈਆਂ ਔਕੜਾਂ ਨੂੰ ਵੀ ਦੂਰ ਕਰਨ ਦੀ ਲੋੜ ਹੈ।


author

Sanjeev

Content Editor

Related News