''ਕੈਪਟਨ'' ਨੇ ਖੇਤੀ ਆਰਡੀਨੈਂਸ ''ਤੇ ਮੋਦੀ ਨੂੰ ਲਿਖੀ ਚਿੱਠੀ, ਕੀਤੀ ਖ਼ਾਸ ਅਪੀਲ

Tuesday, Sep 15, 2020 - 07:37 AM (IST)

''ਕੈਪਟਨ'' ਨੇ ਖੇਤੀ ਆਰਡੀਨੈਂਸ ''ਤੇ ਮੋਦੀ ਨੂੰ ਲਿਖੀ ਚਿੱਠੀ, ਕੀਤੀ ਖ਼ਾਸ ਅਪੀਲ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਆਰਡੀਨੈਂਸਾਂ ਦੇ ਮਾਮਲੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ, ਜਿਸ 'ਚ ਕੈਪਟਨ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਖ਼ਾਸ ਅਪੀਲ ਕੀਤੀ ਗਈ ਹੈ ਕਿ ਸੰਸਦ 'ਚ ਖੇਤੀ ਆਰਡੀਨੈਂਸਾਂ ਨੂੰ ਨਾ ਵਧਾਇਆ ਜਾਵੇ ਕਿਉਂਕਿ ਇਹ ਕਿਸਾਨਾਂ ਦੇ ਹਿੱਤਾਂ ਲਈ ਨਹੀਂ ਹਨ ਅਤੇ ਇਸ ਦੇ ਨਾਲ ਉਨ੍ਹਾਂ ਨੇ ਐਮ. ਐਸ. ਪੀ. ਨੂੰ ਕਿਸਾਨਾਂ ਦਾ ਕਾਨੂੰਨੀ ਹੱਕ ਬਣਾਉਣ ਦੀ ਗੱਲ ਵੀ ਕਹੀ ਹੈ।

ਇਹ ਵੀ ਪੜ੍ਹੋ : 'ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ' 'ਤੇ ਲੱਗੀਆਂ ਰੌਣਕਾਂ, ਵਧਾਈ ਗਈ ਉਡਾਣਾਂ ਦੀ ਗਿਣਤੀ

ਉਨ੍ਹਾਂ ਨੇ ਆਪਣੀ ਚਿੱਠੀ 'ਚ ਲਿਖਿਆ ਹੈ ਕਿ 5 ਜੂਨ, 2020 ਨੂੰ ਭਾਰਤ ਸਰਕਾਰ ਵੱਲੋਂ ਜਾਰੀ ਖੇਤੀਬਾੜੀ ਨਾਲ ਸਬੰਧਿਤ ਸਾਰੇ ਆਰਡੀਨੈਂਸਾਂ ਦੀ ਸਮੀਖਿਆ ਕੀਤੀ ਜਾਵੇ ਕਿਉਂਕਿ ਇਹ ਪੰਜਾਬ ਦੇ ਕਿਸਾਨਾਂ ਤੇ ਖੇਤੀਬਾੜੀ ਲਈ ਢੁੱਕਵੇਂ ਨਹੀਂ ਹਨ। ਉਨ੍ਹਾਂ ਲਿਖਿਆ ਕਿ ਦੇਸ਼ ਦੀ ਅਨਾਜ ਦੀ ਸੁਰੱਖਿਆ ਲਈ ਪੰਜਾਬ ਦੇ ਕਿਸਾਨਾਂ ਨੇ ਹਮੇਸ਼ਾ ਅੱਗੇ ਹੋ ਕੇ ਆਪਣਾ ਫਰਜ਼ ਨਿਭਾਇਆ ਹੈ। ਇਸ ਲਈ ਉਨ੍ਹਾਂ ਦੇ ਹਿੱਤਾਂ ਨੂੰ ਨੁਕਸਾਨ ਨਹੀਂ ਪਹੁੰਚਾਇਆ ਜਾਣਾ ਚਾਹੀਦਾ।

ਇਹ ਵੀ ਪੜ੍ਹੋ : ਨੌਕਰੀ ਲੱਭ ਰਹੇ ਮੁੰਡੇ ਨੂੰ ਬੋਲੀ ਕੁੜੀ, 'ਤੇਰੇ ਨਾਲ ਸਰੀਰਕ ਸਬੰਧ ਬਣਾਉਣਾ ਚਾਹੁੰਦੀ ਹਾਂ', ਫਿਰ ਇੰਝ ਖੇਡੀ ਖੇਡ

ਦੱਸ ਦੇਈਏ ਕਿ ਇਸ ਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ ਉਹ ਆਪਣੀ ਪਾਰਟੀ ਦੇ 11 ਮੈਂਬਰੀ ਵਫ਼ਦ ਦੀ ਅਗਵਾਈ ਕਰਨਗੇ, ਜਿਹੜਾ ਬੁੱਧਵਾਰ ਨੂੰ ਆਰਡੀਨੈਂਸਾਂ ਖਿਲਾਫ ਰਾਜਪਾਲ ਨੂੰ ਮਿਲ ਕੇ ਆਪਣਾ ਮੰਗ ਪੱਤਰ ਦੇਵੇਗਾ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਫ਼ਦ 'ਚ ਮੁੱਖ ਮੰਤਰੀ ਤੋਂ ਇਲਾਵਾ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਕੁੱਝ ਮੰਤਰੀ ਤੇ ਪਾਰਟੀ ਦੇ ਵਿਧਾਇਕ ਵੀ ਸ਼ਾਮਲ ਹੋਣਗੇ।
ਇਹ ਵੀ ਪੜ੍ਹੋ : ਮਿਡ-ਡੇਅ-ਮੀਲ ਸਟਾਫ਼ ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਮੁਲਾਜ਼ਮ ਬੀਬੀਆਂ ਨੂੰ ਮਿਲੇਗੀ 'ਪ੍ਰਸੂਤਾ ਛੁੱਟੀ'


author

Babita

Content Editor

Related News