ਵਜ਼ੀਫ਼ਾ ਸਕੀਮ ਦੀ ਰਾਸ਼ੀ ਸਬੰਧੀ ''ਕੈਪਟਨ'' ਨੇ ਮੋਦੀ ਨੂੰ ਲਿਖੀ ਚਿੱਠੀ, ਕੀਤੀ ਇਹ ਮੰਗ
Friday, Jun 11, 2021 - 01:10 PM (IST)
ਚੰਡੀਗੜ੍ਹ (ਅਸ਼ਵਨੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਲਿਖ ਕੇ ਸੂਬੇ ਦੇ ਬਕਾਇਆ ਫੰਡਾਂ ਅਤੇ ਅਨੁਸੂਚਿਤ ਜਾਤੀਆਂ ਲਈ ਪੋਸਟ ਮੈਟ੍ਰਿਕ ਵਜ਼ੀਫਾ ਸਕੀਮ ਤਹਿਤ ਸਾਲ 2017-2020 ਲਈ ਸਾਂਝੇਦਾਰੀ ਦੇ ਸੋਧੇ ਹੋਏ ਪੈਟਰਨ ਦੀ ਰਾਸ਼ੀ ਜਾਰੀ ਕਰਨ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਕੈਨੇਡਾ 'ਚ ਪੜ੍ਹਾਈ ਦਾ ਸੁਫ਼ਨਾ ਦੇਖ ਰਹੇ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਜਲਦੀ ਮਿਲੇਗੀ ਵੱਡੀ ਰਾਹਤ
ਆਪਣੇ ਪੱਤਰ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਹਾਲਾਂਕਿ ਭਾਰਤ ਸਰਕਾਰ ਨੇ 31 ਦਸੰਬਰ, 2020 ਨੂੰ ਕੇਂਦਰ ਅਤੇ ਸੂਬਿਆਂ (60:40) ਦਰਮਿਆਨ ਸਾਂਝੇਦਾਰੀ ਦਾ ਸੋਧਿਆ ਹੋਇਆ ਪੈਟਰਨ ਪੇਸ਼ ਕਰਨ ਲਈ ਸਕਾਲਰਸ਼ਿਪ ਸਬੰਧੀ ਦਿਸ਼ਾ-ਨਿਰਦੇਸ਼ਾਂ ਵਿਚ ਸੋਧ ਕੀਤੀ ਸੀ ਅਤੇ ਇਸ ਨੂੰ ਸਿਰਫ਼ 1 ਅਪ੍ਰੈਲ, 2020 ਤੋਂ ਲਾਗੂ ਕੀਤਾ ਗਿਆ ਸੀ। ਹਾਲਾਂਕਿ 1 ਅਪ੍ਰੈਲ 2017 ਤੋਂ 31 ਮਾਰਚ 2020 ਦੀ ਮਿਆਦ ਲਈ ਇਸ ਮੁੱਦੇ ’ਤੇ ਕੋਈ ਫ਼ੈਸਲਾ ਨਹੀਂ ਦਿੱਤਾ ਗਿਆ ਸੀ, ਜਿਸ ਨਾਲ ਲੱਖਾਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿਚ ਪੈ ਗਿਆ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਸਿਮਰਜੀਤ ਬੈਂਸ 'ਤੇ ਇਕ ਹੋਰ ਜਨਾਨੀ ਨੇ ਲਾਏ ਜਿਣਸੀ ਸ਼ੋਸ਼ਣ ਦੇ ਇਲਾਜ਼ਮ, ਜਾਣੋ ਪੂਰਾ ਮਾਮਲਾ
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਅਕਤੂਬਰ 2018 ਅਤੇ 9 ਫਰਵਰੀ, 2020 ਨੂੰ ਲਿਖੇ ਗਏ ਅਰਧ ਸਰਕਾਰੀ ਪੱਤਰਾਂ ਵਿਚ ਇਸ ਯੋਜਨਾ ਤਹਿਤ ਰਾਜ ਦੀ ਬਕਾਇਆ ਰਾਸ਼ੀ ਸਬੰਧੀ ਸੂਬੇ ਦੀ ਚਿੰਤਾ ਨੂੰ ਪ੍ਰਧਾਨ ਮੰਤਰੀ ਦੇ ਧਿਆਨ ਵਿਚ ਲਿਆਂਦਾ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਝੱਖੜ ਕਾਰਨ ਟੁੱਟੇ ਖੰਭੇ ਤੇ ਟਰਾਂਸਫਾਰਮਰ, ਦੇਖੋ ਤਬਾਹੀ ਦੀ ਕਹਾਣੀ ਤਸਵੀਰਾਂ ਦੀ ਜ਼ੁਬਾਨੀ
ਇਸ ਯੋਜਨਾ ਅਧੀਨ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲਾ ਵੱਲ ਸਾਲ 2017-20 ਲਈ ਕੇਂਦਰ ਦੇ ਹਿੱਸੇ ਦੇ 1563 ਕਰੋੜ ਰੁਪਏ ਬਕਾਇਆ ਹਨ ਅਤੇ ਉਨ੍ਹਾਂ ਨੂੰ ਅਜੇ ਤੱਕ ਇਨ੍ਹਾਂ ਪੱਤਰਾਂ ਦਾ ਕੋਈ ਜਵਾਬ ਨਹੀਂ ਮਿਲਿਆ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ