ਕੈਪਟਨ ਸਰਕਾਰ ਦੀਆਂ ਨਵੀਆਂ ਗਾਈਡਲਾਈਨਜ਼, ਇਸ ਹਫ਼ਤੇ ਤਾਲਾਬੰਦੀ ਨਹੀਂ

7/31/2020 5:48:26 PM

ਜਲੰਧਰ : ਰੱਖੜੀ ਦੇ ਤਿਉਹਾਰ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਵੱਡਾ ਫੈਸਲਾ ਲਿਆ ਗਿਆ ਹੈ। ਇਸ ਐਤਵਾਰ (2 ਅਗਸਤ) ਨੂੰ ਪੰਜਾਬ 'ਚ ਲਾਕਡਾਊਨ ਨਹੀਂ ਲਗਾਇਆ ਜਾਵੇਗਾ। ਰੱਖੜੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਮਠਿਆਈ ਦੀਆਂ ਦੁਕਾਨਾਂ ਤੋਂ ਇਲਾਵਾ ਸ਼ਾਪਿੰਗ ਮਾਲਜ਼ ਵੀ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ। ਦੁਕਾਨਾਂ ਖੁੱਲ੍ਹਣ ਦਾ ਸਮਾਂ ਸਵੇਰੇ 7 ਵਜੇ ਤੋਂ ਲੈ ਕੇ ਰਾਤ 8 ਵਜੇ ਤੱਕ ਹੀ ਰਹੇਗਾ। ਦੱਸ ਦਈਏ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਮਠਿਆਈਆਂ ਵੇਚਣ ਵਾਲਿਆਂ ਅਤੇ ਹੋਰ ਦੁਕਾਨ ਮਾਲਕਾਂ ਨੂੰ ਰੱਖੜੀ ਦੇ ਤਿਉਹਾਰ 'ਤੇ ਗਾਹਕਾਂ ਨੂੰ ਮੁਫ਼ਤ ਮਾਸਕ ਮੁਹੱਈਆ ਕਰਵਾਉਣ ਦੀ ਸਲਾਹ ਦਿੱਤੀ ਹੈ।   ਮੁੱਖ ਮੰਤਰੀ ਇਸ ਤੋਂ ਪਹਿਲਾਂ ਐਲਾਨ ਕਰ ਚੁੱਕੇ ਹਨ ਕਿ ਸੂਬੇ 'ਚ ਐਤਵਾਰ ਨੂੰ ਤਾਲਾਬੰਦੀ ਲਾਗੂ ਹੋਣ ਦੇ ਬਾਵਜੂਦ ਰੱਖੜੀ ਦੇ ਤਿਉਹਾਰ ਦੀ ਪੂਰਵ ਸੰਧਿਆ 'ਤੇ 2 ਅਗਸਤ ਨੂੰ ਹਲਵਾਈਆਂ ਦੀਆਂ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਹੋਵੇਗੀ ਅਤੇ ਇਸ ਐਲਾਨ ਤੋਂ ਚਾਰ ਦਿਨ ਬਾਅਦ ਮੁੱਖ ਮੰਤਰੀ ਨੇ ਦੁਕਾਨਦਾਰਾਂ ਨੂੰ ਇਹ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿਚ ਮਠਿਆਈ ਦੀਆਂ ਦੁਕਾਨਾਂ ਦੇ ਮਾਲਕਾਂ ਨੂੰ ਗਾਹਕਾਂ ਵੱਲੋਂ ਮਠਿਆਈ ਖਰੀਦਣ ਮੌਕੇ ਇਕ ਜੋੜਾ ਮਾਸਕ ਦਾ ਮੁਫ਼ਤ ਦੇਣ ਦੀ ਸਲਾਹ ਦੇਣ ਲਈ ਕਿਹਾ ਗਿਆ ਹੈ ਤਾਂ ਕਿ ਲੋਕਾਂ ਵਿਚ ਮਾਸਕ ਦੀ ਵਰਤੋਂ ਨੂੰ ਹੋਰ ਜ਼ਿਆਦਾ ਉਤਸ਼ਾਹਤ ਕੀਤਾ ਜਾ ਸਕੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੂਬੇ ਵਿਚ ਕੋਰੋਨਾ ਮਹਾਮਾਰੀ ਦੇ ਫੈਲਾਅ ਨੂੰ ਰੋਕਣ ਲਈ ਮਾਸਕ ਦੀ ਵਰਤੋਂ ਨੂੰ ਸਰਗਰਮੀ ਨਾਲ ਪ੍ਰਚਾਰਿਆ ਜਾਵੇ ਕਿਉਂਕਿ ਜੋ ਸੂਬੇ ਵਿਚ ਪਿਛਲੇ ਕੁਝ ਹਫ਼ਤਿਆਂ ਤੋਂ ਕੋਵਿਡ-19 ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਅਨਲਾਕ-3 ਨੂੰ ਲੈ ਕੇ ਨਵੀਆਂ ਗਾਈਡਲਾਈਨਜ਼ ਜਾਰੀ

ਨਵੀਂਆਂ ਗਾਈਡਲਾਈਨਜ਼

* 2 ਅਗਸਤ ਨੂੰ ਪੰਜਾਬ 'ਚ ਲਾਕਡਾਊਨ ਨਹੀਂ 
* ਪੰਜਾਬ 'ਚ ਅਜੇ ਰਾਤ ਦਾ ਕਰਫ਼ਿਊ ਪਹਿਲਾਂ ਵਾਂਗ ਹੀ ਜਾਰੀ ਰਹੇਗਾ।
* ਧਾਰਮਿਕ ਸਥਾਨ ਸਵੇਰੇ 5 ਵਜੇ ਤੋਂ ਸ਼ਾਮ 8 ਵਜੇ ਤੱਕ ਖੁਲ੍ਹਣਗੇ।
* ਕੰਟੇਨਮੈਂਟ ਜ਼ੋਨ 'ਚ ਤਾਲਾਬੰਦੀ ਵਰਗੇ ਹੀ ਹਾਲਾਤ ਰਹਿਣਗੇ। 
* ਰਾਤ ਦਾ ਕਰਫ਼ਿਊ 11 ਵਜੇ ਤੋਂ ਸਵੇਰੇ 5 ਵਜੇ ਤੱਕ ਜਾਰੀ ਰਹੇਗਾ।
* 5 ਅਗਸਤ ਤੋਂ ਜਿਮ ਅਤੇ ਸਟੇਡੀਅਮ ਖੁੱਲ੍ਹਣ ਦੇ ਆਦੇਸ਼ ਜਾਰੀ
* ਸ਼ਾਪਿੰਗ ਮਾਲ ਸਵੇਰੇ 7 ਵਜੇ ਤੋਂ ਰਾਤ 8 ਵਜੇ ਤੱਕ ਖੁੱਲ੍ਹਣ ਦੀ ਇਜਾਜ਼ਤ
* ਸ਼ਰਾਬ ਦੇ ਠੇਕੇ ਸਵੇਰੇ 8 ਵਜੇ ਤੋਂ ਲੈ ਕੇ 10 ਵਜੇ ਤੱਕ ਖੋਲ੍ਹਣ ਦੇ ਹੁਕਮ

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਕੋਵਿਡ-19 ਦੇ ਰੈਫਰ ਕੀਤੇ ਮਰੀਜ਼ਾਂ ਨੂੰ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼


Anuradha

Content Editor Anuradha