ਕੈਪਟਨ ਨੇ ਅਮਿਤਾਭ ਬੱਚਨ ਦੇ ਜਲਦੀ ਠੀਕ ਹੋਣ ਦੀ ਕੀਤੀ ਕਾਮਨਾ

Sunday, Jul 12, 2020 - 12:55 AM (IST)

ਕੈਪਟਨ ਨੇ ਅਮਿਤਾਭ ਬੱਚਨ ਦੇ ਜਲਦੀ ਠੀਕ ਹੋਣ ਦੀ ਕੀਤੀ ਕਾਮਨਾ

ਜਲੰਧਰ,(ਵੈਬ ਡੈਸਕ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬਾਲੀਵੁੱਡ ਅਭਿਨੇਤਾ ਅਮਿਤਾਭ ਬੱਚਨ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ 'ਤੇ ਉਨ੍ਹਾਂ ਦੀ ਤੰਦਰੁਸਤੀ ਲਈ ਕਾਮਨਾ ਕੀਤੀ ਹੈ। ਕੈਪਟਨ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਕਿ ਅਮਿਤਾਭ ਬੱਚਨ ਜੀ ਦੇ ਕੋਰੋਨਾ ਪਾਜ਼ੇਟਿਵ ਹੋਣ ਦੀ ਖਬਰ ਮਿਲੀ। ਉਨ੍ਹਾਂ ਵਲੋਂ ਮਿਸ਼ਨ ਫਤਿਹ ਲਈ ਦਿੱਤਾ ਸੁਨੇਹਾ ਲੱਖਾਂ ਪੰਜਾਬੀਆਂ ਲਈ ਪ੍ਰੇਰਣਾ ਦਾ ਸ੍ਰੋਤ ਹੈ। ਮੈਨੂੰ ਪੂਰਾ ਯਕੀਨ ਹੈ ਕਿ ਉਹ ਕੋਰੋਨਾ ਵਿਰੁੱਧ ਇਸ ਜੰਗ 'ਚ ਫਤਿਹ ਹੋਣਗੇ। ਮੈਂ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।

PunjabKesari


author

Deepak Kumar

Content Editor

Related News