ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਕਾਂਗਰਸੀ ਵਿਧਾਇਕਾਂ ਨਾਲ ਮੀਟਿੰਗ

Thursday, Feb 20, 2020 - 11:41 PM (IST)

ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਕਾਂਗਰਸੀ ਵਿਧਾਇਕਾਂ ਨਾਲ ਮੀਟਿੰਗ

ਜਲੰਧਰ,(ਧਵਨ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਵੇਰੇ ਰਾਜ ਵਿਧਾਨ ਸਭਾ ਦਾ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਕਾਂਗਰਸੀ ਵਿਧਾਇਕਾਂ ਨਾਲ ਸਿੱਧੇ ਤੌਰ 'ਤੇ ਮੀਟਿੰਗ ਕੀਤੀ, ਜਿਸ ਦੌਰਾਨ ਬਜਟ ਇਜਲਾਸ ਸਬੰਧੀ ਸਰਕਾਰ ਦੀ ਰਣਨੀਤੀ ਨੂੰ ਆਖ਼ਰੀ ਸ਼ਕਲ ਦਿੱਤੀ ਗਈ। ਮੁੱਖ ਦਫ਼ਤਰ ਦੇ ਮੁਤਾਬਿਕ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸੀ ਵਿਧਾਇਕਾਂ ਨੂੰ ਕਿਹਾ ਕਿ ਉਹ ਵਿਧਾਨ ਸਭਾ ਇਜਲਾਸ ਦੌਰਾਨ ਵਿਰੋਧੀ ਧਿਰ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਸਰਕਾਰ-ਵਿਰੋਧੀ ਪ੍ਰਚਾਰ ਦਾ ਅਸਰਦਾਰ ਢੰਗ ਨਾਲ ਜਵਾਬ ਦੇਣ।
ਮੀਟਿੰਗ 'ਚ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵਾਲੇ ਦੋਵੇਂ ਮਿਲ ਕੇ ਸਰਕਾਰ ਦੇ ਬਰਖ਼ਿਲਾਫ਼ ਝੂਠ ਪ੍ਰਚਾਰ 'ਚ ਲੱਗੇ ਹੋਏ ਹਨ ਅਤੇ ਉਸ ਨੂੰ ਵੇਖਦੇ ਹੋਏ ਕਾਂਗਰਸ ਨੂੰ ਸਦਨ 'ਚ ਉਸ ਦਾ ਅਸਰਦਾਰ ਢੰਗ ਨਾਲ ਮੁਕਾਬਲਾ ਕਰਨਾ ਹੈ। ਕਾਂਗਰਸੀ ਮੰਤਰੀਆਂ ਨੇ ਪੂਰੀ ਤਿਆਰੀ ਨਾਲ ਇਜਲਾਸ 'ਚ ਆਉਣਾ ਹੈ ਅਤੇ ਵਿਧਾਇਕਾਂ ਨੂੰ ਮੰਤਰੀਆਂ ਨਾਲ ਮਿਲ ਕੇ ਵਿਰੋਧੀ ਧਿਰ ਨੂੰ ਡਟ ਕੇ ਜਵਾਬ ਦੇਣਾ ਹੈ।
 


Related News