ਕੈਪਟਨ ਵਲੋਂ ਫਸਲਾਂ ਦੇ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

Thursday, Apr 18, 2019 - 12:20 AM (IST)

ਕੈਪਟਨ ਵਲੋਂ ਫਸਲਾਂ ਦੇ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

ਚੰਡੀਗੜ੍ਹ,(ਅਸ਼ਵਨੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ 'ਚ ਬੇ-ਮੌਸਮੀ ਮੀਂਹ ਤੇ ਤੂਫਾਨ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਅਨੁਮਾਨ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ। ਫਸਲਾਂ ਦੇ ਹੋਏ ਨੁਕਸਾਨ 'ਤੇ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਫਸਲਾਂ ਦੇ ਨੁਕਸਾਨ ਦਾ ਅੰਦਾਜਾ ਲਾਉਣ ਲਈ ਜ਼ਰੂਰੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਪ੍ਰਭਾਵਿਤ ਕਿਸਾਨਾਂ ਨੂੰ ਜਲਦੀ ਤੋਂ ਜਲਦੀ ਫਸਲਾਂ ਦੇ ਨੁਕਸਾਨ ਦਾ ਬਣਦਾ ਮੁਆਵਜਾ ਦਿੱਤਾ ਜਾ ਸਕੇ। ਸਬੰਧਤ ਵਿਭਾਗਾਂ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦੇ ਹੋਏ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਬਿਨਾ ਕਿਸੇ ਦੇਰੀ ਤੋਂ ਗਿਰਦਾਵਰੀ ਦਾ ਕੰਮ ਸ਼ੁਰੂ ਕਰਨ ਲਈ ਕਿਹਾ ਹੈ। ਮੌਸਮ ਦੀ ਖਰਾਬੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਵਾਸਤੇ ਵਿਸ਼ੇਸ਼ ਗਿਰਦਾਵਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ। ਇਕ ਸਰਕਾਰੀ ਬੁਲਾਰੇ ਮੁਤਾਬਕ ਮੁੱਖ ਮੰਤਰੀ ਨੇ ਪ੍ਰਾਥਮਿਕਤਾ ਦੇ ਆਧਾਰ 'ਤੇ ਇਹ ਅਨੁਮਾਨ ਲਾਉਣ ਦੇ ਨਿਰਦੇਸ਼ ਦਿੱਤੇ ਹਨ।


Related News