ਪਰਿਵਾਰ ਖਿਲਾਫ਼ ਭ੍ਰਿਸ਼ਟਾਚਾਰ ਦੇ ਕੇਸਾਂ ਕਾਰਨ ਕੈਪਟਨ ਨਹੀਂ ਖੋਲ੍ਹਦੇ ਮੋਦੀ ਖ਼ਿਲਾਫ਼ ਮੂੰਹ : ਚੀਮਾ

11/20/2020 8:07:50 PM

ਚੰਡੀਗੜ੍ਹ,(ਰਮਨਜੀਤ) : ਈ. ਡੀ. ਵਲੋਂ ਕੈਪਟਨ ਪਰਿਵਾਰ ਦੇ ਮੈਬਰਾਂ ਵਲੋਂ ਭ੍ਰਿਸ਼ਟਾਚਾਰ ਦੇ ਸੰਬੰਧ ਵਿਚ ਕੀਤੀ ਜਾ ਰਹੀ ਜਾਂਚ ਹੀ ਉਹ ਕਾਰਨ ਹੈ, ਜਿਸ ਕਾਰਨ ਕੈਪਟਨ ਅਮਰਿੰਦਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਮੂੰਹ ਨਹੀਂ ਖੋਲ੍ਹਦੇ। ਭ੍ਰਿਸ਼ਟਾਚਾਰ ਦੇ ਮਾਮਲਿਆਂ ਦੇ ਕਾਰਨ ਮੋਦੀ ਸਰਕਾਰ ਨੇ ਕੈਪਟਨ ਦੀ ਬਾਂਹ ਮਰੋੜੀ ਹੋਈ ਹੈ ਅਤੇ ਜਿਵੇਂ ਚਾਹੁੰਦੇ ਹਨ, ਉਹੋ ਜਿਹਾ ਹੀ ਕੈਪਟਨ ਅਮਰਿੰਦਰ ਸਿੰਘ ਕਰੀ ਜਾਂਦੇ ਹਨ। ਇਹ ਗੱਲ ਨੇਤਾ ਵਿਰੋਧੀ ਧਿਰ ਹਰਪਾਲ ਸਿੰਘ ਚੀਮਾ ਨੇ ਈ. ਡੀ. ਵਲੋਂ ਬੀਤੇ ਦਿਨੀਂ ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੂੰ ਪੁੱਛਗਿਛ ਲਈ ਬੁਲਾਏ ਜਾਣ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕਹੀ।

ਇਹ ਵੀ ਪੜ੍ਹੋਭਾਖੜਾ ਨਹਿਰ 'ਚ ਨੌਜਵਾਨ ਨੇ ਮਾਰੀ ਛਾਲ, ਬਚਾਉਣ ਆਇਆ ਭਰਾ ਵੀ ਰੁੜਿਆ

ਇੱਥੇ ਜਾਰੀ ਇਕ ਬਿਆਨ ਵਿਚ ਚੀਮਾ ਨੇ ਕਿਹਾ ਕਿ ਇਸ ਮਾਮਲੇ ਵਿਚ ਕਾਫ਼ੀ ਲੰਬੇ ਸਮੇਂ ਤੋਂ ਜਾਂਚ ਚੱਲ ਰਹੀ ਹੈ ਅਤੇ ਹੁਣ ਇਸ ਮਾਮਲੇ ਵਿਚ ਕਿਸੇ ਸਾਰਥਿਕ ਨਤੀਜੇ 'ਤੇ ਪਹੁੰਚਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਕਿਸਾਨਾਂ ਦੇ ਹੱਕ ਵਿਚ ਇਸ ਲਈ ਕੋਈ ਫੈਸਲਾ ਨਹੀਂ ਲੈ ਰਹੇ। ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਖੁਦ, ਪਤਨੀ ਅਤੇ ਬੇਟੇ ਦੇ ਸਵਿਸ ਬੈਂਕਾਂ ਦੇ ਕੇਸ ਅਤੇ ਹੋਰ ਵਿਦੇਸ਼ੀ ਹਵਾਲੇ ਦੇ ਮਾਮਲੇ ਦੇ ਕੇਸ ਖੁੱਲ੍ਹਣ ਦੇ ਡਰ ਨਾਲ ਹੀ ਕੈਪਟਨ ਅਮਰਿੰਦਰ ਹੁਣ ਤੱਕ ਕਿਸਾਨਾਂ ਦੇ ਮੁੱਦੇ ਹੱਲ ਕਰਵਾਉਣ ਲਈ ਮੋਦੀ 'ਤੇ ਦਬਾਅ ਪਾਉਣ ਜਾਂ ਉਨ੍ਹਾਂ ਨੂੰ ਨਿੱਜੀ ਤੌਰ 'ਤੇ ਮਿਲਣ ਤੋਂ ਕਤਰਾਅ ਰਹੇ ਹਨ। ਉਨ੍ਹਾਂ ਨੇ ਕੇਂਦਰ ਦੀ ਮੋਦੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਦੀਆਂ ਵਿਦੇਸ਼ੀ ਜਾਇਦਾਦਾਂ ਦਾ ਵੇਰਵਾ ਜਨਤਕ ਕਰ ਦੇਣ।

ਇਹ ਵੀ ਪੜ੍ਹੋਮਾਮਲਾ ਕਾਰ 'ਚ ਸੜੇ 5 ਮਿੱਤਰਾਂ ਦਾ,'ਥੋੜ੍ਹੀ ਦੇਰ ਹੋਰ ਠਹਿਰ ਜਾ' ਗਾਣਾ ਸੁਣਦਿਆਂ ਦੀ ਵੀਡੀਓ ਵਾਇਰਲ

ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਵਿਧਾਨ ਸਭਾ ਚੋਣਾਂ ਵਿਚ ਵੱਡਾ ਬਹੁਮਤ ਦੇ ਕੇ ਪੰਜਾਬ ਵਿਚ ਸਰਕਾਰ ਬਣਾਈ ਸੀ, ਪਰ ਉਨ੍ਹਾਂ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਦੇ ਦਬਾਅ ਕਾਰਨ ਪੰਜਾਬ ਲੋਕਾਂ ਦੀ ਆਵਾਜ਼ ਚੁੱਕਣ ਤੋਂ ਗੁਰੇਜ਼ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਪ੍ਰਦੇਸ਼ ਦੀ ਸਰਕਾਰ ਅਤੇ ਉਸ ਦੇ ਨੇਤਾ ਈਮਾਨਦਾਰ ਹੋਣ ਤਾਂ ਕੇਂਦਰ ਸਰਕਾਰ ਉਨ੍ਹਾਂ ਖਿਲਾਫ ਕੁਝ ਵੀ ਨਹੀਂ ਕਰ ਸਕਦੀ। ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਰਕਾਰ ਤੋਂ ਸਬਕ ਸਿੱਖਣ, ਜਿਨ੍ਹਾਂ ਨੇ ਈਮਾਨਦਾਰੀ ਦੇ ਰਾਹ 'ਤੇ ਚਲਦੇ ਹੋਏ ਲੋਕਾਂ ਦੇ ਹਿੱਤਾਂ ਨੂੰ ਦਾਅ 'ਤੇ ਨਹੀਂ ਲਾਇਆ। ਉਨ੍ਹਾਂ ਨੇ ਕਿਹਾ ਕਿ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਇਕ ਮਿਸਾਲ ਹੈ। ਜਿਸ ਨੂੰ ਧਮਕਾਉਣ, ਦਬਾਉਣ ਲਈ ਜਿੱਥੇ ਮੋਦੀ ਨੇ ਅਨੇਕਾਂ ਵਾਰ ਸੀ.ਬੀ.ਆਈ. ਅਤੇ ਈ.ਡੀ. ਦਾ ਡਰਾਵਾ ਦੇ ਕੇ ਸਰਕਾਰ ਨੂੰ ਝੁਕਾਉਣ ਦਾ ਜਤਨ ਕੀਤਾ ਹੈ, ਪਰ ਉਹ ਕੁਝ ਵੀ ਨਹੀਂ ਕਰ ਸਕੇ।


Deepak Kumar

Content Editor

Related News