ਕੈਪਟਨ ਕਿਸਾਨ ਹਿਤੈਸ਼ੀ ਹੈ ਤਾਂ ਕੁਰਸੀ ਦਾ ਮੋਹ ਛੱਡ ਕੇ ਦੇਵੇ ਤੁਰੰਤ ਅਸਤੀਫਾ : ਹਰਸਿਮਰਤ

12/04/2020 1:30:13 AM

ਮਾਨਸਾ,(ਸੰਦੀਪ ਮਿੱਤਲ)- ਖੇਤੀ ਬਿੱਲਾਂ ਨੂੰ ਲਾਗੂ ਕਰਨ ਤੋਂ ਪਹਿਲਾਂ ਮੁੱਖ ਮੰਤਰੀਆਂ ਦੀ ਦਿੱਲੀ ਵਿਖੇ ਬੁਲਾਈ ਗਈ ਮੀਟਿੰਗ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਸਤਖਤ ਕਰ ਕੇ ਹਾਮੀ ਭਰੀ ਸੀ ਅਤੇ ਹੁਣ ਕਿਸਾਨਾਂ ਦੇ ਹਮਦਰਦ ਹੋਣ ਦਾ ਡਰਾਮਾ ਕੀਤਾ ਜਾ ਰਿਹਾ ਹੈ। ਜ਼ਿਲਾ ਮਾਨਸਾ ਦੇ ਪਿੰਡ ਖਿਆਲੀ ਚਹਿਲਾਂਵਾਲੀ ਦੇ ਦਿੱਲੀ ਵਿਖੇ ਜਾਨ ਗਵਾਉਣ ਵਾਲੇ ਧੰਨਾ ਸਿੰਘ ਦੇ ਘਰ ਹਮਦਰਦੀ ਪ੍ਰਗਟਾਉਣ ਪਹੁੰਚੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਚਣੌਤੀ ਦਿੱਤੀ ਕਿ ਜੇਕਰ ਕੈਪਟਨ ਨੂੰ ਕਿਸਾਨਾਂ ਦੀ ਪ੍ਰਵਾਹ ਹੈ ਤਾਂ ਉਹ ਅਕਾਲੀ ਦਲ ਵਾਂਗ ਕੁਰਸੀ ਛੱਡ ਕੇ ਅਸਤੀਫਾ ਦੇਵੇ।

ਇਹ ਵੀ ਪੜ੍ਹੋ : ਪੰਜਾਬ ਸਰਹੱਦੀ ਸੂਬਾ, ਕਿਸਾਨ ਮਾਮਲਾ ਹੋਰ ਲੰਬਾ ਨਾ ਖਿੱਚਿਆ ਜਾਵੇ : ਜਾਖੜ    
ਉਨ੍ਹਾਂ ਕਿਹਾ ਕਿ ਬੜੀ ਸ਼ਰਮ ਵਾਲੀ ਗੱਲ ਹੈ ਕਿ ਕੈਪਟਨ ਸਰਕਾਰ ਕੋਲ ਕਿਸਾਨਾਂ ਦੀ ਗੱਲ ਸੁਣਨ ਵਾਸਤੇ ਸਮਾਂ ਨਹੀਂ ਹੈ। ਸਾਬਕਾ ਮੁੱਖ ਮੁਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਪਦਮ ਸ਼੍ਰੀ ਵਿਭੂਸ਼ਣ ਸਨਮਾਨ ਵਾਪਸ ਕਰਨ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ ਕਿਸਾਨਾਂ ਦੀ ਹਾਲਤ ਨੂੰ ਲੈ ਕੇ ਫਿਰਕਮੰਦ ਹੈ ਅਤੇ ਇਸ ਸੰਘਰਸ਼ 'ਚ ਕਿਸਾਨਾਂ ਦੇ ਨਾਲ ਚਟਾਨ ਵਾਂਗ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਕੋਈ ਗੱਲ ਨਹੀਂ ਸੁਣਨ ਲਈ ਤਿਆਰ ਨਹੀਂ, ਜਿਸ ਕਰ ਕੇ ਕਿਸਾਨਾਂ ਦੀ ਸਰਕਾਰ ਨਾਲ ਗੱਲਬਾਤ ਵਾਰ-ਵਾਰ ਅਸਫਲ ਹੋ ਰਹੀ ਹੈ।

ਇਹ ਵੀ ਪੜ੍ਹੋ : ਬਾਦਲ 'ਫਖ਼ਰ ਏ ਕੌਮ' ਸਨਮਾਨ ਵੀ ਵਾਪਸ ਕਰਨ : ਜੀ. ਕੇ.

ਇਸ ਮੌਕੇ ਵਿਧਾਇਕ ਦਿਲਰਾਜ ਸਿੰਘ ਭੂੰਦੜ, ਨਾਜ਼ਰ ਸਿੰਘ ਮਾਨਸ਼ਾਹੀਆ, ਸਾਬਕਾ ਸੰਸਦੀ ਸਕੱਦਰ ਜਗਦੀਪ ਸਿੰਘ ਨਕੱਈ, ਜ਼ਿਲਾ ਦਿਹਾਤੀ ਪ੍ਰਧਾਨ ਗੁਰਮੇਲ ਸਿੰਘ ਫਫੜੇ, ਗੁਰਮੇਲ ਸਿੰਘ ਫਫੜੇ, ਸੁਖਦੇਵ ਸਿੰਘ ਅਹਿਮਦਪੁਰ, ਪ੍ਰੇਮ ਸਿੱਖ ਚਹਿਲਾਂ ਵਾਲੀ, ਡਾ. ਸੁਖਵੀਰ ਸਿੰਘ, ਮੁਖਤਿਆਰ ਸਿੰਘ, ਲਛਮਣ ਸਿੰਘ ਆਦਿ ਹਾਜ਼ਰ ਸਨ।

ਨੋਟ : ਹਰਸਿਮਰਤ ਬਾਦਲ ਵਲੋਂ ਕੈਪਟਨ ਨੂੰ ਅਸਤੀਫਾ ਦੇਣ ਵਾਲੇ ਬਿਆਨ 'ਤੇ ਕੀ ਹੈ ਤੁਹਾਡੀ ਰਾਏ, ਕੂਮੈਂਟ ਕਰਕੇ ਜ਼ਰੂਰ ਦੱਸੋ।


Deepak Kumar

Content Editor

Related News