ਕੈਪਟਨ ਨੇ ਇੰਡਸਟਰੀ ਨੂੰ ਕਿਹਾ- ਮੈਨੂੰ ਦੱਸੋ ਆਪਣੀਆਂ ਜ਼ਰੂਰਤਾਂ, ਹਰੇਕ ਜ਼ਰੂਰਤ ਕਰਾਂਗਾ ਪੂਰੀ

Saturday, Dec 07, 2019 - 12:44 AM (IST)

ਮੋਹਾਲੀ/ਜਲੰਧਰ,(ਅਸ਼ਵਨੀ, ਪਰਦੀਪ, ਧਵਨ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਰਕਾਰ ਵਲੋਂ ਉਦਯੋਗਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਪੂਰਾ ਸਹਿਯੋਗ ਦੇਣ ਦਾ ਵਾਅਦਾ ਕਰਦਿਆਂ ਕਿਹਾ ਹੈ ਕਿ ਆਪਣੀਆਂ ਜ਼ਰੂਰਤਾਂ ਬਾਰੇ ਮੈਨੂੰ ਦੱਸੋ, ਮੈਂ ਉਹ ਚੀਜ਼ਾਂ ਉਪਲੱਬਧ ਕਰਵਾਵਾਂਗਾ ਤਾਂ ਜੋ ਪੰਜਾਬ ਨੂੰ ਉਦਯੋਗਿਕ ਤੌਰ 'ਤੇ ਮਜ਼ਬੂਤੀ ਵਲ ਲਿਜਾਇਆ ਜਾ ਸਕੇ। ਉਨ੍ਹਾਂ ਨਿਵੇਸ਼ਕਾਂ ਤੇ ਉੱਦਮੀਆਂ ਦੇ ਹਿੱਤਾਂ ਦੀ ਰੱਖਿਆ ਕਰਨ ਦਾ ਵਾਅਦਾ ਕਰਦਿਆਂ ਕਿਹਾ ਕਿ ਪੰਜਾਬ ਿਵਚ ਹਰ ਕੀਮਤ 'ਤੇ ਸ਼ਾਂਤੀ ਦੀ ਬਹਾਲੀ ਕੀਤੀ ਜਾਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰੋਗਰੈਸਿਵ ਪੰਜਾਬ ਇਨਵੈਸਟਰ ਸਮਿਟ ਵਿਚ ਹਿੱਸਾ ਲੈਣ ਆਏ ਪ੍ਰਮੁੱਖ ਉੱਦਮੀਆਂ ਨਾਲ ਚਰਚਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਪਿਛਲੇ ਇਕ ਦਹਾਕੇ ਤੋਂ ਚਲੀਆਂ ਆ ਰਹੀਆਂ ਨੀਤੀਆਂ ਨੂੰ ਬਦਲਣਾ ਚਾਹੁੰਦੀ ਹੈ ਤੇ ਪੰਜਾਬ ਨੂੰ ਖੇਤੀ ਅਰਥਵਿਵਸਥਾ ਤੋਂ ਉਦਯੋਗਿਕ ਅਰਥਵਿਵਸਥਾ ਵਿਚ ਤਬਦੀਲ ਕਰਨਾ ਚਾਹੁੰਦੀ ਹੈ।

ਕੈਪਟਨ ਅਮਰਿੰਦਰ ਨੇ ਉਦਯੋਗਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਤੁਸੀਂ ਇਥੋਂ ਉਦਯੋਗਾਂ ਦੇ ਿਵਕਾਸ ਦੀਆਂ ਉਮੀਦਾਂ ਲੈ ਕੇ ਵਾਪਸ ਜਾਵੋਗੇ। ਅਸੀਂ ਤੁਹਾਨੂੰ ਸੁਰੱਖਿਆ ਦੇਵਾਂਗੇ ਤੇ ਤੁਹਾਡੇ ਲਈ ਸ਼ਾਂਤੀ ਨੂੰ ਯਕੀਨੀ ਬਣਾਵਾਂਗੇ। ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਿਕ ਵਿਕਾਸ ਲਈ ਤਰੱਕੀਸ਼ੀਲ ਵਾਤਾਵਰਣ ਉਪਲੱਬਧ ਕਰਵਾਇਆ ਜਾਵੇਗਾ। ਪੰਜਾਬ ਿਵਚ ਕਿਰਤ ਦੀ ਕੋਈ ਸਮੱਿਸਆ ਨਹੀਂ ਹੈ, ਇਥੇ ਹੜਤਾਲਾਂ ਨਹੀਂ ਹੁੰਦੀਆਂ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਉਦਯੋਗ ਤੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹਨ ਤੇ ਇਸ ਦੇ ਲਈ ਹਰ ਕਦਮ ਚੁੱਕਣ ਲਈ ਤਿਆਰ ਹਨ। ਦਰਮਿਆਨੇ ਆਕਾਰ ਦੇ ਉਦਯੋਗਾਂ ਨੂੰ ਐੱਚ. ਡੀ. ਐੱਫ. ਸੀ. ਬੈਂਕ ਦੇ ਜ਼ਰੀਏ ਫਾਈਨਾਂਸ ਦੀ ਆਸਾਨੀ ਨਾਲ ਸਹੂਲਤ ਉਪਲੱਬਧ ਕਰਵਾਉਣ ਦਾ ਵਾਅਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੈਂਕ ਨੇ ਕੱਲ ਤੱਕ ਲੱਗਭਗ 1100 ਕਰੋੜ ਰੁਪਏ ਦੇ ਕਰਜ਼ੇ ਵੰਡੇ ਹਨ।

ਉਨ੍ਹਾਂ ਸਰਕਾਰ ਵਲੋਂ ਕੀਤੇ ਗਏ ਸੁਧਾਰਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਦਾ ਸਿੱਧਾ ਲਾਭ ਨਿਵੇਸ਼ਕਾਂ ਨੂੰ ਮਿਲੇਗਾ। ਇਨ੍ਹਾਂ ਸੁਧਾਰਾਂ ਵਿਚ ਇੰਡਸਟਰੀਅਲ ਡਿਸਪਿਊਟ ਐਕਟ 1947, ਫੈਕਟਰੀਜ਼ ਐਕਟ 1948, ਕਾਂਟ੍ਰੈਕਟ ਲੇਬਰ ਰੈਗੂਲੇਸ਼ਨ ਐਕਟ 1970 ਸ਼ਾਮਲ ਹਨ, ਜਿਸ ਨਾਲ ਸਿੱਧੇ ਤੌਰ 'ਤੇ ਇੰਡਸਟਰੀ ਨੂੰ ਲਾਭ ਮਿਲੇਗਾ। ਪੰਜਾਬ ਵਿਚ ਉਦਯੋਗਿਕ ਜ਼ਮੀਨ ਦੀ ਉਪਲੱਬਧਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਵਿਲੇਜ ਕਾਮਨ ਲੈਂਡ (ਰੈਗੂਲੇਸ਼ਨ) ਰੂਲਜ਼ 1964 ਵਿਚ ਸੋਧ ਦੀ ਇਜਾਜ਼ਤ ਦੇ ਦਿੱਤੀ ਹੈ, ਜਿਸ ਨਾਲ ਉਦਯੋਗਿਕ ਮੁੱਢਲਾ ਢਾਂਚਾ ਪ੍ਰਾਜੈਕਟਾਂ ਦੇ ਵਿਕਾਸ ਲਈ ਜ਼ਮੀਨ ਐਕਵਾਇਰ ਕਰਨ ਵਿਚ ਮਦਦ ਮਿਲੇਗੀ। ਉਨ੍ਹਾਂ ਪਿਛਲੇ ਦੋ ਸਾਲਾਂ ਵਿਚ ਸਰਕਾਰ ਵਲੋਂ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਚੁੱਕੇ ਗਏ ਕਦਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਜ਼ਮੀਨੀ ਪੱਧਰ 'ਤੇ ਫੂਡ ਪ੍ਰੋਸੈਸਿੰਗ, ਮੈਨੂਫੈਕਚਰਿੰਗ ਤੇ ਲਾਈਟ ਇੰਜੀਨੀਅਰਿੰਗ ਪੈਟਰੋ ਕੈਮੀਕਲਜ਼ ਖੇਤਰਾਂ ਵਿਚ ਲੱਗਭੱਗ 50,000 ਕਰੋੜ ਦਾ ਨਿਵੇਸ਼ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਿਵਚ ਉਦਯੋਗਾਂ ਵਲੋਂ ਖਪਤ ਕੀਤੀ ਜਾਂਦੀ ਬਿਜਲੀ ਦੀ ਮੰਗ ਿਵਚ 26 ਫੀਸਦੀ ਦਾ ਵਾਧਾ ਹੋਇਆ ਹੈ ਜਿਸ ਤੋਂ ਪਤਾ ਲੱਗਦਾ ਹੈ ਕਿ ਉਦਯੋਗਿਕ ਗਤੀਵਿਧੀਆਂ ਵਧੀਆਂ ਹਨ। ਸਰਕਾਰ ਨੇ ਹਾਲ ਹੀ ਵਿਚ ਐੱਸ. ਟੀ. ਪੀ. ਆਈ., ਆਈ. ਐੱਸ. ਬੀ. ਮੋਹਾਲੀ ਵਿਚ ਸਟਾਰਟਅਪ ਪੰਜਾਬ ਹਬ ਸ਼ੁਰੂ ਕਰਨ ਦਾ ਫੈਸਲਾ ਲਿਆ ਹੈ। ਇਸ ਹਬ ਵਿਚ 3 ਸੈਂਟਰ ਆਫ ਐਕਸੀਲੈਂਸ ਸਥਾਪਿਤ ਕਰਨ ਦਾ ਫੈਸਲਾ ਿਲਆ ਿਗਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਲੱਬ ਮਹਿੰਦਰਾ ਦੇ ਸੀ. ਈ. ਓ. ਕਵਿੰਦਰ ਸਿੰਘ ਨਾਲ ਵੀ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਸਰਕਾਰ ਦੀਆਂ ਨਵੀਆਂ ਨੀਤੀਆਂ ਦਾ ਲਾਭ ਲੈਣ ਲਈ ਕਿਹਾ।


Related News