ਕਰਤਾਰਪੁਰ ਸਾਹਿਬ ਅਕਾਲੀਆਂ ਨਾਲ ਜਾਣ ਬਾਜਵਾ : ਕੈਪਟਨ

10/31/2019 7:06:16 PM

ਕਪੂਰਥਲਾ,(ਓਬਰਾਏ) : ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੇ ਕਰਤਾਰਪੁਰ ਸਾਹਿਬ ਪਹਿਲੇ ਜੱਥੇ ਨਾਲ ਨਾ ਜਾਣ 'ਤੇ ਪਲਟਵਾਰ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਾਜਵਾ ਜੇ ਸਾਡੇ ਨਾਲ ਕਰਤਾਰਪੁਰ ਸਾਹਿਬ ਨਹੀਂ ਜਾਣਾ ਚਾਹੁੰਦੇ ਤਾਂ ਉਹ ਅਕਾਲੀਆਂ ਨਾਲ ਚਲੇ ਜਾਣ। ਕੈਪਟਨ ਦੀ ਇਹ ਤਿੱਖੀ ਪ੍ਰਤੀਕਿਰਿਆ ਬਾਜਵਾ ਦੇ ਉਸ ਬਿਆਨ ਤੋਂ ਬਾਅਦ ਆਈ ਹੈ, ਜਿਸ 'ਚ ਬਾਜਵਾ ਨੇ ਕਿਹਾ ਸੀ ਕਿ ਉਹ ਕੈਪਟਨ ਦੇ ਜੱਥੇ ਨਾਲ ਪਾਕਿਸਤਾਨ ਨਹੀਂ ਜਾਣਗੇ। ਕੈਪਟਨ ਅੱਜ ਸੁਲਤਾਨਪੁਰ ਲੋਧੀ ਵਿਖੇ ਪ੍ਰਕਾਸ਼ ਪੁਰਬ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਗੁਰਪੁਰਬ ਸਮਾਗਮ ਦੋ ਵੱਖ- ਵੱਖ ਸਟੇਜ਼ਾਂ 'ਤੇ ਹੋਣ 'ਤੇ ਵੀ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ।


ਜ਼ਿਕਰਯੋਗ ਹੈ ਕਿ 9 ਨਵੰਬਰ ਨੂੰ ਪਹਿਲਾ ਜੱਥਾ ਕੋਰੀਡੋਰ ਰਾਹੀਂ ਪਾਕਿਸਤਾਨ ਜਾਵੇਗਾ। 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀਆਂ ਤਿਆਰੀਆਂ ਧੜੱਲੇ ਨਾਲ ਚੱਲ ਰਹੀਆਂ ਹਨ ਪਰ ਸਮਾਗਮਾਂ ਦੀਆਂ ਤਿਆਰੀਆਂ ਦੇ ਨਾਲ-ਨਾਲ ਸਿਆਸਤ ਵੀ ਚੱਲ ਰਹੀ ਹੈ।