ਕੈਪਟਨ ਨੇ ਕਿਸਾਨਾਂ ਦਾ ਰਾਖਾ ਬਣਨ ਦਾ ਮਤਾ ਪਾਸ ਕਰਕੇ  ਦਿੱਤਾ ਸਬੂਤ : ਮਿੱਤਲ, ਮੋਫਰ

Wednesday, Oct 21, 2020 - 12:10 AM (IST)

ਕੈਪਟਨ ਨੇ ਕਿਸਾਨਾਂ ਦਾ ਰਾਖਾ ਬਣਨ ਦਾ ਮਤਾ ਪਾਸ ਕਰਕੇ  ਦਿੱਤਾ ਸਬੂਤ : ਮਿੱਤਲ, ਮੋਫਰ

ਮਾਨਸਾ: ਪੰਜਾਬ ਵਿਧਾਨ ਸਭਾ 'ਚ ਮੰਗਲਵਾਰ ਨੂੰ ਦੁਪਹਿਰ ਬਾਅਦ ਸੂਬੇ ਦੇ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਦੇ ਵਿਰੁੱਧ ਕੇਂਦਰ ਦੇ ਕਿਸਾਨ ਵਿਰੋਧੀ ਖੇਤੀ ਬਿੱਲ ਤੋਂ ਸੂਬੇ ਦੇ ਲੋਕਾਂ ਨੂੰ ਬਚਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਅਤੇ ਸੂਬੇ ਦਾ ਰਾਖਾ ਬਣ ਕੇ ਪੰਜਾਬ ਵਿਧਾਨ ਸਭਾ 'ਚ ਸ਼ੈਸ਼ਨ ਦੌਰਾਨ ਕੇਂਦਰ ਦੇ ਤਿੰਨੇ ਖੇਤੀ ਬਿੱਲਾਂ ਦੇ ਵਿਰੁੱਧ ਮਤਾ ਪਾਸ ਕਰਕੇ ਸ਼ਲਾਂਘਾਯੋਗ ਕਦਮ ਪੁੱਟਿਆ ਹੈ। ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਪ੍ਰੇਮ ਮਿੱਤਲ ਅਤੇ ਜਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਬਿਕਰਮ ਸਿੰਘ ਮੋਫਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਅੰਨਦਾਤਾ ਦੇਸ਼ ਦਾ ਢਿੱਡ ਭਰਨ ਵਾਲੇ ਕਿਸਾਨਾਂ ਦੇ ਹੱਕਾਂ ਲਈ ਕੈਪਟਨ ਅਮਰਿੰਦਰ ਸਿੰਘ ਹਰ ਕੀਮਤ ਅਦਾ ਕਰਨ ਲਈ ਉਤਵਾਲੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਤਿੰਨ ਕਿਸਾਨ ਪੱਖੀ ਖੇਤੀ ਬਿੱਲ ਪਾਸ ਕਰਕੇ ਕੇਂਦਰ ਨਾਲ ਕਾਨੂੰਨੀ ਲੜਾਈ ਲੜਣ ਲਈ ਰਾਹ ਤਿਆਰ ਕੀਤਾ ਹੈ। ਉਪਰੋਕਤ ਆਗੂਆਂ ਨੇ ਕਿਹਾ ਕਿ ਕਣਕ ਅਤੇ ਝੋਨੇ ਦੀ
ਹੁਣ ਵਿਕਰੀ ਐੱਮ.ਐੱਸ.ਪੀ ਦੇ ਬਰਾਬਰ ਜਾਂ ਘੱਟੋ-ਘੱਟ ਸਮਰਥਨ ਮੁੱਲ ਤੋਂ ਵੱਧ ਕਰ ਦਿੱਤਾ ਹੈ। ਜੇਕਰ ਕੋਈ ਵੀ ਕਾਰਪੋਰੇਟ ਸੰਸਥਾ ਜਾਂ ਕੋਈ ਹੋਰ ਸਮੂਹ ਫਸਲਾਂ ਐੱਮ.ਐੱਸ.ਪੀ ਤੋਂ ਘੱਟ ਖਰੀਦਣ ਦੀ ਕੋਸ਼ਿਸ਼ ਕਰੇਗਾ ਤਾਂ ਉਸ ਨੂੰ ਤਿੰਨ ਸਾਲ ਦੀ ਕੈਦ ਅਤੇ ਪੰਜਾਬ ਸਰਕਾਰ ਵੱਲੋਂ ਜੁਰਮਾਨਾ ਕੀਤਾ ਜਾਵੇਗਾ। ਇਸ ਮੌਕੇ ਸਵਾਗਤ ਕਰਨ ਵਾਲਿਆਂ ਵਿੱਚ ਜਿਲ੍ਹਾ ਮਾਨਸਾ ਦੇ ਯੂਥ ਕਾਂਗਰਸੀ ਆਗੂ ਸਰਪੰਚ ਜਗਸੀਰ ਸਿੰਘ ਮੀਰਪੁਰ, ਸਰਪੰਚ ਜਗਦੀਪ ਸਿੰਘ ਬੁਰਜ ਢਿੱਲਵਾਂ, ਸੁੱਖੀ ਭੰਮੇ, ਜਗਸੀਰ ਸਿੰਘ ਬਰਨਾਲਾ, ਸਰਪੰਚ ਗੁਰਵਿੰਦਰ ਸਿੰਘ ਪੰਮੀ ਵੀ ਮੌਜੂਦ ਸਨ।



 


author

Deepak Kumar

Content Editor

Related News