ਮੁੱਖ ਮੰਤਰੀ ਨੇ ਸਾਰੇ ਰਜਿਸਟਰਡ ਨਿਰਮਾਣ ਮਜ਼ਦੂਰਾਂ ਨੂੰ 3000 ਰੁਪਏ ਪ੍ਰਤੀ ਵਿਅਕਤੀ ਦੇਣ ਦਾ ਕੀਤਾ ਐਲਾਨ

Saturday, Mar 21, 2020 - 09:35 PM (IST)

ਮੁੱਖ ਮੰਤਰੀ ਨੇ ਸਾਰੇ ਰਜਿਸਟਰਡ ਨਿਰਮਾਣ ਮਜ਼ਦੂਰਾਂ ਨੂੰ 3000 ਰੁਪਏ ਪ੍ਰਤੀ ਵਿਅਕਤੀ ਦੇਣ ਦਾ ਕੀਤਾ ਐਲਾਨ

ਜਲੰਧਰ,(ਧਵਨ)- ਦੇਸ਼ ਵਿਚ ਫੈਲੇ ਕੋਰੋਨਾ ਵਾਇਰਸ ਦੇ ਕਾਰਣ ਨਿਰਮਾਣ ਮਜ਼ਦੂਰਾਂ ਦੇ ਪ੍ਰਭਾਵਿਤ ਹੋ ਰਹੇ ਕੰਮ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਰਜਿਸਟਰਡ ਨਿਰਮਾਣ ਮਜ਼ਦੂਰਾਂ ਨੂੰ 3000 ਰੁਪਏ ਪ੍ਰਤੀ ਵਿਅਕਤੀ ਦੇਣ ਦਾ ਐਲਾਨ ਕਰ ਦਿੱਤਾ ਹੈ। ਕੋਰੋਨਾ ਵਾਇਰਸ ਦੇ ਕਾਰਣ ਜਾਂ ਤਾਂ ਨਿਰਮਾਣ ਮਜ਼ਦੂਰ ਕੰਮ 'ਤੇ ਨਹੀਂ ਜਾ ਰਹੇ ਜਾਂ ਫਿਰ ਉਨ੍ਹਾਂ ਨਾਲ ਸਬੰਧਿਤ ਕੰਮਕਾਜ ਕੁਝ ਦਿਨਾਂ ਲਈ ਬੰਦ ਹੋ ਚੁੱਕਾ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਪਣੇ ਚੀਫ ਪ੍ਰਿੰਸੀਪਲ ਸੈਕਰੇਟਰੀ ਸੁਰੇਸ਼ ਕੁਮਾਰ, ਮੁੱਖ ਸਕੱਤਰ ਕਰਨ ਅਵਤਾਰ ਸਿੰਘ ਤੇ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਤੇ ਹੋਰ ਅਧਿਕਾਰੀਆਂ ਦੇ ਨਾਲ ਕੋਰੋਨਾ ਵਾਇਰਸ ਦੇ ਕਾਰਣ ਪੈਦਾ ਹੋਈ ਸਥਿਤੀ ਨੂੰ ਲੈ ਕੇ ਚਰਚਾ ਕੀਤੀ। ਬੈਠਕ ਵਿਚ ਫੈਸਲਾ ਿਲਆ ਗਿਆ ਕਿ ਸਾਰੇ ਰਜਿਸਟਰਡ ਨਿਰਮਾਣ ਮਜ਼ਦੂਰਾਂ ਨੂੰ ਪੰਜਾਬ ਸਰਕਾਰ ਵਲੋਂ ਤਤਕਾਲ 3000 ਰੁਪਏ ਪ੍ਰਤੀ ਵਿਅਕਤੀ ਦੇ ਹਿਸਾਬ ਨਾਲ ਦਿੱਤੇ ਜਾਣਗੇ ਤਾਂ ਜੋ ਉਨ੍ਹਾਂ ਦੇ ਖਾਣ-ਪੀਣ 'ਤੇ ਕੋਈ ਉਲਟ ਅਸਰ ਨਾ ਪਵੇ। ਇਹ ਮਜ਼ਦੂਰ ਪਿਛਲੇ ਕਾਫੀ ਦਿਨਾਂ ਤੋਂ ਇਸ ਗੱਲ ਨੂੰ ਲੈ ਕੇ ਚਿੰਤਤ ਸਨ ਕਿ ਉਨ੍ਹਾਂ ਨੂੰ ਕੰਮ ਨਹੀਂ ਮਿਲ ਰਿਹਾ, ਜਿਸ ਕਾਰਣ ਉਹ ਆਪਣੇ ਪਰਿਵਾਰ ਦਾ ਪੇਟ ਕਿਥੋਂ ਭਰਨ। ਕੈਪਟਨ ਅਮਰਿੰਦਰ ਸਿੰਘ ਨੇ ਕੱਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀਡੀਓ ਕਾਨਫਰੰਸਿੰਗ ਦੌਰਾਨ ਵੀ ਮੰਗ ਕੀਤੀ ਸੀ ਕਿ ਮਨਰੇਗਾ ਦੇ ਤਹਿਤ ਰਜਿਸਟਰਡ ਮਜ਼ਦੂਰਾਂ ਨੂੰ ਅਗਲੇਰੀ ਰਕਮ ਦਾ ਭੁਗਤਾਨ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਕੋਰੋਨਾ ਵਾਇਰਸ ਕਾਰਣ ਕੰਮਕਾਜ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ।


author

Deepak Kumar

Content Editor

Related News