4 ਸਾਲ ਕਿਸਾਨਾਂ ਨੂੰ ਨਜ਼ਰਅੰਦਾਜ਼ ਕਰਨ ਵਾਲੇ ਕੈਪਟਨ ਹੁਣ ਕਿਸਾਨ ਹਿਤੈਸ਼ੀ ਹੋਣ ਦਾ ਕਰ ਰਹੇ ਦਿਖਾਵਾ : ਤਰੁਣ ਚੁੱਘ

Friday, Oct 23, 2020 - 12:10 AM (IST)

4 ਸਾਲ ਕਿਸਾਨਾਂ ਨੂੰ ਨਜ਼ਰਅੰਦਾਜ਼ ਕਰਨ ਵਾਲੇ ਕੈਪਟਨ ਹੁਣ ਕਿਸਾਨ ਹਿਤੈਸ਼ੀ ਹੋਣ ਦਾ ਕਰ ਰਹੇ ਦਿਖਾਵਾ : ਤਰੁਣ ਚੁੱਘ

ਜਲੰਧਰ,(ਜ. ਬ.)–ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਉਹ ਪਿਛਲੇ 4 ਸਾਲਾਂ ਤੋਂ ਕਿਸਾਨਾਂ ਨੂੰ ਨਜ਼ਰਅੰਦਾਜ਼ ਕਰ ਰਹੇ ਹਨ, ਜਦਕਿ ਹੁਣ ਉਹ ਕਿਸਾਨ ਹਿਤੈਸ਼ੀ ਹੋਣ ਦਾ ਸਿਰਫ ਦਿਖਾਵਾ ਕਰ ਰਹੇ ਹਨ। ਕਾਂਗਰਸ ਸਰਕਾਰ ਕੇਂਦਰ ਵੱਲੋਂ ਬਣਾਏ ਖੇਤੀ ਕਾਨੂੰਨਾਂ 'ਤੇ ਲੋਕਾਂ ਨੂੰ ਗੁੰਮਰਾਹ ਕਰਨ ਵਿਚ ਲੱਗੀ ਹੋਈ ਹੈ।

ਚੁੱਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਵਿਚ ਬਣਾਈਆਂ ਨੀਤੀਆਂ ਦਾ ਜਾਣਬੁੱਝ ਕੇ ਵਿਰੋਧ ਕੀਤਾ ਜਾ ਰਿਹਾ ਹੈ ਤਾਂ ਕਿ ਪੰਜਾਬ ਦੇ ਮਾਹੌਲ ਨੂੰ ਖਰਾਬ ਕੀਤਾ ਜਾ ਸਕੇ ਅਤੇ ਕੈਪਟਨ ਸਰਕਾਰ ਆਪਣੀਆਂ ਨਾਕਾਮੀਆਂ ਨੂੰ ਲੁਕਾ ਸਕੇ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਸਿਰਫ ਕਿਸਾਨਾਂ ਨਾਲ ਹੀ ਨਹੀਂ, ਸਗੋਂ ਦਲਿਤ ਵਿਦਿਆਰਥੀਆਂ ਨਾਲ ਵੀ ਧੋਖਾ ਕੀਤਾ ਹੈ। ਦਲਿਤ ਵਿਦਿਆਰਥੀ ਪੜ੍ਹਾਈ ਦੇ ਬਾਵਜੂਦ ਡਿਗਰੀਆਂ ਲੈਣ ਲਈ ਤਰਸ ਰਹੇ ਹਨ ਪਰ ਖੁਦ ਨੂੰ ਦਲਿਤਾਂ ਦਾ ਰਹਿਨੁਮਾ ਦੱਸਣ ਵਾਲੀ ਕਾਂਗਰਸ ਸਰਕਾਰ ਨੇ ਇਸ ਮਾਮਲੇ ਵਿਚ ਚੁੱਪ ਧਾਰੀ ਹੋਈ ਹੈ। ਅੱਜ ਜਲੰਧਰ ਭਾਜਪਾ ਦੇ ਸਕੱਤਰ ਐਡਵੋਕੇਟ ਹਨੀ ਕੰਬੋਜ ਨੇ ਦਿੱਲੀ ਵਿਚ ਵਿਸ਼ੇਸ਼ ਮੁਲਾਕਾਤ ਦੌਰਾਨ ਤਰੁਣ ਚੁੱਘ ਨੂੰ ਭਾਜਪਾ ਦਾ ਰਾਸ਼ਟਰੀ ਜਨਰਲ ਸਕੱਤਰ ਬਣਨ 'ਤੇ ਪੱਗੜੀ ਦੇ ਕੇ ਸਨਮਾਨਿਤ ਕੀਤਾ। ਕੰਬੋਜ ਨੇ ਕਿਹਾ ਕਿ ਪਾਰਟੀ ਹਾਈ-ਕਮਾਨ ਨੇ ਚੁੱਘ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਦਾ ਫਲ ਦਿੱਤਾ ਹੈ।
 


author

Deepak Kumar

Content Editor

Related News