ਕੈਪਟਨ ਨੇ ਤ੍ਰਿਪਤ ਬਾਜਵਾ ਦੇ ਜਲਦੀ ਠੀਕ ਹੋਣ ਦੀ ਕੀਤੀ ਕਾਮਨਾ

Tuesday, Jul 14, 2020 - 08:40 PM (IST)

ਕੈਪਟਨ ਨੇ ਤ੍ਰਿਪਤ ਬਾਜਵਾ ਦੇ ਜਲਦੀ ਠੀਕ ਹੋਣ ਦੀ ਕੀਤੀ ਕਾਮਨਾ

ਜਲੰਧਰ,(ਵੈਬ ਡੈਸਕ)- ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਕੋਰੋਨਾ ਰਿਪੋਰਟ ਅੱਜ ਪਾਜ਼ੇਟਿਵ ਆਏ ਹੈ। ਜਿਸ ਤੋਂ ਬਾਅਦ ਰਾਜਨੀਤੀ ਪਾਰਟੀਆਂ 'ਚ ਵੀ ਸਹਿਮ ਦਾ ਮਾਹੌਲ ਬਣਨਾ ਸ਼ੁਰੂ ਹੋ ਗਿਆ ਹੈ। ਇਸ ਦੇ ਚੱਲਦੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦੇ ਹੋਏ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਸਿਹਤਯਾਬੀ ਦੀ ਕਾਮਨਾ ਕੀਤੀ। ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਮੇਰੇ ਮੰਤਰੀ ਮੰਡਲ ਦੇ ਸਹਿਯੋਗੀ ਰਜਿੰਦਰ ਬਾਜਵਾ ਜੀ ਦੇ ਜ਼ਲਦੀ ਠੀਕ ਹੋਣ ਦੀ ਮੈਂ ਕਾਮਨਾ ਕਰਦਾ ਹਾਂ। ਉਨ੍ਹਾਂ ਦੀ ਰਿਪੋਰਟ ਅੱਜ ਕੋਰੋਨਾ ਪਾਜ਼ੇਟਿਵ ਆਈ ਹੈ। ਤੁਹਾਨੂੰ ਜਲਦੀ ਸਾਡੇ ਨਾਲ ਦੁਬਾਰਾ ਮਿਲਣ ਲਈ ਇੰਤਜ਼ਾਰ ਕਰ ਰਿਹਾ ਹਾਂ।
ਜ਼ਿਕਰਯੋਗ ਹੈ ਕਿ ਪੰਜਾਬ 'ਚ ਅੱਜ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ।


author

Deepak Kumar

Content Editor

Related News