ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਘਿਰਾਓ

Saturday, Feb 17, 2024 - 06:37 PM (IST)

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਘਿਰਾਓ

ਪਟਿਆਲਾ (ਕੰਵਲਜੀਤ) : ਸੰਯੁਕਤ ਕਿਸਾਨ ਮੋਰਚਾ ਗੈਰ/ਰਾਜਨੀਤਿਕ ਵੱਲੋਂ ਇਕ ਪਾਸੇ ਵੱਖ-ਵੱਖ ਬਾਰਡਰਾਂ ’ਤੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਲਗਾਤਾਰ ਜਾਰੀ ਹੈ, ਉਥੇ ਹੀ ਹੁਣ ਕਿਸਾਨਾਂ ’ਤੇ ਹੋ ਰਹੇ ਤਸ਼ੱਦਦ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੀ ਮੈਦਾਨ ਵਿਚ ਨਿੱਤਰ ਆਈ ਹੈ, ਜਿਨ੍ਹਾਂ ਵੱਲੋਂ ਪੂਰੇ ਪੰਜਾਬ ਭਰ 2 ਦਿਨਾਂ ਦਾ ਵੱਡਾ ਸੰਘਰਸ਼ ਉਲੀਕਿਆ ਹੈ, ਜਿਸ ਤਹਿਤ ਭਾਜਪਾ ਦੇ ਵੱਡੇ ਆਗੂਆਂ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ ਅਤੇ ਕੇਵਲ ਸਿੰਘ ਢਿੱਲੋਂ ਦੇ ਘਰਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦੇ ਅੱਜ ਪਟਿਆਲਾ ’ਚ ਕਿਸਾਨਾਂ ਵਲੋਂ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਘਿਰਾਓ ਕੀਤਾ ਗਿਆ। 

ਇਹ ਵੀ ਪੜ੍ਹੋ : ਵਿਦੇਸ਼ ਤੋਂ ਫਿਰ ਆਈ ਮੰਦਭਾਗੀ ਖ਼ਬਰ, ਨੌਜਵਾਨ ਪੁੱਤ ਦੀ ਅਚਾਨਕ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਜਿੱਥੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਉਗਰਾਹਾਂ ਪਹੁੰਚੇ ਅਤੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਿਸਾਨਾਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਕਿਸਾਨਾਂ ਨੇ ਕਿਹਾ ਕਿ ਜਦੋਂ ਤਕ ਉਨ੍ਹਾਂ ਦੀਆਂ ਹੱਕਾਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤਕ ਉਹ ਸਰਕਾਰ ਖ਼ਿਲਾਫ਼ ਪ੍ਰਦਰਸ਼ ਬੰਦ ਨਹੀਂ ਕਰਨਗੇ।

ਇਹ ਵੀ ਪੜ੍ਹੋ : ਆਮ ਆਦਮੀ ਪਾਰਟੀ ਦੇ ਵਿਧਾਇਕ ਨਾਲ ਵਾਪਰਿਆ ਭਿਆਨਕ ਹਾਦਸਾ, ਇਨੋਵਾ ਦੇ ਉੱਡੇ ਪਰਖੱਚੇ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News