ਕੈਪਟਨ ਅਮਰਿੰਦਰ ਸਿੰਘ ਨੂੰ ਮੈਂਬਰ ਪਾਰਲੀਮੈਂਟ ਤੋਂ ਬਰਖਾਸਤ ਕੀਤਾ ਜਾਵੇ : ਫੂਲਕਾ

05/27/2016 2:03:16 PM

ਭਦੌੜ (ਰਾਕੇਸ਼ ਗਰਗ)— ਮੌਜੂਦਾ ਮੈਂਬਰ ਪਾਰਲੀਮੈਂਟ ਅੰਮ੍ਰਿਤਸਰ ਕੈਪਟਨ ਅਮਰਿੰਦਰ ਸਿੰਘ ਨੂੰ ਪਾਰਲੀਮੈਂਟ ਵਿਚ ਆਪਣੇ ਸਾਰੇ ਸੈਸ਼ਨ ਦੀ ਹਾਜ਼ਰੀ ਨਾ ਮਾਤਰ ਹੋਣ ਕਾਰਨ ਮੈਂਬਰ ਪਾਰਲੀਮੈਂਟ ਦੇ ਅਹੁਦੇ ਤੋਂ ਬਰਖਾਸਤ ਕਰਨਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਦੀ ਪਾਰਲੀਮੈਂਟ ਵਿਚ ਕੁੱਲ ਹਾਜ਼ਰੀ 6 ਫੀਸਦੀ ਹੀ ਬਣਦੀ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਾਈਕਮਾਂਡ ਆਗੂ ਐਚ.ਐਸ. ਫੂਲਕਾ ਨੇ ਆਪਣੇ ਗ੍ਰਹਿ ਕਸਬਾ ਭਦੌੜ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਫੂਲਕਾ ਨੇ ਉਦਾਹਰਣ ਦਿੰਦਿਆਂ ਕਿਹਾ ਕਿ ਜੇਕਰ ਸਕੂਲ ਵਿਚ ਵਿਦਿਆਰਥੀਆਂ ਦੀ ਹਾਜ਼ਰੀ ਨਿਯਮਾਂ ਮੁਤਾਬਕ ਘੱਟ ਹੋਵੇ ਤਾਂ ਵਿਦਿਆਰਥੀ ਦਾ ਸਕੂਲ ''ਚੋਂ ਨਾਮ ਕੱਟ ਦਿੱਤਾ ਜਾਂਦਾ ਹੈ ਪਰ ਕਾਂਗਰਸ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੌਜੂਦਾ ਮੈਂਬਰ ਪਾਰਲੀਮੈਂਟ ਅੰਮ੍ਰਿਤਸਰ ਦੀ ਤਾਂ ਸਿਰਫ 6 ਫੀਸਦੀ ਲੋਕ ਸਭਾ ਵਿਚ ਹਾਜ਼ਰੀ ਹੈ ਜੋ ਕਿ ਬਹੁਤ ਘੱਟ ਹੈ ਅਤੇ ਇਸ ਲਈ ਉਨ੍ਹਾਂ ਨੂੰ ਹੁਣ ਤੱਕ ਬਰਖਾਸਤ ਕਿਉਂ ਨਹੀਂ ਕੀਤਾ ਗਿਆ?
ਉਨ੍ਹਾਂ ਕਿਹਾ ਕਿ ਇਹ ਭਾਰਤ ਦੇ ਲੋਕਤੰਤਰ ਨਾਲ ਕੋਝਾ ਮਜ਼ਾਕ ਹੈ, ਇਹ ਸਿਰਫ ਆਪਣੇ ਫਾਇਦੇ ਲਈ ਹੀ ਮੈਂਬਰ ਪਾਰਲੀਮੈਂਟ ਦੇ ਅਹੁਦੇ ''ਤੇ ਬਿਰਾਜਮਾਨ ਹੋਇਆ ਸੀ ਜਿਸ ਨੇ ਪੰਜਾਬ ਦੇ ਲੋਕਾਂ ਦੇ ਮਸਲਿਆਂ ਦੀ ਕੋਈ ਪ੍ਰਵਾਹ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਉਹ ਇਹ ਮਾਮਲਾ ਸੁਪਰੀਮ ਕੋਰਟ ਵਿਚ ਲੈ ਕੇ ਜਾਣਗੇ ਤਾਂ ਜੋ ਅੱਗੇ ਤੋਂ ਕੋਈ ਵੀ ਮੈਂਬਰ ਪਾਰਲੀਮੈਂਟ ਲੋਕਤੰਤਰ ਦੇ ਨਿਯਮਾਂ ਦਾ ਘਾਣ ਨਾ ਕਰ ਸਕੇ।


Gurminder Singh

Content Editor

Related News