ਡੇਰਾ ਪ੍ਰੇਮੀ ਦੇ ਕਤਲ ਮਗਰੋਂ ਭਖੀ ਸਿਆਸਤ, ਕੈਪਟਨ ਤੇ ਰਾਜਾ ਵੜਿੰਗ ਨੇ ਕੱਢੀ ਮਾਨ ਸਰਕਾਰ ’ਤੇ ਭੜਾਸ

Thursday, Nov 10, 2022 - 04:13 PM (IST)

ਡੇਰਾ ਪ੍ਰੇਮੀ ਦੇ ਕਤਲ ਮਗਰੋਂ ਭਖੀ ਸਿਆਸਤ, ਕੈਪਟਨ ਤੇ ਰਾਜਾ ਵੜਿੰਗ ਨੇ ਕੱਢੀ ਮਾਨ ਸਰਕਾਰ ’ਤੇ ਭੜਾਸ

ਜਲੰਧਰ— ਕੋਟਕਪੂਰਾ ਵਿਖੇ ਗੋਲ਼ੀਆਂ ਮਾਰ ਕੇ ਕਤਲ ਕੀਤੇ ਗਏ ਬਰਗਾੜੀ ਬੇਅਦਬੀ ਦੇ ਦੋਸ਼ੀ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਮਾਮਲੇ ’ਚ ਸਿਆਸਤ ਭਖਣੀ ਸ਼ੁਰੂ ਹੋ ਗਈ ਹੈ। ਪ੍ਰਦੀਪ ਦੇ ਕਤਲ ਮਗਰੋਂ ਵਿਰੋਧੀਆਂ ’ਤੇ ਨਿਸ਼ਾਨੇ ’ਤੇ ਆਮ ਆਦਮੀ ਪਾਰਟੀ ਦੀ ਸਰਕਾਰ ਆ ਗਈ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤੰਜ ਕੱਸਦੇ ਹੋਏ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ’ਚ ਕਤਲ ਤੇ ਫਾਇਰਿੰਗ ਵਰਗੀਆਂ ਵਾਰਦਾਤਾਂ ਨੂੰ ਰੋਕਣ ’ਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ।

PunjabKesari

ਉਨ੍ਹਾਂ ਕਿਹਾ ਕਿ ਰੋਜ਼ਾਨਾ ਪੰਜਾਬ ’ਚ ਕਤਲ ਤੇ ਫਾਇਰਿੰਗ ਵਰਗੀਆਂ ਵਾਰਦਾਤਾਂ ਵਾਪਰ ਰਹੀਆਂ ਹਨ। ਪੰਜਾਬ ਪੂਰੀ ਤਰ੍ਹਾਂ ਅਰਾਜਕਤਾ ਵੱਲ ਵੱਧ ਰਿਹਾ ਹੈ। ਉਨ੍ਹਾਂ ਮਾਨ ਸਰਕਾਰ ਨੂੰ ਨਸੀਹਤ ਦਿੰਦੇ ਹੋਏ ਕਿਹਾ ਕਿ ਇਸ ਤੋਂ ਪਹਿਲਾਂ ਅਸੀਂ 80 ਦੇ ਦਹਾਕੇ ਦੇ ਕਾਲੇ ਯੁਗ ਵੱਲ ਵਧੀਏ, ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੀ ਕਾਨੂੰਨ ਵਿਵਸਥਾ ’ਤੇ ਧਿਆਨ ਦੇਣਾ ਸ਼ੁਰੂ ਕਰਨ। 

ਇਹ ਵੀ ਪੜ੍ਹੋ : ਵੱਡੀ ਖ਼ਬਰ : ਗੈਂਗਸਟਰ ਗੋਲਡੀ ਬਰਾੜ ਨੇ ਲਈ ਕੋਟਕਪੂਰਾ 'ਚ ਡੇਰਾ ਪ੍ਰੇਮੀ ਦੇ ਕਤਲ ਦੀ ਜ਼ਿੰਮੇਵਾਰੀ, ਪਾਈ ਪੋਸਟ

PunjabKesari

ਉਥੇ ਹੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਇਸ ਘਟਨਾ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਇਹ ਪੰਜਾਬ ’ਚ ਪੂਰੀ ਤਰ੍ਹਾਂ ਅਰਾਜਕਤਾ ਹੈ। ਮਾਨ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੈ। ਮਾਨ ਸਰਕਾਰ 24 ਘੰਟਿਆਂ ਦੇ ਅੰਦਰ ਬੇਅਦਬੀ ਦੇ ਮਾਮਲਿਆਂ ’ਚ ਨਿਆਂ ਕਰਨਾ ਭੁੱਲ ਗਏ ਹਨ। ਲੋਕਾਂ ਨੇ ਕਾਨੂੰਨ ਨੂੰ ਆਪਣੇ ਹੱਥਾਂ ’ਚ ਲੈਣਾ ਸ਼ੁਰੂ ਕਰ ਦਿੱਤਾ ਹੈ। ਕੋਟਕਪੂਰਾ ’ਚ ਇਕ ਡੇਰਾ ਪ੍ਰੇਮੀ ਦਾ ਕਤਲ ਕਰ ਦਿੱਤਾ ਗਿਆ। 

ਜ਼ਿਕਰਯੋਗ ਹੈ ਕਿ ਕੋਟਕਪੂਰਾ 'ਚ ਵੀਰਵਾਰ ਸਵੇਰੇ ਗੋਲ਼ੀਆਂ ਮਾਰ ਕੇ ਬਰਗਾੜੀ ਬੇਅਦਬੀ ਮਾਮਲੇ ਦੇ ਦੋਸ਼ੀ ਪ੍ਰਦੀਪ ਦਾ ਕਤਲ ਕਰ ਦਿੱਤਾ ਗਿਆ ਹੈ। ਇਸ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਗੋਲਡੀ ਬਰਾੜ ਵੱਲੋਂ ਲਈ ਗਈ ਹੈ। ਗੋਲਡੀ ਬਰਾੜ ਨੇ ਫੇਸਬੁੱਕ 'ਤੇ ਪੋਸਟ ਪਾ ਕੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੈ। ਗੋਲਡੀ ਬਰਾੜ ਨੇ ਆਪਣੀ ਪੋਸਟ 'ਚ ਲਿਖਿਆ ਹੈ ਕਿ ਅੱਜ ਜੋ ਕੋਟਕਪੂਰਾ 'ਚ ਬਰਗਾੜੀ ਬੇਅਦਬੀ ਕੇਸ ਦੇ ਦੋਸ਼ੀ ਪਰਦੀਪ ਦਾ ਕਤਲ ਹੋਇਆ ਹੈ, ਉਸ ਦੀ ਜ਼ਿੰਮੇਵਾਰੀ ਮੈਂ ਗੋਲਡੀ ਬਰਾੜ (ਲਾਰੈਂਸ ਬਿਸ਼ਨੋਈ ਗਰੁੱਪ) ਲੈਂਦਾ ਹਾਂ। ਗੋਲਡੀ ਬਰਾੜ ਨੇ ਲਿਖਿਆ ਕਿ ਬੀਤੇ 7 ਸਾਲਾਂ ਤੋਂ 3 ਸਰਕਾਰਾਂ ਬੇਅਦਬੀ ਘਟਨਾਵਾਂ ਦਾ ਇਨਸਾਫ਼ ਨਹੀਂ ਦੇ ਸਕੀਆਂ। ਉਸ ਨੇ ਲਿਖਿਆ ਕਿ ਜੋ ਵੀ ਕਿਸੇ ਧਰਮ ਦੀ ਬੇਅਦਬੀ ਕਰੇਗਾ, ਉਸ ਨਾਲ ਇੰਝ ਹੀ ਹੋਵੇਗਾ। ਉਸ ਨੇ ਲਿਖਿਆ ਕਿ ਬੇਅਦਬੀ ਮਾਮਲੇ 'ਚ ਹਿੰਦੂ-ਸਿੱਖ ਭਰਾਵਾਂ ਨੇ ਇਕੱਠੇ ਇਹ ਬਦਲਾ ਲਿਆ ਹੈ ਕਿਉਂਕਿ ਗੁਰੂ ਸਾਹਿਬ ਸਭ ਦੇ ਸਾਂਝੇ ਹਨ।

ਇਹ ਵੀ ਪੜ੍ਹੋ : ਸੁਲਤਾਨਪੁਰ ਲੋਧੀ ਵਿਖੇ ਗੁਰੂ ਦੀਆਂ ਲਾਡਲੀਆਂ ਫ਼ੌਜਾਂ ਨਿਹੰਗ ਸਿੰਘਾਂ ਨੇ ਜਾਹੋ-ਜਲਾਲ ਨਾਲ ਕੱਢਿਆ ਮਹੱਲਾ, ਵਿਖਾਏ ਜੌਹਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

shivani attri

Content Editor

Related News