ਕੈਪਟਨ ਅਮਰਿੰਦਰ ਸਿੰਘ ਦੇ ਭਰਾ ਦਾ ਦੇਹਾਂਤ

Wednesday, May 27, 2026 - 02:53 PM (IST)

ਕੈਪਟਨ ਅਮਰਿੰਦਰ ਸਿੰਘ ਦੇ ਭਰਾ ਦਾ ਦੇਹਾਂਤ

ਪਟਿਆਲਾ (ਵੈੱਬ ਡੈਸਕ): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਭਰਾ ਅਤੇ ਦਿੱਗਜ ਓਲੰਪੀਅਨ ਰਾਜਾ ਰਣਧੀਰ ਸਿੰਘ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਬੜੇ ਭਰੇ ਮਨ ਨਾਲ ਇਸ ਦੁਖਦਾਈ ਖ਼ਬਰ ਨੂੰ ਸਾਂਝਾ ਕਰਦਿਆਂ ਵਿਛੜੀ ਰੂਹ ਦੀ ਸ਼ਾਂਤੀ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ।

79 ਸਾਲਾ ਰਾਜਾ ਰਣਧੀਰ ਸਿੰਘ ਦਾ ਬੁੱਧਵਾਰ ਸਵੇਰੇ ਕਰੀਬ 10:30 ਵਜੇ ਨਵੀਂ ਦਿੱਲੀ ਵਿਖੇ ਦਿਹਾਂਤ ਹੋ ਗਿਆ। ਜਾਣਕਾਰੀ ਅਨੁਸਾਰ ਉਹ ਪਿਛਲੇ ਕੁਝ ਸਮੇਂ ਤੋਂ ਸਿਹਤ ਸਮੱਸਿਆਵਾਂ ਨਾਲ ਜੂਝ ਰਹੇ ਸਨ ਅਤੇ ਬ੍ਰੇਨ ਸਟ੍ਰੋਕ ਹੋਣ ਕਾਰਨ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦਾ ਸਸਕਾਰ ਭਲਕੇ ਹਰਿਦੁਆਰ ਵਿਖੇ ਕੀਤਾ ਜਾਵੇਗਾ। ਪਟਿਆਲਾ ਦੇ ਸ਼ਾਹੀ ਪਰਿਵਾਰ ਵਿਚ ਜਨਮੇ ਰਾਜਾ ਰਣਧੀਰ ਸਿੰਘ ਇਕ ਮਹਾਨ ਨਿਸ਼ਾਨੇਬਾਜ਼ ਅਤੇ ਅਰਜੁਨ ਐਵਾਰਡੀ ਸਨ। ਉਹ ਪੰਜ ਵਾਰ ਓਲੰਪਿਕ ਖੇਡਾਂ ਵਿਚ ਹਿੱਸਾ ਲੈਣ ਵਾਲੇ ਖਿਡਾਰੀ ਸਨ ਅਤੇ ਏਸ਼ੀਆਈ ਖੇਡਾਂ ਦੇ ਟ੍ਰੈਪ ਈਵੈਂਟ ਵਿਚ ਸੋਨ ਤਗਮਾ ਜਿੱਤਣ ਵਾਲੇ ਪਹਿਲੇ ਭਾਰਤੀ ਨਿਸ਼ਾਨੇਬਾਜ਼ ਸਨ। ਉਨ੍ਹਾਂ ਨੇ ਖੇਡ ਪ੍ਰਸ਼ਾਸਨ ਵਿਚ ਵੀ ਵਿਸ਼ਵ ਪੱਧਰ 'ਤੇ ਵੱਡੀਆਂ ਮੱਲਾਂ ਮਾਰੀਆਂ ਅਤੇ ਸਾਲ 2024 ਵਿਚ ਓਲੰਪਿਕ ਕੌਂਸਲ ਆਫ ਏਸ਼ੀਆ (OCA) ਦੀ ਪ੍ਰਧਾਨਗੀ ਕਰਨ ਵਾਲੇ ਪਹਿਲੇ ਭਾਰਤੀ ਬਣੇ।


author

Anmol Tagra

Content Editor

Related News