ਕੈਪਟਨ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ''ਚ ਕੋਈ ਕਸਰ ਨਹੀਂ ਛੱਡ ਰਹੀ : ਭੱਟੀ

Thursday, Feb 01, 2018 - 08:13 AM (IST)

ਕੈਪਟਨ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ''ਚ ਕੋਈ ਕਸਰ ਨਹੀਂ ਛੱਡ ਰਹੀ : ਭੱਟੀ

ਬੱਧਨੀ ਕਲਾਂ  (ਬੱਬੀ, ਗੋਪੀ) - ਕਾਂਗਰਸ ਪਾਰਟੀ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਪੂਰੇ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਗਾਤਾਰ ਲੱਗੇ ਹੋਏ ਹਨ ਤੇ ਪੰਜਾਬ ਦੇ ਲੋਕ ਉਨ੍ਹਾਂ ਦੀ ਇਸ ਕਾਰਗੁਜ਼ਾਰੀ ਤੋਂ ਖੁਸ਼ ਵੀ ਹਨ। ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਪਿੰਡ ਬੁੱਟਰ ਕਲਾਂ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਆਪਣੇ ਚੋਣ ਮੈਨੀਫੈਸਟੋ ਵਿਚ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਜ਼ਰੂਰ ਪੂਰਾ ਕੀਤਾ ਜਾਵੇਗਾ।
ਇਸ ਮੌਕੇ ਕਾਂਗਰਸ ਦੇ ਜ਼ਿਲਾ ਪ੍ਰਧਾਨ ਕਰਨਲ ਬਾਬੂ ਸਿੰਘ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਦੌਰਾਨ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਕਾਂਗਰਸੀ ਵਰਕਰਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ, ਜਿਨ੍ਹਾਂ ਦਾ ਉਨ੍ਹਾਂ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਇਸ ਸਮੇਂ ਪਿੰਡ ਬੁੱਟਰ ਕਲਾਂ ਦੇ ਸਰਪੰਚ ਦਰਸ਼ਨ ਸਿੰਘ ਦਰਸ਼ੀ ਸਮੇਤ ਕਈ ਆਗੂ ਅਤੇ ਕਾਂਗਰਸੀ ਵਰਕਰ ਹਾਜ਼ਰ ਸਨ।    


Related News