''ਕੈਪਟਨ ਸਰਕਾਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ''

Friday, Jul 28, 2017 - 07:47 AM (IST)

''ਕੈਪਟਨ ਸਰਕਾਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ''

ਮੋਗਾ  (ਗਰੋਵਰ/ਗੋਪੀ) - ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਵੱਲੋਂ ਗਰੀਬਾਂ ਨੂੰ ਦਿੱਤੀ ਜਾਣ ਵਾਲੀ ਮੁਫਤ ਕਣਕ ਦੀ ਸਹੂਲਤ ਤਹਿਤ ਅੱਜ ਪਿੰਡ ਪਰੋਜਵਾੜ ਬਾਡਾ ਵਿਖੇ ਲਾਭਪਾਤਰੀਆਂ ਨੂੰ ਕਣਕ ਵੰਡੀ ਗਈ। ਇਸ ਦੌਰਾਨ ਬਲਾਕ ਕਾਂਗਰਸ ਪ੍ਰਧਾਨ ਗੁਰਬੀਰ ਸਿੰਘ ਗੋਗਾ ਸੰਗਲਾ, ਸਰਪੰਚ ਅੰਗਰੇਜ਼ ਸਿੰਘ, ਸਾਬਕਾ ਸਰਪੰਚ ਗੁਰਦੇਵ ਸਿੰਘ, ਗਿਆਨੀ ਸੁਖਦੇਵ ਸਿੰਘ ਨੇ ਦੱਸਿਆ ਕਿ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਅਗਵਾਈ ਹੇਠ ਹਲਕੇ ਦੇ ਹਰ ਲਾਭਪਾਤਰੀ ਨੂੰ ਇਸ ਦਾ ਲਾਭ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਪੰਜਾਬ ਦੇ ਲੋਕਾਂ ਨੂੰ ਮੁਢੱਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਸਮੇਂ ਤਰਸੇਮ ਸਿੰਘ, ਹਰੀ ਕ੍ਰਿਸ਼ਨ, ਕਾਕਾ, ਸੁੱਖਾ ਸਿੰਘ ਆਦਿ ਮੌਜੂਦ ਸਨ।


Related News