ਕਾਰ ਤੇ ਮੋਟਰਸਾਈਕਲ ਹੋਈ ਭਿਆਨਕ ਟੱਕਰ, ਇਕ ਵਿਅਕਤੀ ਦੀ ਮੌਤ

Wednesday, Dec 14, 2022 - 05:20 PM (IST)

ਕਾਰ ਤੇ ਮੋਟਰਸਾਈਕਲ ਹੋਈ ਭਿਆਨਕ ਟੱਕਰ, ਇਕ ਵਿਅਕਤੀ ਦੀ ਮੌਤ

ਮੋਗਾ (ਆਜ਼ਾਦ) : ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ਦੇ ਕੋਲ ਅਣਪਛਾਤੇ ਮਾਰੂਤੀਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਵਿਚ ਹਰੀ ਰਾਮ ਨਿਵਾਸੀ ਗਿੱਦੜਬਾਹਾ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਦਸੇ ਵਿਚ ਮ੍ਰਿਤਕ ਦਾ ਮੋਟਰਸਾਈਕਲ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਪੁਲਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ ਮਾਮਲਾ ਦਰਜ ਕਰ ਕੇ ਉਸਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਥਾਣਾ ਸਮਾਲਸਰ ਦੇ ਸਹਾਇਕ ਥਾਣੇਦਾਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਪਰਮਿੰਦਰ ਕੌਰ ਨੇ ਕਿਹਾ ਕਿ ਉਸਦਾ ਪਤੀ ਆਪਣੇ ਮੋਟਰਸਾਈਕਲ ’ਤੇ ਜਾ ਰਿਹਾ ਸੀ ਤਾਂ ਪਿੰਡ ਰੋਡੇ ਦੇ ਕੋਲ ਅਣਪਛਾਤੇ ਮਾਰੂਤੀ ਚਾਲਕ ਨੇ ਤੇਜ਼ ਰਫਤਾਰ ਅਤੇ ਲਾਪ੍ਰਵਾਹੀ ਨਾਲ ਗੱਡੀ ਚਲਾਉਂਦੇ ਹੋਏ ਉਸਦੇ ਪਤੀ ਦੇ ਮੋਟਰ ਸਾਈਕਲ ਨੂੰ ਟੱਕਰ ਮਾਰੀ।

ਇਸ ਹਾਦਸੇ ਵਿਚ ਉਹ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਿਆ, ਜਿਨ੍ਹਾਂ ਨੂੰ ਮੈਡੀਕਲ ਕਾਲਜ ਫਰੀਦਕੋਟ ਦਾਖਲ ਕਰਵਾਇਆ ਗਿਆ ਸੀ, ਉਥੇ ਉਸਨੇ ਦਮ ਤੋੜ ਦਿੱਤਾ। ਜਾਂਚ ਅਧਿਕਾਰੀ ਨੇ ਕਿਹਾ ਕਿ ਮ੍ਰਿਤਕ ਦੀ ਲਾਸ਼ ਦਾ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਵਾਰਿਸਾਂ ਨੂੰ ਸੌਂਪ ਦਿੱਤੀ। ਪੁਲਸ ਅਣਪਛਾਤੇ ਕਾਰ ਚਾਲਕ ਦੀ ਤਲਾਸ਼ ਕਰ ਰਹੀ ਹੈ।


author

Gurminder Singh

Content Editor

Related News