ਕਾਰ ਦੀ ਲਪੇਟ ’ਚ ਆ ਕੇ ਮੋਟਰਸਾਈਕਲ ਸਵਾਰ ਦੀ ਮੌਤ

Saturday, Oct 08, 2022 - 06:06 PM (IST)

ਕਾਰ ਦੀ ਲਪੇਟ ’ਚ ਆ ਕੇ ਮੋਟਰਸਾਈਕਲ ਸਵਾਰ ਦੀ ਮੌਤ

ਮੋਗਾ (ਅਜ਼ਾਦ) : ਥਾਣਾ ਧਰਮਕੋਟ ਅਧੀਨ ਪੈਂਦੇ ਪਿੰਡ ਕਪੂਰੇ ਨਿਵਾਸੀ ਮੰਦਰ ਸਿੰਘ ਦੀ ਮੋਟਰਸਾਈਕਲ ਹਾਦਸੇ ਵਿਚ ਮੌਤ ਹੋ ਜਾਣ ਦਾ ਪਤਾ ਲੱਗਾ ਹੈ। ਇਸ ਸਬੰਧ ਵਿਚ ਧਰਮਕੋਟ ਪੁਲਸ ਵੱਲੋਂ ਮ੍ਰਿਤਕ ਦੀ ਪਤਨੀ ਰਣਜੀਤ ਕੌਰ ਦੇ ਬਿਆਨਾਂ ’ਤੇ ਅਣਪਛਾਤੇ ਵ੍ਹੀਕਲ ਚਾਲਕ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਉਸਨੇ ਪੁਲਸ ਨੂੰ ਦੱਸਿਆ ਕਿ ਉਸਦਾ ਪਤੀ ਆਪਣੇ ਮੋਟਰ ਸਾਈਕਲ ’ਤੇ ਧਰਮਕੋਟ ਜਾ ਰਿਹਾ ਸੀ ਤਾਂ ਢੋਲੇਵਾਲਾ ਚੌਂਕ ਧਰਮਕੋਟ ਦੇ ਕੋਲ ਇਕ ਅਣਪਛਾਤੇ ਕਾਰ ਚਾਲਕ ਨੇ ਲਾਪ੍ਰਵਾਹੀ ਨਾਲ ਗੱਡੀ ਚਲਾਉਂਦਿਆਂ ਉਸਦੇ ਪਤੀ ਦੇ ਮੋਟਰ ਸਾਈਕਲ ਨੂੰ ਟੱਕਰ ਮਾਰੀ, ਜਿਸ ਨਾਲ ਉਸਦਾ ਪਤੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਅਤੇ ਮੋਟਰ ਸਾਈਕਲ ਵੀ ਟੁੱਟ ਗਿਆ। 

ਉਕਤ ਨੇ ਦੱਸਿਆ ਕਿ ਉਸ ਦੇ ਪਤੀ ਨੂੰ ਜ਼ਖਮੀ ਹਾਲਤ ਵਿਚ ਮੈਡੀਕਲ ਕਾਲਜ ਫਰੀਦਕੋਟ ਦਾਖਲ ਕਰਵਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਗੁਰਦੇਵ ਸਿੰਘ ਨੇ ਕਿਹਾ ਕਿ ਮੰਦਰ ਸਿੰਘ ਦੀ ਲਾਸ਼ ਨੂੰ ਪੋਸਟਮਾਰਟਮ ਦੇ ਬਾਅਦ ਵਾਰਿਸਾਂ ਦੇ ਹਵਾਲੇ ਕੀਤਾ ਗਿਆ ਹੈ। ਕਥਿਤ ਦੋਸ਼ੀ ਕਾਰ ਚਾਲਕ ਦੀ ਤਲਾਸ਼ ਜਾਰੀ ਹੈ।


author

Gurminder Singh

Content Editor

Related News