ਤੇਜ਼ ਰਫਤਾਰ ਕਾਰ ਦੀ ਫੇਟ ਵੱਜਣ ਨਾਲ 2 ਜ਼ਖਮੀ
Tuesday, Oct 03, 2017 - 05:40 PM (IST)

ਬਟਾਲਾ (ਸੈਂਡੀ) - ਜੈਂਤੀਪੁਰ ਦੇ ਨਜ਼ਦੀਕ ਤੇਜ਼ ਰਫ਼ਤਾਰ ਕਾਰ ਦੀ ਫੇਟ ਵੱਜਣ ਨਾਲ 2 ਵਿਅਕਤੀ ਜ਼ਖਮੀ ਹੋ ਗਏ।
ਜਾਣਕਾਰੀ ਅਨੁਸਾਰ ਬਲਦੇਵ ਸਿੰਘ ਪੁੱਤਰ ਜੋਗਿੰਦਰ ਸਿੰਘ ਅਤੇ ਨਿਰਮਲ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਮੰਗਲਵਾਰ ਆਪਣੀ ਮੋਪੇਡ 'ਤੇ ਸਵਾਰ ਹੋ ਕੇ ਅੰਮ੍ਰਿਤਸਰ ਤੋਂ ਬਟਾਲਾ ਆ ਰਹੇ ਸੀ ਕਿ ਜੈਂਤੀਪੁਰ ਦੇ ਨਜ਼ਦੀਕ ਪਿੱਛੋਂ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਨੇ ਇਨ੍ਹਾਂ ਨੂੰ ਆਪਣੀ ਲਪੇਟ 'ਚ ਲੈ ਲਿਆ, ਜਿਸ ਨਾਲ ਦੋਵੇਂ ਜ਼ਖਮੀ ਹੋ ਗਏ। ਦੋਵਾਂ ਨੂੰ ਤੁਰੰਤ ਨੈਸ਼ਨਲ ਹਾਈਵੇ ਐਂਬੂਲੈਂਸ ਕਰਮਚਾਰੀਆਂ ਨੇ ਇਕ ਨਿੱਜੀ ਹਸਪਤਾਲ ਦਾਖਲ ਕਰਵਾਇਆ।