ਤੇਜ਼ ਰਫ਼ਤਾਰ ਕਾਰ ਦੀ ਲਪੇਟ ’ਚ ਆਉਣ ਕਾਰਨ ਸਾਈਕਲ ਸਵਾਰ ਪਤੀ-ਪਤਨੀ ਦੀ ਹੋਈ ਮੌਤ
Saturday, Oct 16, 2021 - 12:13 PM (IST)
ਬਹਿਰਾਮਪੁਰ (ਗੋਰਾਇਆ) - ਹਲਕਾ ਦੀਨਾਨਗਰ ਅਧੀਨ ਆਉਂਦੇ ਅੱਡਾ ਮਗਰਮੂਦੀਆ ਵਿਖੇ ਸਵੇਰੇ ਕਰੀਬ 5.30 ਵਜੇ ਸਾਈਕਲ ਸਵਾਰ ਪਤੀ-ਪਤਨੀ ਨੂੰ ਇਕ ਤੇਜ਼ ਰਫਤਾਰ ਕਾਰ ਸਵਾਰ ਵਲੋਂ ਟੱਕਰ ਮਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ’ਚ ਪਤੀ ਦੇ ਮੌਕੇ ’ਤੇ ਮੌਤ ਹੋ ਗਈ, ਜਦੋਂਕਿ ਉਸ ਦੀ ਪਤਨੀ ਦੀ ਸਿਵਲ ਹਸਪਤਾਲ ਵਿਚ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਦੋਰਾਂਗਲਾ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਲਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।
ਪੜ੍ਹੋ ਇਹ ਵੀ ਖ਼ਬਰ - ਸਿੰਘੂ ਬਾਰਡਰ ’ਤੇ ਕਤਲ ਕੀਤੇ ਨੌਜਵਾਨ ਦੀ ਹੋਈ ਪਛਾਣ, 3 ਮਾਸੂਮ ਧੀਆਂ ਦਾ ਸੀ ਪਿਤਾ (ਵੀਡੀਓ)
ਇਸ ਸੰਬਧੀ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਵੇਰੇ ਕਰੀਬ ਸਾਢੇ ਪੰਜ ਵਜੇ ਪਿੰਡ ਮਗਰਮੂਦੀਆ ਵਿਖੇ ਹਰ ਰੋਜ਼ ਦੀ ਤਰ੍ਹਾਂ ਮ੍ਰਿਤਕ ਤਰਸੇਮ ਮਸੀਹ (62) ਪੁੱਤਰ ਆਤੂ ਮਸੀਹ ਅਪਣੀ ਪਤਨੀ ਸੋਨੀਆ (61) ਦੇ ਨਾਲ ਕੰਮ ਕਰਨ ਲਈ ਸਾਈਕਲ ’ਤੇ ਆ ਰਹੇ ਸਨ। ਦੋਵੇਂ ਜਦੋਂ ਅੱਡਾ ਮਗਰਮੂਦੀਆਂ ਨੇੜੇ ਪਹੁੰਚੇ ਤਾਂ ਗੁਰਦਾਸਪੁਰ ਵਾਲੀ ਸਾਈਡ ਤੋਂ ਤੇਜ਼ ਰਫ਼ਤਾਰ ਆ ਰਹੀ ਕਾਰ ਨੇ ਦੋਵਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਕਾਰ ਨੇ ਦੋਵਾਂ ਨੂੰ ਤਿੰਨ ਤੋਂ ਚਾਰ ਫੁੱਟ ਦੀ ਦੂਰੀ ਤੱਕ ਉਛਾਲ ਕੇ ਮਾਰਿਆ, ਜਿਸ ਕਾਰਨ ਸੜਕ ਹੇਠਾਂ ਡਿੱਗਣ ’ਤੇ ਪਤੀ ਦੀ ਮੌਤ ਹੋ ਗਈ ਅਤੇ ਪਤਨੀ ਜ਼ਖ਼ਮੀ ਹੋ ਗਏ। ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਇਲਾਜ ਲਈ ਜਦੋਂ ਪਤਨੀ ਨੂੰ ਪਹੁੰਚਾਇਆ ਗਿਆ ਤਾਂ ਉਥੇ ਉਸ ਨੇ ਦਮ ਤੋੜ ਦਿੱਤਾ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਕਾਰ ਲੁੱਟਣ ਆਏ ਲੁਟੇਰਿਆਂ ਨੇ ਗੋਲੀਆਂ ਮਾਰ ਕੀਤਾ ਨੌਜਵਾਨ ਦਾ ਕਤਲ (ਵੀਡੀਓ)