ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ, ਮੌਤ
Monday, Jun 26, 2023 - 03:32 PM (IST)
 
            
            ਪਟਿਆਲਾ (ਬਲਜਿੰਦਰ) : ਦੇਵੀਗੜ੍ਹ ਰੋਡ ’ਤੇ ਭੁੰਨਰਹੇੜੀ ਵਿਖੇ ਇਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਇਸ ਮਾਮਲੇ ’ਚ ਥਾਣਾ ਸਦਰ ਪਟਿਆਲਾ ਪੁਲਸ ਨੇ ਕੁਲਦੀਪ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਪਿੰਡ ਖੇੜੀ ਸ਼ੀਸ਼ ਗਰਾਂ ਜ਼ਿਲ੍ਹਾ ਕੁਰੂਕਸ਼ੇਤਰ ਹਰਿਆਣਾ ਦੀ ਸ਼ਿਕਾਇਤ ’ਤੇ ਅਣਪਛਾਤੇ ਕਾਰ ਡਰਾਈਵਰ ਖਿਲਾਫ਼ 279, 304-ਏ. ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ।
ਕੁਲਦੀਪ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸਦਾ ਭਤੀਜ ਜਵਾਈ ਮੁਕੇਸ਼ ਕੁਮਾਰ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਭੁੰਨਰਹੇੜੀ ਬੱਸ ਅੱਡੇ ਕੋਲ ਜਾ ਰਿਹਾ ਸੀ, ਜਿੱਥੇ ਇਕ ਅਣਪਛਾਤੇ ਕਾਰ ਡਰਾਈਵਰ ਨੇ ਉਸਨੂੰ ਫੇਟ ਮਾਰ ਦਿੱਤੀ। ਇਸ ਹਾਦਸੇ ’ਚ ਮੁਕੇਸ਼ ਕੁਮਾਰ ਦੀ ਮੌਤ ਹੋ ਗਈ। ਇਸ ਮਾਮਲੇ ’ਚ ਪੁਲਸ ਨੇ ਅਣਪਛਾਤੇ ਕਾਰ ਡਰਾਈਵਰ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            