ਕਾਰ ਅਤੇ ਬੁਲਟ ਮੋਟਰਸਾਈਕਲ ਦੀ ਟੱਕਰ ਵਿਚ ਇਕ ਦੀ ਮੌਤ, ਮਾਮਲਾ ਦਰਜ

Thursday, Dec 11, 2025 - 01:43 PM (IST)

ਕਾਰ ਅਤੇ ਬੁਲਟ ਮੋਟਰਸਾਈਕਲ ਦੀ ਟੱਕਰ ਵਿਚ ਇਕ ਦੀ ਮੌਤ, ਮਾਮਲਾ ਦਰਜ

ਫਿਰੋਜ਼ਪੁਰ (ਪਰਮਜੀਤ ਸੋਢੀ) : ਥਾਣਾ ਘੱਲਖੁਰਦ ਦੇ ਅਧੀਨ ਆਉਂਦੇ ਪਿੰਡ ਖਵਾਜਾ ਖੜਕ ਵਿਖੇ ਕਾਰ ਅਤੇ ਬੁਲਟ ਮੋਟਰਸਾਈਕਲ ਦੀ ਟੱਕਰ ਵਿਚ ਇਕ ਵਿਅਕਤੀ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਘੱਲਖੁਰਦ ਪੁਲਸ ਨੇ ਅਣਪਛਾਤੇ ਕਾਰ ਚਾਲਕ ਖਿਲਾਫ 106, 281, 324 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। 

ਪੁਲਸ ਨੂੰ ਦਿੱਤੇ ਬਿਆਨਾਂ ਵਿਚ ਰਣਜੀਤ ਕੌਰ ਪਤਨੀ ਹਰਨੇਕ ਸਿੰਘ ਵਾਸੀ ਖਵਾਜਾ ਖੜਕ ਨੇ ਦੱਸਿਆ ਕਿ ਅਣਪਛਾਤੇ ਕਾਰ ਚਲਾਕ ਵੱਲੋਂ ਹਰਮੀਤ ਸਿੰਘ ਦੇ ਬੁਲਟ ਮੋਟਰਸਾਈਕਲ ਵਿਚ ਤੇਜ਼ ਰਫਤਾਰ ਅਤੇ ਲਾਪ੍ਰਵਾਹੀ ਨਾਲ ਕਾਰ ਮਾਰਨ ਨਾਲ ਹਰਮੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਜਸਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।


author

Gurminder Singh

Content Editor

Related News