ਤੇਜ਼ ਰਫਤਾਰ ਕਾਰ ਦੀ ਟੱਕਰ ਨਾਲ ਸਾਈਕਲ ਸਵਾਰ ਦੀ ਮੌਤ

Tuesday, May 26, 2020 - 04:13 PM (IST)

ਤੇਜ਼ ਰਫਤਾਰ ਕਾਰ ਦੀ ਟੱਕਰ ਨਾਲ ਸਾਈਕਲ ਸਵਾਰ ਦੀ ਮੌਤ

ਬਠਿੰਡਾ (ਸੁਖਵਿੰਦਰ) : ਗੋਨਿਆਣਾ ਰੋਡ 'ਤੇ ਭਾਈ ਘਨੱਈਆ ਚੌਂਕ ਵਿਚ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਸਾਈਕਲ ਸਵਾਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਦੇ ਵਰਕਰਾਂ ਵਲੋਂ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਉਸ ਨੇ ਦਮ ਤੋੜ ਦਿੱਤਾ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਜਾਣਕਾਰੀ ਅਨੁਸਾਰ ਸੁੱਚਾ ਸਿੰਘ ਨਗਰ ਵਾਸੀ ਹਰੀਸ਼ ਚੰਦਰ (55)ਮੰਗਲਵਾਰ ਸਵੇਰੇ ਸਾਈਕਲ 'ਤੇ ਸ਼ਹਿਰ ਵੱਲ ਆ ਰਿਹਾ ਸੀ। ਭਾਈ ਘਨੱਈਆ ਚੌਂਕ ਵਿਚ ਇਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ। 

ਇਸ ਦੌਰਾਨ ਸਹਾਰਾ ਵਰਕਰ ਸੰਦੀਪ ਗਿੱਲ ਅਤੇ ਸਿਵਮ ਰਾਜਪੂਤ ਆਦਿ ਮੋਕੇ 'ਤੇ ਪਹੁੰਚੇ ਅਤੇ ਉਸ ਨੂੰ ਸਿਵਲ ਹਸਪਤਾਲ ਪਹੁੰਚਾਇਆ। ਗੰਭੀਰ ਹਾਲਤ ਨੂੰ ਦੇਖਦਿਆਂ ਉਸ ਵਿਅਕਤੀ ਨੂੰ ਨਿੱਜੀ ਹਸਪਤਾਲ ਵਿਚ ਦਾਖਲ ਕਰ ਦਿੱਤਾ ਗਿਆ ਜਿੱਥੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ। ਉਧਰ ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਸੀ.ਸੀ.ਟੀ.ਵੀ ਫੁਟੇਜ ਦੇ ਆਧਾਰ 'ਤੇ ਕਾਰ ਦੀ ਭਾਲ ਕਰ ਰਹੀ ਹੈ।


author

Gurminder Singh

Content Editor

Related News