ਤੇਜ਼ ਰਫਤਾਰ ਕਾਰ ਚਾਲਕ ਨੇ ਮੋਟਰਸਾਈਕਲ ਸਵਾਰਾਂ ਨੂੰ ਮਾਰੀ ਟੱਕਰ, ਪਤੀ-ਪਤਨੀ ਦੀ ਮੌਤ

Tuesday, Jan 05, 2021 - 05:51 PM (IST)

ਤੇਜ਼ ਰਫਤਾਰ ਕਾਰ ਚਾਲਕ ਨੇ ਮੋਟਰਸਾਈਕਲ ਸਵਾਰਾਂ ਨੂੰ ਮਾਰੀ ਟੱਕਰ, ਪਤੀ-ਪਤਨੀ ਦੀ ਮੌਤ

ਤਰਨਤਾਰਨ (ਰਾਜੂ,ਬਲਵਿੰਦਰ ਕੌਰ) : ਜ਼ਿਲ੍ਹਾ ਤਰਨਤਾਰਨ ਦੇ ਪਿੰਡ ਬਾਠ ਨਜ਼ਦੀਕ ਤੇਜ਼ ਰਫਤਾਰ ਕਾਰ ਚਾਲਕ ਵਲੋਂ ਟੱਕਰ ਮਾਰਨ ਕਾਰਨ ਮੋਟਰ ਸਾਈਕਲ ਸਵਾਰ ਪਤੀ-ਪਤਨੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਥਾਣਾ ਸਦਰ ਤਰਨਤਾਰਨ ਪੁਲਸ ਨੇ ਕਾਰ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ ’ਚ ਅਮਰਜੀਤ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਦੀਨੇਵਾਲ ਨੇ ਦੱਸਿਆ ਕਿ ਉਹ ਆਪਣੇ ਚਾਚੇ ਦੇ ਲੜਕੇ ਮੰਗਲ ਸਿੰਘ ਨਾਲ ਅਤੇ ਉਸ ਦਾ ਭਰਾ ਪਰਮਜੀਤ ਸਿੰਘ ਤੇ ਭਰਜਾਈ ਕੁਲਵਿੰਦਰ ਕੌਰ ਅੱਡਾ ਬਾਠ ਤੋਂ ਖਰੀਦੋ ਫਰੋਖ਼ਤ ਕਰਨ ਉਪਰੰਤ ਵਾਪਸ ਆਪੋ-ਆਪਣੇ ਮੋਟਰ ਸਾਈਕਲਾਂ ’ਤੇ ਸਵਾਰ ਹੋ ਕੇ ਆਪਣੇ ਘਰ ਨੂੰ ਜਾ ਰਹੇ ਸੀ ਤਾਂ ਰਸਤੇ ਵਿਚ ਅਚਾਨਕ ਇਕ ਕਾਰ ਦੇ ਡਰਾਈਵਰ ਨੇ ਲਾਪਰਵਾਹੀ ਨਾਲ ਉਸ ਦੇ ਭਰਾ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।

ਟੱਕਰ ਇੰਨੀ ਭਿਆਨਕ ਸੀ ਕਿ ਉਸ ਦੇ ਭਰਾ ਪਰਮਜੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦ ਕਿ ਭਰਜਾਈ ਕੁਲਵਿੰਦਰ ਕੌਰ ਨੂੰ ਵੀ ਗੰਭੀਰ ਸੱਟਾਂ ਲੱਗੀਆਂ। ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਉਸ ਨੇ ਵੀ ਦਮ ਤੋੜ ਦਿੱਤਾ। ਇਸ ਸਬੰਧੀ ਏ.ਐੱਸ.ਆਈ. ਸਰਬਜੀਤ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ ’ਤੇ ਕਾਰ ਚਾਲਕ ਜੋਗਿੰਦਰ ਸਿੰਘ ਪੁੱਤਰ ਗਿਆਨ ਸਿੰਘ ਵਾਸੀ ਦੀਨੇਵਾਲ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Gurminder Singh

Content Editor

Related News