ਕਾਰ-ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ, 2 ਦੀ ਮੌਤ

Sunday, Nov 14, 2021 - 02:43 PM (IST)

ਕਾਰ-ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ, 2 ਦੀ ਮੌਤ

ਬਟਾਲਾ (ਜ.ਬ., ਯੋਗੀ, ਅਸ਼ਵਨੀ) : ਕਾਰ-ਮੋਟਰਸਾਈਕਲ ਦੀ ਟੱਕਰ ’ਚ 2 ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮਹਿਤਾ ਦੇ ਸਬ-ਇੰਸਪੈਕਟਰ ਬਲਦੇਵ ਸਿੰਘ ਨੇ ਦੱਸਿਆ ਕਿ ਜਗਤਾਰ ਸਿੰਘ ਪੁੱਤਰ ਸਵ. ਕਰਨੈਲ ਸਿੰਘ ਵਾਸੀ ਪਿੰਡ ਹੱਲਾ ਜ਼ਿਲ੍ਹਾ ਗੁਰਦਾਸਪੁਰ ਆਪਣੀ ਜ਼ੈੱਨ ਕਾਰ ’ਤੇ ਸਵਾਰ ਹੋ ਕੇ ਆਪਣੀ ਪਤਨੀ ਸਿਮਰਨਜੀਤ ਕੌਰ ਅਤੇ ਦੋ ਲੜਕਿਆਂ ਤੇਜਬੀਰ ਸਿੰਘ ਤੇ ਗਗਨਦੀਪ ਸਿੰਘ ਨਾਲ ਬਿਆਸ ਦੇ ਨੇੜੇ ਸਥਿਤ ਗੁਰਦੁਆਰਾ ਸ਼ਹੀਦਾਂ ਵਿਖੇ ਮੱਥਾ ਟੇਕਣ ਲਈ ਜਾ ਰਹੇ ਸਨ। ਜਦੋਂ ਇਨ੍ਹਾਂ ਦੀ ਗੱਡੀ ਮਹਿਤਾ ਚੌਕ ਨੇੜੇ ਪਹੁੰਚੀ ਤਾਂ ਸਾਹਮਣਿਓਂ ਆ ਰਹੇ ਮੋਟਰਸਾਈਕਲ ਜਿਸ ਨੂੰ ਨਿਸ਼ਾਨ ਸਿੰਘ ਪੁੱਤਰ ਨੱਥਾ ਸਿੰਘ ਵਾਸੀ ਮਹਿਤਾ ਚਲਾ ਰਿਹਾ ਸੀ, ਨਾਲ ਜ਼ੋਰਦਾਰ ਟੱਕਰ ਹੋ ਗਈ।

ਇਸ ਟੱਕਰ ਦੇ ਸਿੱਟੇ ਵਜੋਂ ਨਿਸ਼ਾਨ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦਕਿ ਗੱਡੀ ਬੇਕਾਬੂ ਹੁੰਦੀ ਹੋਈ ਪਲਟ ਗਈ। ਥਾਣਾ ਮੁਖੀ ਨੇ ਅੱਗੇ ਦੱਸਿਆ ਕਿ ਕਾਰ ਸਵਾਰ ਜ਼ਖਮੀਆਂ ਨੂੰ 108 ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਬਟਾਲਾ ਵਿਖੇ ਇਲਾਜ ਲਈ ਤੁਰੰਤ ਪਹੁੰਚਾਇਆ ਗਿਆ, ਜਿਥੇ ਡਾਕਟਰਾਂ ਨੇ ਬੀਬੀ ਸਿਮਰਨਜੀਤ ਕੌਰ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਉਧਰ ਐੱਸ.ਆਈ ਬਲਦੇਵ ਸਿੰਘ ਨੇ ਦੱਸਿਆ ਕਿ ਫਿਲਹਾਲ ਪੁਲਸ ਨੇ ਦੋਵਾਂ ਵਾਹਨਾਂ ਅਤੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ ਹੈ ਅਤੇ ਬਣਦੀ ਅਗਲੇਰੀ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ।


author

Gurminder Singh

Content Editor

Related News