ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ’ਚ ਇਕ ਦੀ ਮੌਤ, 4 ਜ਼ਖਮੀ

Saturday, Feb 12, 2022 - 05:58 PM (IST)

ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ’ਚ ਇਕ ਦੀ ਮੌਤ, 4 ਜ਼ਖਮੀ

ਸ੍ਰੀ ਮੁਕਤਸਰ ਸਾਹਿਬ/ਮੰਡੀ ਲੱਖੇਵਾਲੀ (ਪਵਨ ਤਨੇਜਾ, ਖੁਰਾਣਾ, ਸੁਖਪਾਲ ਢਿੱਲੋਂ) : ਬਲਮਗੜ੍ਹ ਰੋਡ ’ਤੇ ਕਾਰ ਤੇ ਮੋਟਰਸਾਈਕਲ ਦੀ ਟੱਕਰ ’ਚ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸਦੇ 3 ਬੱਚੇ ਤੇ ਪਤਨੀ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਵੱਲੋਂ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਥਾਣਾ ਸਿਟੀ ਮੁਕਤਸਰ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਮੁਕੰਦ ਸਿੰਘ ਪੁੱਤਰ ਕੁੰਡਾ ਸਿੰਘ ਵਾਸੀ ਪਿੰਡ ਬਲਮਗੜ੍ਹ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਭਤੀਜੇ ਨਾਲ ਉਸਦੇ ਮੋਟਰਸਾਈਕਲ ’ਤੇ ਸ਼ਹਿਰ ਤੋਂ ਪਿੰਡ ਨੂੰ ਜਾ ਰਿਹਾ ਸੀ ਤੇ ਉਸਦੇ ਅੱਗੇ ਅੱਗੇ ਉਸਦਾ ਬੇਟਾ ਸੋਨਾ ਸਿੰਘ ਆਪਣੇ ਮੋਟਰਸਾਈਕਲ ’ਤੇ ਆਪਣੀ ਪਤਨੀ ਰਾਜਦੀਪ ਕੌਰ ਅਤੇ ਤਿੰਨ ਬੱਚਿਆਂ ਨਾਲ ਸ੍ਰੀ ਮੁਕਤਸਰ ਸਾਹਿਬ ਤੋਂ ਪਿੰਡ ਬਲਮਗੜ੍ਹ ਨੂੰ ਜਾ ਰਹੇ ਸੀ।

ਇਸ ਦੌਰਾਨ ਇਕ ਕਾਰ ਸਵਿਫਟ ਨੰਬਰ ਪੀ. ਬੀ. 30 ਐਕਸ 7277 ਦੇ ਡਰਾਈਵਰ ਨੇ ਤੇਜ਼ ਰਫ਼ਤਾਰ ਅਤੇ ਲਾਪ੍ਰਵਾਹੀ ਨਾਲ ਕਾਰ ਲਿਆ ਕੇ ਅੱਗਿਓਂ ਉਸਦੇ ਬੇਟੇ ਦੇ ਮੋਟਰਸਾਈਕਲ ’ਚ ਮਾਰ ਦਿੱਤੀ, ਜਿਸ ’ਤੇ ਉਸਦੇ ਲੜਕੇ ਸੋਨਾ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਉਸਦੀ ਪਤਨੀ ਅਤੇ ਬੱਚਿਆਂ ਦੇ ਸੱਟਾਂ ਵੱਜੀਆਂ, ਜੋ ਜ਼ੇਰੇ ਇਲਾਜ ਹਨ। ਹਾਦਸੇ ਤੋਂ ਬਾਅਦ ਕਾਰ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਥਾਣਾ ਸਿਟੀ ਮੁਕਤਸਰ ਪੁਲਸ ਨੇ ਅਣਪਛਾਤੇ ਕਾਰ ਚਾਲਕ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Gurminder Singh

Content Editor

Related News