ਕਾਰ ’ਚ ਘਰ ਵਾਪਸ ਆ ਰਹੇ ਤਪਾ ਦੇ ਨੌਜਵਾਨ ਦੀ ਸੜਕ ਹਾਦਸੇ ‘ਚ ਹੋਈ ਮੌਤ

Monday, Nov 22, 2021 - 03:20 PM (IST)

ਕਾਰ ’ਚ ਘਰ ਵਾਪਸ ਆ ਰਹੇ ਤਪਾ ਦੇ ਨੌਜਵਾਨ ਦੀ ਸੜਕ ਹਾਦਸੇ ‘ਚ ਹੋਈ ਮੌਤ

ਤਪਾ ਮੰਡੀ (ਸ਼ਾਮ, ਗਰਗ) - ਸਥਾਨਕ ਮੰਡੀ ਦੇ ਇੱਕ ਨੌਜਵਾਨ ਦੀ ਬਨੂੜ ਲਾਗੇ ਸੜਕ ਹਾਦਸੇ ‘ਚ ਦਰਦਨਾਕ ਮੌਤ ਹੋਣ ਕਾਰਨ ਸ਼ਹਿਰ ‘ਚ ਸੋਗ ਦੀ ਲਹਿਰ ਫੈਲ ਗਈ। ਮਿਲੀ ਜਾਣਕਾਰੀ ਅਨੁਸਾਰ ਗਲੀ ਨੰਬਰ 4 ਦੇ ਵਸਨੀਕ ਰਾਜ ਕੁਮਾਰ ਮਲੋਰਕੋਟਲੇ ਵਾਲੇ ਦਾ ਪੁੱਤਰ ਲੱਕੀ ਗਰਗ (38) ਚੰਡੀਗੜ੍ਹ ਤੋਂ ਆਲਟੋ ਕਾਰ ’ਤੇ ਵਾਪਸ ਸਵੇਰੇ 5 ਵਜੇ ਦੇ ਕਰੀਬ ਆ ਰਿਹਾ ਸੀ। ਇਸ ਦੌਰਾਨ ਉਸ ਦੀ ਬਨੂੜ ਤੋਂ 1 ਕਿਲੋਮੀਟਰ ਅੱਗੇ ਜਾ ਰਹੇ ਅਣਪਛਾਤੇ ਵਾਹਨ ਨਾਲ ਟੱਕਰ ਹੋ ਗਈ, ਜਿਸ ਕਾਰਨ ਲੱਕੀ ਗਰਗ ਦੀ ਮੌਕੇ ‘ਤੇ ਮੌਤ ਹੋ ਗਈ। 

ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ : ਸਕੂਲ ਤੋਂ ਲਾਪਤਾ ਵਿਦਿਆਰਥੀ ਦੀ 5 ਦਿਨਾਂ ਬਾਅਦ ਸਿਧਵਾਂ ਨਹਿਰ ’ਚੋਂ ਤੈਰਦੀ ਹੋਈ ਮਿਲੀ ਲਾਸ਼

ਇਸ ਹਾਦਸੇ ਤੋਂ ਬਾਅਦ ਦੂਜਾ ਚਾਲਕ ਵਾਹਨ ਲੈਕੇ ਫਰਾਰ ਹੋ ਗਿਆ। ਇਸ ਹਾਦਸੇ ‘ਚ ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ। ਹਾਦਸੇ ਦਾ ਪਤਾ ਲੱਗਦੈ ਬਨੂੜ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਲਿਆ। ਲਾਸ਼ ਨੂੰ ਮੋਰਚਰੀ ‘ਚ ਰੱਖਣ ਉਪਰੰਤ ਇਸ ਦੀ ਸੂਚਨਾ ਪਰਿਵਾਰਿਕ ਮੈਂਬਰਾਂ ਨੂੰ ਦਿੱਤੀ। ਪੁਲਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ 10 ਸਾਲਾਂ ਕੁੜੀ ਨੂੰ ਛੱਡ ਗਿਆ ਹੈ। 

ਪੜ੍ਹੋ ਇਹ ਵੀ ਖ਼ਬਰ - ਇੰਸਟਾਗ੍ਰਾਮ ’ਤੇ ਪਿਆਰ ਚੜ੍ਹਿਆ ਪ੍ਰਵਾਨ, ਵਿਦੇਸ਼ ਤੋਂ ਆਈ ਲਾੜੀ ਨੇ ਅੰਮ੍ਰਿਤਸਰ ਦੇ ਮੁੰਡੇ ਨਾਲ ਕਰਾਇਆ ਵਿਆਹ (ਤਸਵੀਰਾਂ)

    


author

rajwinder kaur

Content Editor

Related News