ਕਾਰ ਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ, ਪਤੀ-ਪਤਨੀ ਦੀ ਮੌਤ

Friday, Nov 09, 2018 - 02:48 PM (IST)

ਕਾਰ ਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ, ਪਤੀ-ਪਤਨੀ ਦੀ ਮੌਤ

ਸਮਾਣਾ(ਸ਼ਸ਼ੀਪਾਲ ਜੈਨ)— ਵੀਰਵਾਰ ਦੇਰ ਰਾਤ ਸਮਾਣਾ-ਪਟਿਆਲਾ ਸੜਕ 'ਤੇ ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ ਵਿਚ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਤ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕਾਂ ਦੇ ਬੇਟੇ ਰਵੀ ਕੁਮਾਰ ਨੇ ਦੱਸਿਆ ਕਿ ਉਸ ਦੇ ਮਾਤਾ-ਪਿਤਾ ਪਟਿਆਲਾ ਰੋਡ 'ਤੇ ਸਥਿਤ ਪਿੰਡ ਨੱਸੁਪੁਰ ਵਿਚ ਇਕ ਪੀਰ-ਬਾਬੇ ਦੀ ਦਰਗਾਹ ਤੋਂ ਦੇਰ ਸ਼ਾਮ ਨੂੰ ਮੱਥਾ ਟੇਕ ਕੇ ਵਾਪਸ ਆ ਰਹੇ ਸਨ ਕਿ ਰਸਤੇ ਵਿਚ ਮਹਾਦੇਵ ਰਾਈਸ ਮਿਲ ਨੇੜੇ ਪਿੱਛੋਂ ਆ ਰਹੀ ਇਕ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਨਾਲ ਉਸ ਦੀ ਮਾਂ ਵਿਮਲਾ ਦੇਵੀ ਇਕ ਪਾਸੇ ਡਿੱਗ ਗਈ, ਜਦੋਂਕਿ ਉਸ ਦੇ ਪਿਤਾ ਸ਼ਿੰਗਾਰਾ ਸਿੰਘ ਨੂੰ ਕਾਰ ਨੇ ਕੁਚਲ ਦਿੱਤਾ, ਜਿਸ ਦੀ ਘਟਨਾਸਥਾਨ 'ਤੇ ਹੀ ਮੌਤ ਹੋ ਗਈ। ਇਸ ਹਾਦਸੇ ਵਿਚ ਗੰਭੀਰ ਰੂਪ ਨਾਲ ਜ਼ਖਮੀ ਹੋਈ ਉਸ ਦੀ ਮਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਮਾਮਲੇ ਦੇ ਸਬੰਧ ਵਿਚ ਸਿਟੀ ਪੁਲਸ ਦੇ ਜਾਂਚ ਅਧਿਕਾਰੀ ਸ਼ਿੰਦਰ ਸਿੰਘ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਕਾਰ ਚਾਲਕ ਫਰਾਰ ਹੋ ਗਿਆ। ਪੁਲਸ ਨੇ ਅਣਪਛਾਤੇ ਕਾਰ ਸਵਾਰ ਵਿਰੁੱਧ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।


author

cherry

Content Editor

Related News