ਕਾਰ ਦੀ ਲਪੇਟ ''ਚ ਆਉਣ ਨਾਲ ਵਿਅਕਤੀ ਜ਼ਖ਼ਮੀ
Sunday, Oct 22, 2017 - 11:44 AM (IST)
ਬਟਾਲਾ (ਸੈਂਡੀ) - ਬੀਤੀ ਦੇਰ ਸ਼ਾਮ ਅੱਡਾ ਰੰਗੜ ਨੰਗਲ ਵਿਖੇ ਕਾਰ ਦੀ ਲਪੇਟ 'ਚ ਆਉਣ ਨਾਲ ਵਿਅਕਤੀ ਦੇ ਜ਼ਖਮੀ ਹੋਣ ਦੀ ਖਬਰ ਮਿਲੀ ਹੈ।ਇਸ ਸਬੰਧੀ ਧਰਮ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਰੰਗੜ ਨੰਗਲ ਜੋ ਅੱਡੇ 'ਚ ਪੈਦਲ ਸੜਕ ਪਾਰ ਕਰਨ ਲੱਗਾ ਤਾਂ ਪਿੱਛੋਂ ਇਕ ਤੇਜ਼ ਰਫ਼ਤਾਰ ਕਾਰ ਡਰਾਈਵਰ ਨੇ ਇਸ ਨੂੰ ਆਪਣੀ ਲਪੇਟ 'ਚ ਲੈ ਲਿਆ, ਜਿਸ ਨਾਲ ਇਹ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਇਲਾਜ ਲਈ 108 ਐਂਬੂਲੈਂਸ ਦੇ ਕਰਮਚਾਰੀਆਂ ਬਟਾਲਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ।
