ਸੰਤੁਲਨ ਵਿਗੜਨ ਕਾਰਨ ਵਾਪਰਿਆ ਕਾਰ ਹਾਦਸਾ, ਜਾਨੀ ਨੁਕਸਾਨ ਤੋਂ ਬਚਾਅ

Wednesday, Mar 19, 2025 - 07:51 PM (IST)

ਸੰਤੁਲਨ ਵਿਗੜਨ ਕਾਰਨ ਵਾਪਰਿਆ ਕਾਰ ਹਾਦਸਾ, ਜਾਨੀ ਨੁਕਸਾਨ ਤੋਂ ਬਚਾਅ

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਇਕ ਟੈਕਸੀ (ਕਾਰ) ਰਾਹੀਂ ਸਵਾਰ ਹੋ ਕੇ ਪਠਾਨਕੋਟ ਤੋਂ ਅੰਮ੍ਰਿਤਸਰ ਦਵਾਈ ਲੈਣ ਲਈ ਜਾ ਰਹੇ ਪਰਿਵਾਰ ਨਾਲ ਦੀਨਾਨਗਰ ਦੇ ਬਾਈਪਾਸ ਨੇੜੇ ਅਚਾਨਕ ਕਾਰ ਦਾ ਸੰਤੁਲਨ ਵਿਗੜਨ ਕਾਰਨ ਕਾਰ ਪਲਟੀਆਂ ਖਾਂਦੀ ਹੋਈ ਸੜਕ ਤੋਂ ਹੇਠਾਂ ਡਿੱਗ ਗਈ, ਜਿਸ ਕਾਰਨ ਕਾਰ ਪੂਰੀ ਤਰ੍ਹਾਂ ਨਾਲ ਨੁਕਸਾਨੀ ਗਈ।

PunjabKesari

ਜਾਣਕਾਰੀ ਅਨੁਸਾਰ ਗੱਡੀ ਵਿੱਚ ਇੱਕ ਬਜ਼ੁਰਗ ਅਤੇ ਇੱਕ ਮਹਿਲਾਂ ਸਮੇਤ ਇੱਕ ਲੜਕੀ ਸਵਾਰ ਸੀ। ਇਸ ਦੌਰਾਨ ਲੜਕੀ ਦੇ ਜ਼ਖਮੀ ਹੋਣ ਬਾਰੇ ਦੱਸਿਆ ਗਿਆ ਹੈ ਤੇ ਬਾਕੀ ਪਰਿਵਾਰਿਕ ਮੈਂਬਰ ਵਾਲ ਵਾਲ ਬਚੇ ਪਰ ਕਾਰ ਪੂਰੀ ਤਰ੍ਹਾਂ ਨਾਲ ਨੁਕਸਾਨੀ ਗਈ। ਜ਼ਖ਼ਮੀ ਲੜਕੀ ਨੂੰ ਤੁਰੰਤ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਉਧਰ ਦੀਨਾਨਗਰ ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Baljit Singh

Content Editor

Related News