ਰਿਸ਼ਤੇਦਾਰ ਦੇ ਅੰਤਿਮ ਸੰਸਕਾਰ 'ਤੇ ਜਾ ਰਹੇ ਪਰਿਵਾਰ ਨਾਲ ਵਾਪਰੀ ਅਣਹੋਣੀ, 2 ਦੀ ਮੌਤ

Saturday, Nov 28, 2020 - 11:10 PM (IST)

ਰਿਸ਼ਤੇਦਾਰ ਦੇ ਅੰਤਿਮ ਸੰਸਕਾਰ 'ਤੇ ਜਾ ਰਹੇ ਪਰਿਵਾਰ ਨਾਲ ਵਾਪਰੀ ਅਣਹੋਣੀ, 2 ਦੀ ਮੌਤ

ਹੁਸ਼ਿਆਰਪੁਰ/ਮੋਗਾ (ਗੋਪੀ)— ਹੁਸ਼ਿਆਰਪੁਰ ਤੋਂ ਰਾਜਸਥਾਨ ਜਾ ਰਿਹਾ ਇਕ ਪਰਿਵਾਰ ਮੋਗਾ ਵਿਖੇ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ 'ਚ ਦੋ ਲੋਕਾਂ ਦੀ ਮੌਤ ਹੋ ਗਈ ਜਦਕਿ 3 ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ।

PunjabKesari

ਮਿਲੀ ਜਾਣਕਾਰੀ ਮੁਤਾਬਕ ਹੁਸ਼ਿਆਰਪੁਰ ਤੋਂ 5 ਲੋਕ ਗੱਡੀ 'ਚ ਸਵਾਰ ਹੋ ਕੇ ਰਾਜਸਥਾਨ ਵਿਖੇ ਕਿਸੇ ਰਿਸ਼ਤੇਦਾਰ ਦੇ ਅੰਤਿਮ ਸੰਸਕਾਰ 'ਤੇ ਜਾ ਰਹੇ ਸਨ ਕਿ ਮੋਗਾ ਦੇ ਕਸਬਾ ਸਮਾਲਸਰ ਨੇੜੇ ਉਨ੍ਹਾਂ ਦੀ ਗੱਡੀ ਇਕ ਟਰੈਕਟਰ-ਟਰਾਲੀ ਨਾਲ ਜਾ ਟਕਰਾਈ।

PunjabKesari
ਹਾਦਸਾ ਇੰਨਾ ਭਿਆਨਕ ਸੀ ਕਿ ਮੌਕੇ 'ਤੇ ਹੀ ਦੋ ਲੋਕਾਂ ਦੀ ਮੌਤ ਹੋ ਗਈ ਜਦਕਿ 3 ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਇਸ ਦੌਰਾਨ ਕਾਰ ਦੇ ਚਿੱਥੜੇ ਤੱਕ ਉੱਡ ਗਏ। ਜ਼ਖ਼ਮੀਆਂ ਨੂੰ ਹੁਸ਼ਿਆਰਪੁਰ ਰੈਫਰ ਕਰ ਦਿੱਤਾ ਗਿਆ ਹੈ। ਹਾਦਸੇ ਦੀ ਸੂਚਨਾ ਪਾ ਕੇ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।


author

shivani attri

Content Editor

Related News