ਕਾਰ ਅਤੇ ਐਕਟਿਵਾ ਦੀ ਟੱਕਰ ''ਚ ਵਿਅਕਤੀ ਹਲਾਕ, ਪਤਨੀ ਅਤੇ ਪੋਤੀ ਫੱਟੜ

03/20/2018 12:21:07 AM

ਬਰਨਾਲਾ, (ਵਿਵੇਕ ਸਿੰਧਵਾਨੀ, ਰਵੀ)- ਬੀਤੇ ਦਿਨੀਂ ਕਾਰ ਅਤੇ ਐਕਟਿਵਾ ਦੀ ਆਪਸੀ ਟੱਕਰ 'ਚ ਐਕਟਿਵਾ ਚਾਲਕ ਦੀ ਮੌਤ ਹੋ ਗਈ ਅਤੇ 2 ਜਣੇ ਗੰਭੀਰ ਰੂਪ 'ਚ ਜ਼ਖਮੀ ਹੋ ਗਏ।
ਥਾਣਾ ਧਨੌਲਾ ਦੇ ਹੌਲਦਾਰ ਤਰਸੇਮ ਸਿੰਘ ਨੇ ਦੱਸਿਆ ਕਿ ਲਾਭ ਸਿੰਘ ਪੁੱਤਰ ਸਰੂਪ ਸਿੰਘ ਵਾਸੀ ਸੇਖਾਂ ਆਪਣੀ ਪਤਨੀ ਗੁਰਮੀਤ ਕੌਰ ਅਤੇ ਪੋਤੀ ਹਰਮਨਦੀਪ ਕੌਰ ਨਾਲ ਐਕਟਿਵਾ 'ਤੇ ਪਿੰਡ ਕੁਨਰਾਂ ਵਿਖੇ ਭੋਗ 'ਤੇ ਗਿਆ ਸੀ। ਜਦੋਂ ਉਹ ਵਾਪਸ ਆਉਣ ਲੱਗੇ ਤਾਂ ਇਕ ਕਾਰ ਨਾਲ ਉਨ੍ਹਾਂ ਦੀ ਟੱਕਰ ਹੋ ਗਈ, ਜਿਸ ਕਾਰਨ ਉਹ ਤਿੰਨੇ ਗੰਭੀਰ ਰੂਪ 'ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਕਾਰ ਚਾਲਕ ਨੇ ਸਿਵਲ ਹਸਪਤਾਲ ਸੰਗਰੂਰ ਵਿਖੇ ਦਾਖਲ ਕਰਵਾਇਆ, ਜਿਥੇ ਡਾਕਟਰਾਂ ਨੇ ਲਾਭ ਸਿੰਘ ਨੂੰ ਡੀ. ਐੈੱਮ. ਸੀ. ਲੁਧਿਆਣਾ ਰੈਫਰ ਕਰ ਦਿੱਤਾ ਅਤੇ ਉਸ ਦੀ ਪਤਨੀ ਅਤੇ ਪੋਤੀ ਨੂੰ ਪੀ. ਜੀ. ਆਈ. ਰੈਫਰ ਕਰ ਦਿੱਤਾ।
ਲਾਭ ਸਿੰਘ ਨੇ ਜ਼ਖਮਾਂ ਦੀ ਤਾਬ ਨਾ ਝਲਦਿਆਂ ਦਮ ਤੋੜ ਦਿੱਤਾ। ਪੁਲਸ ਨੇ ਮ੍ਰਿਤਕ ਦੇ ਪੁੱਤਰ ਬਲਵਿੰਦਰ ਸਿੰਘ ਦੇ ਬਿਆਨਾਂ 'ਤੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਪੋਸਟਮਾਰਟਮ ਕਰਨ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ। 


Related News