ਕਾਰ ਤੇ ਮੋਟਰਸਾਈਕਲ ਦੀ ਹੋਈ ਭਿਆਨਕ ਟੱਕਰ, ਬਾਈਕ ਦੀ ਉੱਡੇ ਪਰਖੱਚੇ, ਨੌਜਵਾਨ ਦੀ ਮੌਤ
Tuesday, Jun 03, 2025 - 05:10 PM (IST)

ਭਵਾਨੀਗੜ੍ਹ (ਕਾਂਸਲ) :- ਸੰਗਰੂਰ ਜ਼ਿਲ੍ਹੇ ਦੇ ਭਵਾਨੀਗੜ੍ਹ ਤੋਂ ਸੁਨਾਮ ਨੂੰ ਜਾਂਦੇ ਮੇਨ ਰੋਡ 'ਤੇ ਅੱਜ ਦੁਪਹਿਰ ਇਕ ਕਾਰ ਤੇ ਮੋਟਸਾਈਕਲ ਵਿਚਕਾਰ ਹੋਏ ਹਾਦਸੇ ’ਚ ਮੋਟਰਸਾਈਕਲ ਚਾਲਕ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ।
ਇਸ ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਸੜਕ ਸੁਰੱਖਿਆ ਫੋਰਸ ਦੇ ਕਰਮਚਾਰੀ ਮੋਹਨਦੀਪ ਸਿੰਘ ਨੇ ਦੱਸਿਆ ਕਿ ਅੱਜ ਦੁਪਹਿਰ ਸਥਾਨਕ ਸ਼ਹਿਰ ਤੋਂ ਸੁਨਾਮ ਨੂੰ ਜਾਂਦੀ ਮੁੱਖ ਸੜਕ ਉਪਰ ਪਿੰਡ ਫੱਗੂਵਾਲਾ ਨੇੜੇ ਇਕ ਮੋਟਰਸਾਈਕਲ ਤੇ ਕਾਰ ਵਿਚਕਾਰ ਟੱਕਰ ਹੋ ਗਈ ਤੇ ਇਸ ਹਾਦਸੇ ’ਚ ਮੋਟਰਸਾਈਕਲ ਚਾਲਕ ਨਰਿੰਦਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਦਿਆਲਪੁਰਾ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ।
ਉਸ ਨੂੰ ਇਲਾਜ ਲਈ ਜਦੋਂ ਭਵਾਨੀਗੜ੍ਹ ਸਰਕਾਰੀ ਹਸਪਤਾਲ ਵਿਖੇ ਲਿਆਂਦਾ ਗਿਆ ਤਾਂ ਇੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਟਰੰਪ ਦੀਆਂ ਟੈਰਿਫ਼ ਨੀਤੀਆਂ ਦਾ ਅਸਰ ; 2.8 ਤੋਂ ਘਟ ਕੇ 1.6 ਫ਼ੀਸਦੀ 'ਤੇ ਆ ਗਈ USA ਦੀ ਆਰਥਿਕ ਵਿਕਾਸ ਦਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e