11 ਦਿਨਾਂ 'ਚ ਦੂਜੀ ਵਾਰ ਅਧਿਆਪਕਾਂ ਨਾਲ ਵਾਪਰਿਆ ਹਾਦਸਾ, ਤਰਨਤਾਰਨ ਜਾ ਰਹੀ ਗੱਡੀ ਹੋਈ ਹਾਦਸਾਗ੍ਰਸਤ

Monday, Apr 03, 2023 - 09:21 AM (IST)

11 ਦਿਨਾਂ 'ਚ ਦੂਜੀ ਵਾਰ ਅਧਿਆਪਕਾਂ ਨਾਲ ਵਾਪਰਿਆ ਹਾਦਸਾ, ਤਰਨਤਾਰਨ ਜਾ ਰਹੀ ਗੱਡੀ ਹੋਈ ਹਾਦਸਾਗ੍ਰਸਤ

ਜਲਾਲਾਬਾਦ - ਅਧਿਆਪਕਾਂ ਨੂੰ ਲੈ ਕੇ ਜਲਾਲਾਬਾਦ ਤੋਂ ਤਰਨਤਾਰਨ ਦੇ ਪਿੰਡ ਵਲਟੋਹਾ ਜਾ ਰਹੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਸ ਹਾਦਸੇ ਵਿਚ 3 ਅਧਿਆਪਕ ਜ਼ਖ਼ਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਮੌਸਮ ਖ਼ਰਾਬ ਹੋਣ ਕਾਰਨ ਗੱਡੀ ਉੱਤੇ ਅਚਾਨਕ ਸਫੈਦਾ ਡਿੱਗ ਪਿਆ, ਜਿਸ ਕਾਰਨ ਇਹ ਹਾਦਸਾ ਵਾਪਰਿਆ। 

ਇਹ ਵੀ ਪੜ੍ਹੋ: ਫਿਰੋਜ਼ਪੁਰ 'ਚ ਦਰਦਨਾਕ ਹਾਦਸੇ ਦੌਰਾਨ 3 ਅਧਿਆਪਕਾਂ ਤੇ ਡਰਾਈਵਰ ਦੀ ਮੌਤ, ਦਹਿਲਾ ਦੇਣ ਵਾਲਾ ਸੀ ਮੰਜ਼ਰ

PunjabKesari

ਦੱਸ ਦੇਈਏ ਕਿ ਇਸ ਤੋਂ ਕੁੱਝ ਦਿਨ ਪਹਿਲਾਂ ਫਿਰੋਜ਼ਪੁਰ-ਫਾਜ਼ਿਲਕਾ ਰੋਡ 'ਤੇ ਪਿੰਡ ਖਾਈ ਫੇਮ 'ਚ ਅਧਿਆਪਕਾਂ ਨਾਲ ਭਰੀ ਤੂਫ਼ਾਨ ਗੱਡੀ ਦੀ ਟੈਂਪੂ-ਟਰੈਵਲਰ ਨਾਲ ਜ਼ਬਰਦਸਤ ਟੱਕਰ ਹੋ ਗਈ ਸੀ। ਇਸ ਹਾਦਸੇ ਵਿਚ 3 ਅਧਿਆਪਕਾਂ ਅਤੇ ਇਕ ਡਰਾਈਵਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ, ਜਦੋਂ ਕਿ ਬਾਕੀ ਅਧਿਆਪਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਸਨ। ਇਹ ਗੱਡੀ ਵੀ ਜਲਾਲਾਬਾਦ ਤੋਂ ਤਰਨਤਾਰਨ ਵੱਲ ਜਾ ਰਹੀ ਸੀ।

ਇਹ ਵੀ ਪੜ੍ਹੋ: ਕੈਨੇਡਾ ਤੋਂ ਆਈ ਇਕ ਹੋਰ ਮੰਦਭਾਗੀ ਖ਼ਬਰ, 24 ਸਾਲਾ ਪੰਜਾਬੀ ਗੱਭਰੂ ਦੀ ਮੌਤ


author

cherry

Content Editor

Related News