ਜਲੰਧਰ-ਅੰਮ੍ਰਿਤਸਰ ਹਾਈਵੇਅ ''ਤੇ ਕਾਰ ਨੂੰ ਲੱਗੀ ਅਚਾਨਕ ਭਿਆਨਕ ਅੱਗ
Friday, Jan 16, 2026 - 01:47 PM (IST)
ਜਲੰਧਰ (ਸੋਨੂੰ)- ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਅੱਜ ਸਵੇਰੇ ਇਕ ਕਾਰ ਨੂੰ ਭਿਆਨਕ ਅੱਗ ਲੱਗ ਗਈ। ਵੇਖਦੇ ਹੀ ਵੇਖਦੇ ਅੱਗ ਨੇ ਭਿਆਨਕ ਰੂਪ ਲੈ ਲਿਆ। ਘਟਨਾ ਦੌਰਾਨ ਕਾਰ ਵਿਚ ਸਵਾਰ ਵਿਅਕਤੀ ਨੇ ਤਰੰਤ ਬਾਹਰ ਨਿਕਲ ਕੇ ਆਪਣੀ ਜਾਨ ਬਚਾਈ। ਫਾਇਰ ਬ੍ਰਿਗੇਡ ਟੀਮ ਮੌਕੇ 'ਤੇ ਪਹੁੰਚੀ ਅਤੇ ਵਿਆਪਕ ਕੋਸ਼ਿਸ਼ਾਂ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ।
ਇਹ ਵੀ ਪੜ੍ਹੋ: ਆਪਣੇ ਬੱਚਿਆਂ ਨੂੰ ਜ਼ਰੂਰ ਦਿਖਾਓ ਇਹ ਵੀਡੀਓ, ਚੰਗੀਆਂ ਆਦਤਾਂ ਨਾਲ ਹੋਵੇਗੀ ਦਿਨ ਦੀ ਸ਼ੁਰੂਆਤ
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਵਿਸ਼ਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਚੁਗਿੱਟੀ ਬਾਈਪਾਸ 'ਤੇ ਸਥਿਤ ਅਕਸ਼ਰਧਾਮ ਮੰਦਿਰ ਦੇ ਬਾਹਰ ਅੱਗ ਲੱਗਣ ਬਾਰੇ ਪਤਾ ਲੱਗਾ। ਇਸ ਦੇ ਬਾਅਦ ਉਹ ਕਰਮਚਾਰੀਆਂ ਦੇ ਨਾਲ ਮੌਕੇ ਉਤੇ ਪਹੁੰਚੇ। ਵਿਸ਼ਾਲ ਨੇ ਦੱਸਿਆ ਕਿ ਕਾਰ ਵਿਚ ਅੱਗ ਜ਼ਿਆਦਾ ਹੋਣ ਕਾਰਨ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ ਗਿਆ। ਘਟਨਾ ਵਿੱਚ ਕਾਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਅਤੇ ਇਕ ਕਰੇਨ ਦੀ ਮਦਦ ਨਾਲ ਸੜਕ ਤੋਂ ਹਟਾ ਦਿੱਤੀ ਗਈ। ਵਿਸ਼ਾਲ ਨੇ ਦੱਸਿਆ ਕਿ ਡਰਾਈਵਰ ਸੁਰੱਖਿਅਤ ਹੈ ਅਤੇ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ।
ਦੂਜੇ ਪਾਸੇ ਕਾਰ ਚਾਲਕ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਉਹ ਲੰਮਾ ਪਿੰਡ ਚੌਕ ਵੱਲੋਂ ਆ ਰਿਹਾ ਸੀ। ਅਕਸ਼ਰਧਾਮ ਮੰਦਿਰ ਦੇ ਨੇੜੇ ਪਹੁੰਚਿਆ ਤਾਂ ਕਾਰ ਦੇ ਬੋਨਟ ਵਿੱਚੋਂ ਅਚਾਨਕ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ। ਉਸ ਨੇ ਬੋਨਟ ਖੋਲ੍ਹਣ ਦੀ ਕੋਸ਼ਿਸ਼ ਕੀਤੀ ਪਰ ਇਹ ਨਹੀਂ ਖੁੱਲ੍ਹਿਆ। ਫਿਰ ਕਾਰ ਨੂੰ ਅਚਾਨਕ ਅੱਗ ਲੱਗ ਗਈ। ਕਾਰ ਨੂੰ ਅੱਗ ਲੱਗੀ ਵੇਖ ਕੇ, ਫੈਕਟਰੀ ਦੇ ਦੋ ਮੁੰਡੇ ਮਦਦ ਲਈ ਆਏ ਅਤੇ ਸਿਲੰਡਰ ਨਾਲ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਤੇਜ਼ੀ ਨਾਲ ਵਧ ਗਈ। ਫਿਰ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ, ਜਿਨ੍ਹਾਂ ਵੱਲੋਂ ਮੌਕੇ ਉਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ਗਿਆ।
ਇਹ ਵੀ ਪੜ੍ਹੋ: ਪਾਵਨ ਸਰੂਪਾਂ ਬਾਰੇ CM ਮਾਨ ਦੇ ਖੁਲਾਸੇ ਦੀ ਡੇਰਾ ਪ੍ਰਬੰਧਕਾਂ ਨੇ ਕੱਢੀ ਫੂਕ, ਕੀ ਝੂਠ ਬੋਲ ਰਹੇ ਨੇ ਮਾਨ ?
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
