ਅੱਧੀ ਰਾਤੀਂ ਹੋ ਗਿਆ ਵੱਡਾ ਹਾਦਸਾ, ਸੜਕ ''ਤੇ ਖੜ੍ਹੀ ਗੱਡੀ ਬਣ ਗਈ ''ਅੱਗ ਦਾ ਗੋਲ਼ਾ''
Saturday, Nov 30, 2024 - 11:39 PM (IST)
ਲੁਧਿਆਣਾ (ਗਣੇਸ਼)- ਲੁਧਿਆਣਾ ਤੋਂ ਇਸ ਸਮੇਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਲੁਧਿਆਣਾ-ਚੰਡੀਗੜ੍ਹ ਰੋਡ 'ਤੇ ਵਰਧਮਾਨ ਚੌਂਕ 'ਚ ਰੈੱਡ ਲਾਈਟ 'ਚ ਖੜ੍ਹੀ ਇਕ ਕਾਰ ਨੂੰ ਅਚਾਨਕ ਅੱਗ ਲੱਗ ਗਈ।
ਰੋਡ 'ਤੇ ਖੜ੍ਹੀ ਗੱਡੀ ਨੂੰ ਅੱਗ ਲੱਗੀ ਦੇਖ ਕੇ ਆਸ-ਪਾਸ ਦੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਛਾ ਗਿਆ। ਗੱਡੀ ਦਾ ਚਾਲਕ ਵੀ ਬੜੀ ਮੁਸ਼ਕਲ ਨਾਲ ਗੱਡੀ 'ਚੋਂ ਬਾਹਰ ਨਿਕਲਿਆ ਤੇ ਉਸ ਨੇ ਲੋਕਾਂ ਦੀ ਮਦਦ ਨਾਲ ਗੱਡੀ 'ਤੇ ਪਾਣੀ ਤੇ ਰੇਤ ਪਾ ਕੇ ਅੱਗ 'ਤੇ ਕਾਬੂ ਪਾਇਆ।
ਇਸ ਮਾਮਲੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਮੌਕੇ 'ਤੇ ਮੌਜੂਦ ਲੋਕਾਂ ਨੇ ਮੁਸਤੈਦੀ ਦਿਖਾਉਂਦੇ ਹੋਏ ਅੱਗ ਬੁਝਾ ਦਿੱਤੀ, ਨਹੀਂ ਤਾਂ ਕੋਈ ਵੱਡਾ ਹਾਦਸਾ ਹੋ ਸਕਦਾ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ ; 1 ਮਹੀਨੇ ਦੀ ਮਾਸੂਮ ਬੱਚੀ ਨੇ ਤੋੜਿਆ ਦਮ, ਕਈ ਹੋਰ ਜ਼ਖ਼ਮੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e