ਅੱਗ ਦਾ ਗੋਲ਼ਾ ਬਣੀ ਚਲਦੀ ਕਾਰ! ਸੜਕ 'ਤੇ ਪੈ ਗਈਆਂ ਭਾਜੜਾਂ (ਵੀਡੀਓ)

06/22/2024 11:28:37 AM

ਮੋਗਾ (ਬਿਊਰੋ): ਮੋਗਾ 'ਚ ਚਲਦੀ ਕਾਰ ਨੂੰ ਅਚਾਨਕ ਅੱਗ ਲੱਗ ਗਈ। ਵੇਖਦਿਆਂ ਹੀ ਵੇਖਦਿਆਂ ਅੱਗ ਦੇ ਭਾਂਬੜ ਮੱਚ ਗਏ। ਕਾਰ ਵਿਚ ਸਵਾਰ ਲੋਕਾਂ ਨੇ ਭੱਜ ਕੇ ਆਪਣੀ ਜਾਨ ਬਚਾਈ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬਦਮਾਸ਼ਾਂ ਤੇ ਪੁਲਸ ਵਿਚਾਲੇ ਹੋਇਆ ਐਨਕਾਊਂਟਰ!  ਤਾੜ-ਤਾੜ ਚੱਲੀਆਂ ਗੋਲ਼ੀਆਂ

ਜਾਣਕਾਰੀ ਮੁਤਾਬਕ ਮੋਗਾ ਦੇ ਕਸਬਾ ਨਿਹਾਲ ਸਿੰਘ ਵਾਲਾ ਵਿਚ ਚਲਦੀ ਕਾਰ ਨੂੰ ਅਚਾਨਕ ਅੱਗ ਲੱਗ ਗਈ। ਵੇਖਦਿਆਂ ਹੀ ਵੇਖਦਿਆਂ ਅੱਗ ਨੇ ਭਿਆਨਕ ਰੂਪ ਧਾਰ ਲਿਆ। ਕਾਰ ਦੇ ਡਰਾਈਵਰ ਤੇ ਨਾਲ ਬੈਠੀ ਸਵਾਰੀ ਨੇ ਫਟਾਫਟ ਗੱਡੀ 'ਚੋਂ ਨਿਕਲ ਕੇ ਆਪਣੀ ਜਾਨ ਬਚਾਈ। ਗੱਡੀ ਰੁਕਣ ਮਗਰੋਂ ਸੜਕ ਕਿਨਾਰੇ ਘਾਹ-ਬੂਟਿਆਂ ਨੂੰ ਵੀ ਅੱਗ ਲੱਗ ਗਈ। ਲੋਕਾਂ ਨੇ ਬੜੀ ਮੁਸ਼ੱਕਤ ਮਗਰੋਂ ਅੱਗ 'ਤੇ ਕਾਬੂ ਪਾਇਆ, ਪਰ ਉਦੋਂ ਤਕ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਸੀ। ਫ਼ਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News