ਨੈਸ਼ਨਲ ਹਾਈਵੇ ਨੰਬਰ 1 ’ਤੇ ਚੱਲਦੀ ਕਾਰ ਬਣੀ ਅੱਗ ਦਾ ਗੋਲਾ, ਪਰਿਵਾਰ ਨੇ ਮਸਾਂ ਬਚਾਈ ਜਾਨ

05/24/2023 1:58:23 AM

ਫਗਵਾੜਾ (ਜਲੋਟਾ)-ਫਗਵਾੜਾ ’ਚ ਮਈ ਮਹੀਨੇ ਵਿਚ ਗਰਮੀ ਦਾ ਕਹਿਰ ਜਾਰੀ ਰਹਿਣ ਨਾਲ ਦਿਨ ਦਾ ਤਾਪਮਾਨ ਗਰਮ ਹੁੰਦਾ ਜਾ ਰਿਹਾ ਹੈ। ਫਗਵਾੜਾ ’ਚ ਦਿਨ ਦਾ ਤਾਪਮਾਨ ਦੁਪਹਿਰ ਦੇ ਸਮੇਂ 43 ਡਿਗਰੀ ਤੋਂ ਪਾਰ ਹੋ ਗਿਆ, ਜਿਸ ਕਾਰਨ ਇਲਾਕੇ ’ਚ ਗਰਮੀ ਅਤੇ ਲੂ ਕਾਰਨ ਲੋਕਾਂ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ।

ਇਹ ਖ਼ਬਰ ਵੀ ਪੜ੍ਹੋ : ਨਿੱਕੀ ਉਮਰ ਵੱਡੀਆਂ ਪੁਲਾਂਘਾਂ : 9 ਸਾਲਾ ਹਰਵੀਰ ਸਿੰਘ ਸੋਢੀ ਨੇ ਬਣਾਇਆ ਇਹ ਵਰਲਡ ਰਿਕਾਰਡ

ਦੂਜੇ ਪਾਸੇ ਅੱਜ ਨੈਸ਼ਨਲ ਹਾਈਵੇ ਨੰਬਰ 1 ’ਤੇ ਪਿੰਡ ਚਾਚੋਕੀ ਨੇੜੇ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਮੇਨ ਫਲਾਈਓਵਰ ਉੱਪਰ ਚੱਲ ਰਹੀ ਆਲਟੋ ਕਾਰ ਨੂੰ ਅਚਾਨਕ ਅੱਗ ਲੱਗ ਗਈ। ਮੌਕੇ ’ਤੇ ਗੱਲਬਾਤ ਕਰਦਿਆਂ ਲਖਵੀਰ ਸਿੰਘ ਨੇ ਦੱਸਿਆ ਕਿ ਉਹ ਲੁਧਿਆਣਾ ਤੋਂ ਫਗਵਾੜਾ ਵੱਲ ਆ ਰਿਹਾ ਸੀ ਕਿ ਪਿੰਡ ਚਾਚੋਕੀ ਨੇੜੇ ਉਸ ਦੀ ਕਾਰ ’ਚੋਂ ਧੂੰਆਂ ਉੱਠਣ ਲੱਗਾ, ਜਿਸ ਤੋਂ ਬਾਅਦ ਉਸ ਦੀ ਕਾਰ ਨੂੰ ਅੱਗ ਲੱਗ ਗਈ ਅਤੇ ਸਾਰੀ ਗੱਡੀ ਸੜ ਕੇ ਸੁਆਹ ਹੋ ਗਈ। ਕਾਰ ’ਚ ਸਵਾਰ ਲੋਕ ਸਮੇਂ ਸਿਰ ਆਪਣੀ ਜਾਨ ਬਚਾਉਣ ਲਈ ਭੱਜੇ, ਜਿਸ ਕਾਰਨ ਉਨ੍ਹਾਂ ਦੀ ਜਾਨ ਬਚ ਗਈ।

ਇਹ ਖ਼ਬਰ ਵੀ ਪੜ੍ਹੋ : ਪੁਰਾਣੀ ਰੰਜਿਸ਼ ਨੇ ਧਾਰਿਆ ਖ਼ੂਨੀ ਰੂਪ, ਗੋਲ਼ੀਆਂ ਮਾਰ ਕੇ ਨੌਜਵਾਨ ਨੂੰ ਉਤਾਰਿਆ ਮੌਤ ਦੇ ਘਾਟ

ਫਗਵਾੜਾ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਕਾਰ ’ਤੇ ਪਾਣੀ ਦਾ ਛਿੜਕਾਅ ਕਰਕੇ ਅੱਗ ’ਤੇ ਕਾਬੂ ਪਾਇਆ ਹੈ। ਇਹ ਮਾਮਲਾ ਲੋਕਾਂ ਵਿਚ ਭਾਰੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਪੁਲਸ ਨੂੰ ਕਾਰ ’ਚ ਲੱਗੀ ਅੱਗ ਸਬੰਧੀ ਸੂਚਨਾ ਦੇ ਦਿੱਤੀ ਗਈ ਹੈ। ਪੁਲਸ ਜਾਂਚ ਜਾਰੀ ਹੈ।

Manoj

This news is Content Editor Manoj