ਗੁਰਦਾਸਪੁਰ ਪੁਲਸ ਵੱਲੋਂ 95 ਕਰੋੜ ਦੀ ਹੈਰੋਇਨ ਸਮੇਤ ਕਾਰ ਚਾਲਕ ਗ੍ਰਿਫ਼ਤਾਰ

Thursday, Jul 27, 2023 - 11:18 AM (IST)

ਗੁਰਦਾਸਪੁਰ ਪੁਲਸ ਵੱਲੋਂ 95 ਕਰੋੜ ਦੀ ਹੈਰੋਇਨ ਸਮੇਤ ਕਾਰ ਚਾਲਕ ਗ੍ਰਿਫ਼ਤਾਰ

ਗੁਰਦਾਸਪੁਰ (ਵਿਨੋਦ)- ਜ਼ਿਲ੍ਹਾ ਪੁਲਸ ਨੇ 95 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕਰ ਕੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਕਾਰ ਸਵਾਰ ਇਕ ਨੌਜਵਾਨ ਪਠਾਨਕੋਟ ਸਾਈਡ ਤੋਂ ਆ ਰਿਹਾ ਸੀ, ਜਿਸ ਨੂੰ ਬਰਿਆਰ ਬਾਈਪਾਸ ਕੋਲ ਰੋਕਿਆ ਗਿਆ ਤਾਂ ਉਸ ਨੇ ਕਾਰ ਭਜਾਉਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਕਰਮਚਾਰੀਆਂ ਨੇ ਉਸ ਨੂੰ ਕਾਬੂ ਕਰ ਲਿਆ।

ਇਹ ਵੀ ਪੜ੍ਹੋ- ਮੁੜ ਖੁੱਲ੍ਹਿਆ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ, ਅੱਜ 5 ਦਿਨਾਂ ਬਾਅਦ ਸ਼ੁਰੂ ਹੋਈ ਯਾਤਰਾ

ਕਾਰ ਦੀ ਤਲਾਸ਼ੀ ਲੈਣ ’ਤੇ ਉਸ ’ਚੋਂ 18 ਕਿਲੋ ਹੈਰੋਇਨ ਬਰਾਮਦ ਹੋਈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ 95 ਕਰੋੜ ਦੱਸੀ ਜਾ ਰਹੀ ਹੈ। ਇਸ ਸਬੰਧੀ ਸਾਰੇ ਉੱਚ ਅਧਿਕਾਰੀ ਦੀਨਾਨਗਰ ਪੁਲਸ ਸਟੇਸ਼ਨ ਪਹੁੰਚ ਗਏ ਹਨ ਅਤੇ ਸਮੱਗਲਰ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਸਾਬਕਾ ਕਾਂਗਰਸੀ ਮੰਤਰੀ ਗੁਰਬਿੰਦਰ ਸਿੰਘ ਅਟਵਾਲ ਦਾ ਦਿਹਾਂਤ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News