ਕਾਰ ਚਾਲਕ ਵੱਲੋਂ ਅਚਾਨਕ ਦਰਵਾਜ਼ਾ ਖੋਲ੍ਹਣਾ ਰਾਹਗੀਰ ਲਈ ਬਣਿਆ ਕਾਲ, ਮਿਲੀ ਦਰਦਨਾਕ ਮੌਤ

Monday, Nov 23, 2020 - 07:28 PM (IST)

ਕਾਰ ਚਾਲਕ ਵੱਲੋਂ ਅਚਾਨਕ ਦਰਵਾਜ਼ਾ ਖੋਲ੍ਹਣਾ ਰਾਹਗੀਰ ਲਈ ਬਣਿਆ ਕਾਲ, ਮਿਲੀ ਦਰਦਨਾਕ ਮੌਤ

ਸੁਲਤਾਨਪੁਰ ਲੋਧੀ (ਸੁਰਿੰਦਰ ਸਿੰਘ ਸੋਢੀ)— ਇਥੋਂ ਦੇ ਬੀ. ਡੀ. ਪੀ. ਓ. ਦਫ਼ਤਰ ਸੁਲਤਾਨਪੁਰ ਲੋਧੀ ਸਾਹਮਣੇ ਕਾਰ ਦਾ ਅਚਾਨਕ ਦਰਵਾਜਾ ਖੋਲ੍ਹਣ ਕਾਰਨ ਪਿੱਛੋ ਆ ਰਿਹਾ ਮੋਟਰ ਸਾਈਕਲ ਸਵਾਰ ਹਾਦਸੇ ਦਾ ਸ਼ਿਕਾਰ ਹੋ ਗਿਆ।

ਇਹ ਵੀ ਪੜ੍ਹੋ: ਜਲੰਧਰ ਜ਼ਿਲ੍ਹੇ 'ਚ ਮੁੜ 'ਕੋਰੋਨਾ ਦਾ ਵੱਡਾ ਧਮਾਕਾ, ਵੱਡੀ ਗਿਣਤੀ 'ਚ ਨਵੇਂ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ

PunjabKesari

ਇਸ ਹਾਦਸੇ 'ਚ ਬੱਸ ਹੇਠਾਂ ਆਉਣ ਕਾਰਨ ਬਾਈਕ ਸਵਾਰ 32 ਸਾਲਾ ਵਿਅਕਤੀ ਰਾਜਿੰਦਰ ਸਿੰਘ ਉਰਫ ਬਿੱਲੂ ਪੁੱਤਰ ਤੇਜਾ ਸਿੰਘ ਨਿਵਾਸੀ ਪਿੰਡ ਅਲਾਦਾਦ ਚੱਕ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਜਿੰਦਰ ਸਿੰਘ ਆਪਣੇ ਮੋਟਰਸਾਈਕਲ 'ਤੇ ਤਲਵੰਡੀ ਪੁਲ ਵੱਲੋਂ ਜਾ ਰਿਹਾ ਸੀ ਕਿ ਬੀ. ਡੀ. ਪੀ. ਓ. ਦਫ਼ਤਰ ਨੇੜੇ ਇਕ ਕਾਰ ਚਾਲਕ ਨੇ ਅਚਾਨਕ ਕਾਰ ਦਾ ਦਰਵਾਜਾ ਖੋਲ੍ਹ ਦਿੱਤਾ, ਜਿਸ 'ਚ ਵੱਜ ਕੇ ਮੋਟਰਸਾਈਕਲ ਸਵਾਰ ਸੜਕ 'ਤੇ ਡਿੱਗ ਗਿਆ।

ਇਹ ਵੀ ਪੜ੍ਹੋ: ਧੀ ਨੂੰ ਮਿਲ ਕੇ ਖ਼ੁਸ਼ੀ-ਖ਼ੁਸ਼ੀ ਘਰ ਵਾਪਸ ਪਰਤ ਰਿਹਾ ਸੀ ਪਿਓ, ਵਾਪਰੀ ਅਣਹੋਣੀ ਨੇ ਪੁਆਏ ਕੀਰਨੇ

PunjabKesari

ਇਸ ਦੌਰਾਨ ਪਿੱਛੋਂ ਆ ਰਹੀ ਨਿੱਜੀ ਬੱਸ ਨੇ ਕੁਚਲ ਦਿੱਤਾ ਤੇ ਰਾਜਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਥਾਣਾ ਸੁਲਤਾਨਪੁਰ ਲੋਧੀ ਪੁਲਸ ਵੱਲੋਂ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਨੌਜਵਾਨ ਦੀ ਮੌਤ ਕਾਰਨ ਪਿੰਡ ਅਲਾਦਾਦ ਚੱਕ 'ਚ ਸੋਗ ਦਾ ਮਾਹੌਲ ਹੈ। ਹੋਰ ਜਾਣਕਾਰੀ ਅਨੁਸਾਰ ਮ੍ਰਿਤਕ ਆਪਣੇ ਪਿੱਛੇ ਦੋ ਛੋਟੀਆਂ ਲੜਕੀਆਂ ਅਤੇ ਪਤਨੀ ਨੂੰ ਰੋਦਿਆਂ ਛੱਡ ਗਿਆ।
ਇਹ ਵੀ ਪੜ੍ਹੋ: ਬਠਿੰਡਾ 'ਚ ਦਿਲ ਕੰਬਾਊ ਵਾਰਦਾਤ, ਪਤੀ-ਪਤਨੀ ਤੇ ਧੀ ਦਾ ਸਿਰ 'ਚ ਗੋਲ਼ੀਆਂ ਮਾਰ ਕੇ ਕਤਲ (ਤਸਵੀਰਾਂ)

ਇਹ ਵੀ ਪੜ੍ਹੋ: ਜਲੰਧਰ: ਜਦੋਂ ਫੈਕਟਰੀ 'ਚ ਵੜੇ ਸਾਂਬਰ ਨੇ ਪੁਲਸ ਤੇ ਜੰਗਲਾਤ ਮਹਿਕਮੇ ਨੂੰ ਪਾਈਆਂ ਭਾਜੜਾਂ


author

shivani attri

Content Editor

Related News