ਜਲੰਧਰ ''ਚ ਮਾਲਕ ਨਾਲ ਬਦਲਾ ਲੈਣ ਲਈ ਕਾਰ ਚਾਲਕ ਦਾ ਫੁੱਟਿਆ ਗੁੱਸਾ, ਕਰਮਚਾਰੀ ''ਤੇ ਚੜ੍ਹਾ ''ਤੇ ਗੱਡੀ

Monday, Apr 20, 2026 - 03:53 PM (IST)

ਜਲੰਧਰ ''ਚ ਮਾਲਕ ਨਾਲ ਬਦਲਾ ਲੈਣ ਲਈ ਕਾਰ ਚਾਲਕ ਦਾ ਫੁੱਟਿਆ ਗੁੱਸਾ, ਕਰਮਚਾਰੀ ''ਤੇ ਚੜ੍ਹਾ ''ਤੇ ਗੱਡੀ

ਜਲੰਧਰ (ਸੋਨੂੰ)- ਲਾਂਬੜਾ ਇਲਾਕੇ ਨੇੜੇ ਇਕ ਡਰਾਈਵਰ ਨੇ ਆਪਣੀ ਕਾਰ ਇਕ ਨੌਜਵਾਨ 'ਤੇ ਚੜ੍ਹਾ ਦਿੱਤੀ। ਨੌਜਵਾਨ ਵਾਲ-ਵਾਲ ਬਚ ਗਿਆ। ਘਟਨਾ ਦੀ ਸੀ. ਸੀ. ਟੀ. ਵੀ. ਫੁਟੇਜ ਵੀ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਡਰਾਈਵਰ ਨੇ ਆਪਣੇ ਮਾਲਕ ਨਾਲ ਪੁਰਾਣੀ ਰੰਜਿਸ਼ ਕਾਰਨ ਕਰਮਚਾਰੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ। ਪੀੜਤ ਅਮਨਦੀਪ 'ਬਿੱਲਾ' ਨਾਮ ਦੇ ਵਿਅਕਤੀ ਕੋਲ ਕੰਮ ਕਰਦਾ ਹੈ।

ਪੀੜਤ ਨੇ ਦੱਸਿਆ ਕਿ ਉਸ ਦਾ ਇਸ ਘਟਨਾ ਨਾਲ ਕੋਈ ਲੈਣਾ-ਦੇਣਾ ਨਹੀਂ ਸੀ ਪਰ ਡਰਾਈਵਰ ਨੇ ਪਹਿਲਾਂ ਉਸ ਨਾਲ ਬਦਸਲੂਕੀ ਕੀਤੀ ਅਤੇ ਫਿਰ ਕਾਰ ਉਸ 'ਤੇ ਚੜ੍ਹਾ ਕੇ ਉਸ ਨੂੰ ਮਾਰਨ ਦੀ ਕੋਸ਼ਿਸ਼ ਕੀਤੀ। ਦੱਸਿਆ ਜਾ ਰਿਹਾ ਹੈ ਕਿ ਡਰਾਈਵਰ ਦਾ ਪੀੜਤ ਦੇ ਮਾਲਕ ਬਿੱਲਾ ਨਾਲ ਲੰਬੇ ਸਮੇਂ ਤੋਂ ਝਗੜਾ ਸੀ ਅਤੇ ਉਸ ਨੇ ਬੇਕਸੂਰ ਕਰਮਚਾਰੀ ਤੋਂ ਬਦਲਾ ਲੈਣ ਦੀ ਕੋਸ਼ਿਸ਼ ਕੀਤੀ। ਘਟਨਾ ਵਾਲੇ ਦਿਨ ਉਹ ਆਪਣੇ ਘਰ ਤੋਂ ਕੰਮ ਲਈ ਵਡਾਲਾ ਜਾ ਰਿਹਾ ਸੀ। ਜਦੋਂ ਉਹ ਖੋਹਲੇ ਕਿੰਗ ਅੱਡਾ ਤੋਂ ਅੱਗੇ ਸਿੰਘ ਡੇਅਰੀ ਪਹੁੰਚਿਆ ਤਾਂ ਉਸ ਨੇ ਆਪਣੀ ਮੋਟਰਸਾਈਕਲ ਹੌਲੀ ਕਰ ਦਿੱਤੀ। ਇਸ ਦੌਰਾਨ ਪਿੱਛੇ ਤੋਂ ਆ ਰਹੀ ਇਕ ਤੇਜ਼ ਰਫ਼ਤਾਰ ਆਲਟੋ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ।

PunjabKesari

ਇਹ ਵੀ ਪੜ੍ਹੋ: ਰੋਪੜ ਦੇ ਤੇਗਬੀਰ ਸਿੰਘ ਨੇ ਰਚਿਆ ਇਤਿਹਾਸ, ਨੇਪਾਲ ਦਾ ਅੰਨਪੂਰਨਾ ਸਰਕਟ ਕੀਤਾ ਫ਼ਤਿਹ

ਅਮਨਦੀਪ ਮੁਤਾਬਕ ਕਾਰ ਵਿਚ ਅਮਿਤ ਕਲਿਆਣ ਅਤੇ ਉਸ ਦਾ ਦੋਸਤ ਜੌਨ ਸਵਾਰ ਸਨ। ਟੱਕਰ ਮਗਰੋਂ ਮੁਲਜ਼ਮ ਨੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਅਮਨਦੀਪ ਨੇ ਕਿਹਾ ਕਿ ਮੁਲਜ਼ਮ ਨੇ ਪਹਿਲਾਂ ਉਸ ਨੂੰ ਸੜਕ 'ਤੇ ਰੋਕਿਆ ਸੀ ਅਤੇ ਕਿਹਾ ਸੀ ਕਿ ਜੇਕਰ ਬਿੱਲਾ ਨਾਲ ਕੰਮ ਕਰਨਾ ਬੰਦ ਨਾ ਕੀਤਾ ਤਾਂ ਇਸ ਦਾ ਭਾਰੀ ਨੁਕਸਾਨ ਝਲਣਾ ਪਵੇਗਾ। ਮੁਲਜ਼ਮ ਨੇ ਮੌਕੇ 'ਤੇ ਉਸ ਨੂੰ ਗਾਲ੍ਹਾਂ ਕੱਢੀਆਂ ਅਤੇ ਫਰਾਰ ਹੋ ਗਿਆ। 

PunjabKesari

ਪੀੜਤ ਦੇ ਮਾਲਕ ਬਿੱਲਾ ਨੇ ਦੱਸਿਆ ਕਿ ਉਸ ਦਾ ਦੋਸ਼ੀ ਅਮਿਤ ਅਤੇ ਜੌਨ ਨਾਲ ਲਗਭਗ ਇਕ ਮਹੀਨੇ ਤੋਂ ਝਗੜਾ ਚੱਲ ਰਿਹਾ ਹੈ। ਦੋਸ਼ੀ ਨੇ ਪਹਿਲਾਂ ਆਪਣੇ ਭਰਾ ਅਤੇ ਭਰਜਾਈ ਨਾਲ ਦੁਰਵਿਵਹਾਰ ਕੀਤਾ ਸੀ, ਜਿਸ ਸਬੰਧੀ ਲਾਂਬੜਾ ਪੁਲਸ ਸਟੇਸ਼ਨ 'ਚ ਸ਼ਿਕਾਇਤ ਦਰਜ ਕਰਵਾਈ ਗਈ ਸੀ। ਬਿੱਲਾ ਦਾ ਦੋਸ਼ ਹੈ ਕਿ ਹੁਣ ਉਨ੍ਹਾਂ ਦੀ ਆਪਸੀ ਦੁਸ਼ਮਣੀ ਦਾ ਬਦਲਾ ਲੈਣ ਲਈ ਉਨ੍ਹਾਂ ਦੇ ਕਰਮਚਾਰੀ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਹਥਿਆਰਾਂ ਦੇ ਮਾਡਿਊਲ ਦਾ ਪਰਦਾਫ਼ਾਸ਼! ਕਰੋੜਾਂ ਦੀ ਹੈਰੋਇਨ, ਵਿਦੇਸ਼ੀ ਪਿਸਤੌਲ ਸਣੇ 4 ਮੁਲਜ਼ਮ ਗ੍ਰਿਫ਼ਤਾਰ

ਹਾਦਸੇ ਤੋਂ ਬਾਅਦ ਜ਼ਖ਼ਮੀ ਅਮਨਦੀਪ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ। ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਹਸਪਤਾਲ 'ਚ ਐਕਸ-ਰੇ ਅਤੇ ਹੋਰ ਟੈਸਟਾਂ ਵਿੱਚ ਦੇਰੀ ਹੋਈ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਦੋਸ਼ੀ ਅਜੇ ਵੀ ਫੋਨ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਜਾਨ ਨੂੰ ਖ਼ਤਰਾ ਹੈ। ਉਨ੍ਹਾਂ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਭਵਿੱਖ ਵਿੱਚ ਵਾਪਰ ਰਹੀਆਂ ਘਟਨਾਵਾਂ ਨੂੰ ਰੋਕਣ ਲਈ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ: ਜਲੰਧਰ: ਖ਼ੁਸ਼ੀਆਂ ਮਾਤਮ 'ਚ ਬਦਲੀਆਂ! ASI ਦੇ ਪੁੱਤ ਦੀ ਅਚਾਨਕ ਹੋਈ ਮੌਤ, 5 ਮਈ ਨੂੰ ਹੋਣਾ ਸੀ ਵਿਆਹ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News